ਛੇ ਸਾਲ ਦੀ ਬੱਚੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਵਾਲੇ ਨਾਬਾਲਗ ਲੜਕਿਆਂ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ
ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੀ ਪੁਲਿਸ ਨੇ ਛੇ ਸਾਲ ਦੀ ਮਾਸੂਮ ਬੱਚੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਵਾਲੇ ਦੋ ਨਾਬਾਲਗ ਲੜਕਿਆਂ ਸਮੇਤ ਤਿੰਨ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪੀੜਿਤ ਛੇ ਸਾਲ ਦੀ ਮਾਸੂਮ ਬੱਚੀ ਦੀ ਮਾਂ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸੰਬੰਧੀ ਉਨ੍ਹਾਂ ਦੇ ਗਵਾਂਢ ਵਿਚ ਰਹਿਣ ਵਾਲੇ ਦੋ ਨਬਾਲਗ ਲੜਕਿਆਂ ਅਤੇ ਇੱਕ ਔਰਤ ਰਜਨੀ ਵਾਸੀ ਲਕਸ਼ਮਣ ਨਗਰ ਖਿਲਾਫ਼ ਕੇਸ ਦਰਜ ਕੀਤਾ ਹੋਇਆ।
ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੀ ਪੁਲਿਸ ਨੇ ਛੇ ਸਾਲ ਦੀ ਮਾਸੂਮ ਬੱਚੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਵਾਲੇ ਦੋ ਨਾਬਾਲਗ ਲੜਕਿਆਂ ਸਮੇਤ ਤਿੰਨ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪੀੜਿਤ ਛੇ ਸਾਲ ਦੀ ਮਾਸੂਮ ਬੱਚੀ ਦੀ ਮਾਂ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸੰਬੰਧੀ ਉਨ੍ਹਾਂ ਦੇ ਗਵਾਂਢ ਵਿਚ ਰਹਿਣ ਵਾਲੇ ਦੋ ਨਬਾਲਗ ਲੜਕਿਆਂ ਅਤੇ ਇੱਕ ਔਰਤ ਰਜਨੀ ਵਾਸੀ ਲਕਸ਼ਮਣ ਨਗਰ ਖਿਲਾਫ਼ ਕੇਸ ਦਰਜ ਕੀਤਾ ਹੋਇਆ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਸਦੀ ਛੇ ਸਾਲ ਦੀ ਬੱਚੀ ਉਕਤ ਦੋਵਾ ਲੜਕਿਆ ਨਾਲ ਖੇਡ ਰਹੀ ਸੀ ਕਿ ਇਸ ਦੌਰਾਨ ਇਹ ਦੋਵੇਂ ਲੜਕੇ ਉਸ ਨੂੰ ਬਾਥਰੂਮ ਵਿਚ ਲੈ ਗਏ ਜਿੱਥੇ ਕਿ ਰਜਨੀ ਵੀ ਮੌਜੂਦ ਸੀ। ਇਨ੍ਹਾਂ ਕਥਿਤ ਦੋਸ਼ੀਆਂ ਵਲੋਂ ਉਸਦੀ ਲੜਕੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕੀਤੀ ਗਈ। ਰੌਲੇ ਦੀ ਆਵਾਜ਼ ਸੁਣ ਕੇ ਜਦੋਂ ਉਹ ਉੱਥੇ ਗਈ ਤਾਂ ਕਥਿਤ ਦੋਸ਼ੀ ਫਰਾਰ ਹੋ ਗਏ। ਸ਼ਿਕਾਇਤ ਕਰਤਾ ਵਲੋਂ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਹਾਲ ਦੀ ਘੜੀ ਪੁਲਿਸ ਵਲੋਂ ਇਸ ਮਾਮਲੇ ਵਿਚ ਦੋਵੇਂ ਨਾਬਾਲਗ ਲੜਕਿਆਂ ਤੇ ਰਜਨੀ ਖਿਲਾਫ ਕੇਸ ਦਰਜ ਕਰ ਲਿਆ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦ ਦੋਸ਼ੀਆਂ ਦੀ ਵੀ ਉਮਰ 12 ਸਾਲ ਦੇ ਕਰੀਬ ਹੈ। ਪੁਲਿਸ ਵਲੋਂ ਪੀੜਿਤ ਲੜਕੀ ਦੀ ਡਾਕਟਰੀ ਜਾਂਚ ਵੀ ਕਰਵਾਈ ਜਾ ਰਹੀ ਹੈ।