15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਵੱਡੀ ਗਿਣਤੀ ‘ਚ ਸੰਗਤਾਂ ਹੋਈਆਂ ਸ਼ਾਮਿਲ

ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿਚ ਇਤਿਹਾਸਕ ਗੁਰਦੁਆਰਾ ਗਊ ਘਾਟ ਪਾਤਸ਼ਾਹੀ ਪਹਿਲੀ ਤੋਂ ਮਹਾਨ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਅਤੇ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਜੈਕਾਰਿਆਂ ਦੀ ਗੂੰਜ ਵਿਚ ਆਰੰਭ ਹੋਇਆ।

Ad Position 21
repet_subhas-goyals [Copy P29]
ਅਜੀਤ ਡੈਸਕ 16-09-2026
ਲੁਧਿਆਣਾ, 15 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿਚ ਇਤਿਹਾਸਕ ਗੁਰਦੁਆਰਾ ਗਊ ਘਾਟ ਪਾਤਸ਼ਾਹੀ ਪਹਿਲੀ ਤੋਂ ਮਹਾਨ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਅਤੇ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਜੈਕਾਰਿਆਂ ਦੀ ਗੂੰਜ ਵਿਚ ਆਰੰਭ ਹੋਇਆ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸੋਹਣ ਸਿੰਘ ਵਲੋਂ ਗੁਰੂ ਸਾਹਿਬ ਦੇ ਚਰਨਾਂ ਵਿਚ ਅਰਦਾਸ ਕੀਤੀ ਗਈ। ਨਗਰ ਕੀਰਤਨ ਗੁਰਦੁਆਰਾ ਗਊ ਘਾਟ ਤੋਂ ਆਰੰਭ ਹੋ ਕੇ ਡਿਵੀਜ਼ਨ ਨੰਬਰ 3, ਚੌੜਾ ਬਾਜ਼ਾਰ, ਘੰਟਾਘਰ ਚੌਂਕ, ਰੇਲਵੇ ਸਟੇਸ਼ਨ, ਜੀ.ਟੀ. ਰੋਡ, ਇੰਜਣ ਮਾਰਕੀਟ, ਗੁਰਦੁਆਰਾ ਕਲਗੀਧਰ ਸਾਹਿਬ, ਸਿਵਲ ਹਸਪਤਾਲ ਰੋਡ, ਖੁੱਡ ਮੁਹੱਲਾ, ਗੁਰਦੁਆਰਾ ਛੇਵੀਂ ਪਾਤਸ਼ਾਹੀ, ਬਾਬਾ ਥਾਨ ਸਿੰਘ ਚੌਂਕ ਅਤੇ ਡਿਵੀਜ਼ਨ ਨੰਬਰ 3 ਚੌਂਕ ਸਮੇਤ ਵੱਖ-ਵੱਖ ਇਲਾਕਿਆਂ ਵਿਚੋਂ ਹੁੰਦਾ ਹੋਇਆ ਸ਼ਾਮ ਨੂੰ ਮੁੜ ਗੁਰਦੁਆਰਾ ਗਊ ਘਾਟ ਪਾਤਸ਼ਾਹੀ ਪਹਿਲੀ ਵਿਖੇ ਸੰਪੂਰਨ ਹੋਇਆ। ਨਗਰ ਕੀਰਤਨ ਦੇ ਸਮੁੱਚੇ ਰੂਟ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ ਸੀ। ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਸੇਵਾ ਜਥੇਬੰਦੀਆਂ ਵਲੋਂ ਰਸਤੇ ਵਿਚ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਲਈ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ। ਨਗਰ ਕੀਰਤਨ ਵਿਚ ਸ਼ਹਿਰ ਦੀਆਂ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਿੰਘ ਸਭਾਵਾਂ, ਇਸਤਰੀ ਸਤਿਸੰਗ ਸਭਾਵਾਂ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ, ਸ਼ਬਦੀ ਜਥਿਆਂ, ਗਤਕਾ ਪਾਰਟੀਆਂ ਅਤੇ ਬੈਂਡ ਟੀਮਾਂ ਨੇ ਸ਼ਮੂਲੀਅਤ ਕਰਕੇ ਨਗਰ ਕੀਰਤਨ ਦੀ ਰੌਣਕ ਵਧਾਈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਰਿਸੀਵਰ ਸੁਦਰਸ਼ਨ ਸਿੰਘ, ਹੈੱਡ ਗ੍ਰੰਥੀ ਭਾਈ ਸੋਹਣ ਸਿੰਘ, ਭਾਈ ਸੁਰਜੀਤ ਸਿੰਘ, ਭਾਈ ਜਰਨੈਲ ਸਿੰਘ, ਭਾਈ ਸਤਨਾਮ ਸਿੰਘ ਸਾਗਰ, ਭਾਈ ਸਤਨਾਮ ਸਿੰਘ, ਬੀਬੀ ਗੁਰਪ੍ਰੀਤ ਕੌਰ ਸੀਬੀਆ, ਅਮਿਤ ਗੁਸਾਈਂ, ਗੁਰਿੰਦਰ ਪਾਲ ਸਿੰਘ ਬਾਂਗਾ, ਬਲਜੀਤ ਸਿੰਘ ਛਤਵਾਲ, ਰਵਿੰਦਰ ਪਾਲ ਸਿੰਘ ਖਾਲਸਾ, ਗੁਰਮੀਤ ਸਿੰਘ ਬਿੰਦਰਾ, ਹਰਜੀਤ ਸਿੰਘ ਰਾਜਾ ਜੰਗ, ਪਰਮਜੀਤ ਸਿੰਘ ਇਸਲਾਮਗੰਜ, ਗੁਰਵਿੰਦਰ ਸਿੰਘ ਨਾਰੰਗ, ਧਿਆਨ ਸਿੰਘ ਮਹਿਤਾ, ਗੁਰਮਿੰਦਰ ਸਿੰਘ ਬਿੱਟੂ, ਸਤਨਾਮ ਸਿੰਘ ਦੁਗਾਰੀ, ਕਮਲਜੀਤ ਸਿੰਘ, ਜਸਕਰਨ ਸਿੰਘ ਬਾਜਵਾ, ਹਰਿੰਦਰ ਸਿੰਘ ਲਾਲੀ, ਬਲਵਿੰਦਰ ਸਿੰਘ ਖਾਲਸਾ, ਗੁਰਦੀਪ ਸਿੰਘ ਢੀਂਗਰਾ, ਗਗਨਦੀਪ ਸਿੰਘ ਸਨੀ, ਪਰਮਿੰਦਰ ਸਿੰਘ ਜੱਗੀ, ਲਵਪ੍ਰੀਤ ਸਿੰਘ ਬਾਗਾ, ਰਾਜਦੀਪ ਸਿੰਘ ਸ਼ੰਟੀ, ਪ੍ਰਭਜੋਤ ਸਿੰਘ ਗੈਰੀ, ਵਿੱਕੀ ਸਿੰਬਲ, ਮਨਜੀਤ ਸਿੰਘ ਖਾਲਸਾ, ਨਰਿੰਦਰ ਸਿੰਘ ਕਾਲੜਾ, ਬਲਵਿੰਦਰ ਸਿੰਘ ਅਤੇ ਰਾਜੂ ਵੋਹਰਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦਾ ਉਦੇਸ਼ ਗੁਰੂ ਰਵਿਦਾਸ ਦੇ ਵਿਚਾਰਾਂ ਨੂੰ ਜਨਤਾ ਤੱਕ ਪਹੁੰਚਾਉਣਾ-ਐਡਵੋਕੇਟ ਚਿਰਾਂਸ਼ੂ ਰਤਨ ਗੁਰੂ ਰਵਿਦਾਸ ਦੇ ਜਨਮ... ਅਗਲੀ ਖ਼ਬਰ ਖਾਧ ਸੁਰੱਖਿਆ ਟੀਮ ਵਲੋਂ ਵਿਸ਼ੇਸ਼ ਜਾਂਚ ਮੁਹਿੰਮ ਦੌਰਾਨ 35 ਕਿੱਲੋ ਪਨੀਰ ਜ਼ਬਤ ਕਰ ਕੀਤਾ ਨਸ਼ਟ ਖੁਰਾਕ ਪਦਾਰਥਾਂ ਦੀ ਗੁਣਵੱਤਾ...
Ad Position 24