15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਖਾਧ ਸੁਰੱਖਿਆ ਟੀਮ ਵਲੋਂ ਵਿਸ਼ੇਸ਼ ਜਾਂਚ ਮੁਹਿੰਮ ਦੌਰਾਨ 35 ਕਿੱਲੋ ਪਨੀਰ ਜ਼ਬਤ ਕਰ ਕੀਤਾ ਨਸ਼ਟ ਖੁਰਾਕ ਪਦਾਰਥਾਂ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਡਾ. ਆਸ਼ੀਸ਼ ਚਾਵਲਾ

ਲੁਧਿਆਣਾ, 15 ਸਤੰਬਰ (ਡਾ. ਤਰਲੋਚਨ ਸਿੰਘ)-ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਖੁਰਾਕ ਪਦਾਰਥ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀ ਖਾਧ ਸੁਰੱਖਿਆ ਟੀਮ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿਚ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਲੁਧਿਆਣਾ, 15 ਸਤੰਬਰ (ਡਾ. ਤਰਲੋਚਨ ਸਿੰਘ)-ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਖੁਰਾਕ ਪਦਾਰਥ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀ ਖਾਧ ਸੁਰੱਖਿਆ ਟੀਮ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿਚ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ। ਇਸ ਦੌਰਾਨ ਸਬਜ਼ੀ ਮੰਡੀਆਂ, ਕਨਫੈਕਸ਼ਨਰੀ ਯੂਨਿਟਾਂ ਅਤੇ ਖਾਣ-ਪੀਣ ਵਾਲੀਆਂ ਦੁਕਾਨਾਂ ਦੀ ਜਾਂਚ ਕਰਨ ਦੇ ਨਾਲ ਖਾਧ ਸੁਰੱਖਿਆ ਆਨ ਵ੍ਹੀਲ ਰਾਹੀਂ ਵੀ ਖੁਰਾਕ ਪਦਾਰਥਾਂ ਦੀ ਮੁੱਢਲੀ ਜਾਂਚ ਅਤੇ ਲੋਕਾਂ ਨੂੰ ਖੁਰਾਕ ਸੁਰੱਖਿਆ ਸਬੰਧੀ ਜਾਗਰੂਕ ਕੀਤਾ ਗਿਆ। ਜਾਂਚ ਦੌਰਾਨ ਸਬਜ਼ੀ ਮੰਡੀ ਵਿਚ ਪਪੀਤੇ ਦਾ ਇਕ ਨਮੂਨਾ, ਹੀਰੋ ਬੇਕਰੀ ਚੌਕ ਅਤੇ ਅਬਦੁੱਲਾ ਬਸਤੀ ਵਿਖੇ ਖਾਣ-ਪੀਣ ਵਾਲੀਆਂ ਦੁਕਾਨਾਂ ਤੋਂ ਤਿਆਰ ਸ਼ੁਦਾ ਚਿਕਨ ਅਤੇ ਪੈਟੀਜ਼ ਦੇ ਨਮੂਨੇ ਅਤੇ ਬਹਾਦਰਕੇ ਰੋਡ ਸਬਜ਼ੀ ਮੰਡੀ ਤੋਂ ਪਨੀਰ ਦੇ ਦੋ ਨਮੂਨੇ ਲੈ ਕੇ ਅਧਿਕਾਰਤ ਖਾਧ ਜਾਂਚ ਲੈਬਾਰਟਰੀ ਨੂੰ ਜਾਂਚ ਲਈ ਭੇਜੇ ਗਏ। ਬਹਾਦਰਕੇ ਰੋਡ ਮੰਡੀ ਵਿਚ ਜਾਂਚ ਦੌਰਾਨ ਲਗਭਗ 35 ਕਿਲੋਗ੍ਰਾਮ ਪਨੀਰ ਮਿਆਰਾਂ ਅਨੁਸਾਰ ਨਾ ਪਾਏ ਜਾਣ ਅਤੇ ਮਨੁੱਖੀ ਖਪਤ ਲਈ ਅਣਉਚਿਤ ਹੋਣ ਦੇ ਸ਼ੱਕ ਦੇ ਆਧਾਰ ‘ਤੇ ਮੌਕੇ ‘ਤੇ ਹੀ ਨਸ਼ਟ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਆਸ਼ੀਸ਼ ਚਾਵਲਾ ਨੇ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਜੁੜੇ ਮਾਮਲੇ ਵਿਚ ਖੁਰਾਕ ਸੁਰੱਖਿਆ ਵਿਭਾਗ ਦੀ ਮੁੱਖ ਤਰਜੀਹ ਹੈ ਕਿ ਖੁਰਾਕ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੈਬਾਰਟਰੀ ਰਿਪੋਰਟਾਂ ਦੇ ਆਧਾਰ ‘ਤੇ ਜੇਕਰ ਕੋਈ ਨਮੂਨਾ ਨਿਰਧਾਰਿਤ ਮਾਪਦੰਡਾਂ ‘ਤੇ ਖਰਾ ਨਹੀਂ ਉਤਰਦਾ ਤਾਂ ਸਬੰਧਿਤ ਫੂਡ ਬਿਜ਼ਨਸ ਆਪਰੇਟਰ ਵਿਰੁੱਧ ਖਾਧ ਸੁਰੱਖਿਆ ਫੂਡ ਅਤੇ ਸਟੈਂਡਰਡਜ਼ ਐਕਟ-2006 ਅਤੇ ਲਾਗੂ ਨਿਯਮਾਂ ਅਧੀਨ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਫੂਡ ਬਿਜ਼ਨਸ ਅਪਰੇਟਰਾਂ ਨੂੰ ਸਾਫ਼ ਸਫ਼ਾਈ, ਸਹੀ ਸਟੋਰੇਜ ਅਤੇ ਐਫ. ਐਸ. ਐਸ. ਏ. ਆਈ. ਮਾਪਦੰਡਾਂ ਦੀ ਪੂਰੀ ਪਾਲਨਾ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਿਰਫ਼ ਸਾਫ਼-ਸੁਥਰੀਆਂ ਅਤੇ ਭਰੋਸੇਯੋਗ ਦੁਕਾਨਾਂ ਤੋਂ ਖੁਰਾਕੀ ਵਸਤੂਆਂ ਖ਼ਰੀਦਣ। ਬਰਸਾਤ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਕੱਟੇ ਹੋਏ, ਗਲੇ-ਸੜੇ ਜਾਂ ਬਾਸੀ ਫਲਾਂ ਅਤੇ ਸਬਜ਼ੀਆਂ ਦੀ ਖ਼ਰੀਦ ਤੇ ਵਰਤੋਂ ਤੋਂ ਪਰਹੇਜ਼ ਕਰਨ ਦੀ ਵੀ ਸਲਾਹ ਦਿੱਤੀ ਗਈ। ਖਾਧ ਸੁਰੱਖਿਆ ਟੀਮ ਵਲੋਂ ਦੱਸਿਆ ਗਿਆ ਕਿ ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਖੁਰਾਕ ਉਪਲਬਧ ਕਰਵਾਉਣ ਲਈ ਵੱਖ-ਵੱਖ ਇਲਾਕਿਆਂ ਵਿਚ ਜਾਂਚ ਮੁਹਿੰਮਾਂ ਅਤੇ ਖਾਧ ਸੁਰੱਖਿਆ ਆਨ ਵ੍ਹੀਲ ਰਾਹੀਂ ਜਾਗਰੂਕਤਾ ਤੇ ਜਾਂਚ ਦੀ ਕਾਰਵਾਈ ਲਗਾਤਾਰ ਜਾਰੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁ... ਅਗਲੀ ਖ਼ਬਰ ਛੇ ਸਾਲ ਦੀ ਬੱਚੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਵਾਲੇ ਨਾਬਾਲਗ ਲੜਕਿਆਂ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ
Ad Position 24