17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਸਾਬਕਾ ਮੰਤਰੀ ਢਿੱਲੋਂ ਦੀ ਅਗਵਾਈ ਹੇਠ ਗੌਂਸਗੜ੍ਹ ਬਿਜਲੀ ਘਰ ਬਾਹਰ ਬਿਜਲੀ ਸੰਕਟ ਨੂੰ ਲੈ ਕੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ ‘ਆਪ’ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਕਾਰਨ ਉਦਯੋਗ ਦੂਜੇ ਸੂਬਿਆਂ ਵਿਚ ਜਾਣ ਦੀ ਤਿਆਰੀ ’ਚ-ਢਿੱਲੋਂ

ਭਾਮੀਆਂ ਕਲਾਂ/ਲੁਧਿਆਣਾ, 16 ਸਤੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਰਾਹੋਂ ਰੋਡ ਸਥਿਤ ਪਿੰਡ ਗੌਂਸਗੜ੍ਹ ਬਿਜਲੀ ਘਰ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਸੂਬੇ ਦੀ ‘ਆਪ’ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨੇ ਸਰਕਾਰ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਸਰਪਲੱਸ ਬਿਜਲੀ ਦੇਵੇ ਕਿਉਂਕਿ ਦਾਅਵੇ ਅਤੇ ਵਾਅਦੇ ਕਰਨ ਵਾਲੀ ਸੂਬਾ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਕਾਰਨ ਪੰਜਾਬ ਦੇ ਕਾਰੋਬਾਰੀ ਆਪਣੇ ਕਾਰੋਬਾਰ ਦੂਜੇ ਸੂਬਿਆਂ ਵਿਚ ਲਿਜਾਉਣ ਦੀ ਤਿਆਰੀ ਕਰਨ ਲੱਗ ਚੁੱਕੇ ਹਨ।

Ad Position 21
No active advertisement
ਅਜੀਤ ਡੈਸਕ 17-09-2026
ਭਾਮੀਆਂ ਕਲਾਂ/ਲੁਧਿਆਣਾ, 16 ਸਤੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਰਾਹੋਂ ਰੋਡ ਸਥਿਤ ਪਿੰਡ ਗੌਂਸਗੜ੍ਹ ਬਿਜਲੀ ਘਰ ਦੇ ਬਾਹਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਸੂਬੇ ਦੀ ‘ਆਪ’ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨੇ ਸਰਕਾਰ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਸਰਪਲੱਸ ਬਿਜਲੀ ਦੇਵੇ ਕਿਉਂਕਿ ਦਾਅਵੇ ਅਤੇ ਵਾਅਦੇ ਕਰਨ ਵਾਲੀ ਸੂਬਾ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਕਾਰਨ ਪੰਜਾਬ ਦੇ ਕਾਰੋਬਾਰੀ ਆਪਣੇ ਕਾਰੋਬਾਰ ਦੂਜੇ ਸੂਬਿਆਂ ਵਿਚ ਲਿਜਾਉਣ ਦੀ ਤਿਆਰੀ ਕਰਨ ਲੱਗ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਾਰੋਬਾਰੀਆਂ ਅਤੇ ਆਮ ਲੋਕਾਂ ਨੂੰ ਆਪਣੇ ਕੰਮ ਧੰਦੇ ਛੱਡ ਕੇ ਬਿਜਲੀ ਦੇ ਲੰਬੇ ਲੰਬੇ ਕੱਟਾਂ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ ਕਿਉਂਕਿ ਸੂਬੇ ਅੰਦਰ ਬਿਜਲੀ ਸੰਕਟ ਦਿਨ-ਬ-ਦਿਨ ਗੰਭੀਰ ਹੁੰਦਾ ਜਾ ਰਿਹਾ ਹੈ। ਢਿੱਲੋਂ ਨੇ ਕਿਹਾ ਕਿ ਉਚਿੱਤ ਬਿਜਲੀ ਸਪਲਾਈ ਨਾ ਹੋਣ ਕਰਕੇ ਜਿੱਥੇ ਕਾਰੋਬਾਰ ਬੁਰੀ ਤਰਾਂ ਨਾਲ ਪ੍ਰਭਾਵਿਤ ਹੋ ਰਹੇ ਹਨ ਉੱਥੇ ਹੀ ਆਮ ਲੋਕਾਂ ਅਤੇ ਦੁਕਾਨਦਾਰਾਂ ਨੂੰ ਵੀ ਬਿਜਲੀ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਬਿਜਲੀ ਸੰਕਟ ਕਰਕੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਦਾਅਵੇ ਤੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਲੋਕਾਂ ਦੇ ਚੱਲ ਰਹੇ ਰੋਜ਼ਗਾਰ ਵੀ ਖੋਹਣ ਲੱਗੀ ਹੋਈ ਹੈ, ਜਿਸ ਦਾ ਅੰਦਾਜ਼ਾ ਆਏ ਦਿਨ ਲੱਗਣ ਵਾਲੇ ਬਿਜਲੀ ਕੱਟਾਂ ਤੋਂ ਲਗਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਤੋਂ ਲੈ ਕੇ ਦੁਕਾਨਦਾਰ ਅਤੇ ਕਾਰੋਬਾਰੀਆਂ ਨੂੰ ਆਪਣੇ ਕਾਰੋਬਾਰ ਬਚਾਉਣ ਲਈ ਸੜਕਾਂ ’ਤੇ ਰੋਸ ਮੁਜ਼ਾਹਰੇ ਕਰਨੇ ਪੈ ਰਹੇ ਹਨ, ਪਰ ਸੂਬੇ ਦੀ ਸਰਕਾਰ ਅਤੇ ਸੰਬੰਧਿਤ ਵਿਭਾਗ ਘੂਕ ਸੁੱਤਾ ਪਿਆ ਹੈ। ਮੌਕੇ ਜਿੱਥੇ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂ ਅਤੇ ਵਰਕਰ ਸ਼ਾਮਿਲ ਹੋਏ, ਉਥੇ ਹੀ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਜਥੇਦਾਰ ਗੁਰਚਰਨ ਸਿੰਘ ਮੇਹਰਬਾਨ, ਗੁਰਸੇਵਕ ਸਿੰਘ ਵਾਲੀਆ, ਮੁਖ਼ਤਿਆਰ ਦਦਰਾਲ, ਦਵਿੰਦਰਬੀਰ ਸਿੰਘ ਲੱਕੀ ਸਰਪੰਚ, ਦੀਪਾ ਸਰਪੰਚ, ਹਰਨੇਕ ਸਿੰਘ ਰਾਣਾ, ਸਰਬਜੀਤ ਸਿੰਘ ਸਾਬੀ, ਗੁਰਦੀਪ ਸਿੰਘ ਬਿੱਲਾ, ਰਣਜੀਤ ਸਿੰਘ ਮੰਗਲੀ ਮੈਂਬਰ ਐਸ.ਜੀ.ਪੀ.ਸੀ., ਹਰਬੰਸ ਸਿੰਘ ਵਲੀਪੁਰ, ਦਵਿੰਦਰ ਨਾਗਰਾ, ਗੁਰਜੀਤ ਸਿੰਘ ਵਿਰਕ, ਕੁਲਦੀਪ ਸਿੰਘ ਸਿੱਧੂ, ਪ੍ਰਗਟ ਸਿੰਘ, ਰਣਜੀਤ ਸਿੰਘ ਚੌਂਤਾ, ਸੁਖਵਿੰਦਰ ਸਿੰਘ ਚੌਂਤਾ, ਲੰਬੜਦਾਰ ਜਸਵੀਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਟਿੱਪਰ ਡਰਾਈਵਰ ਮਾਮਲੇ ਨੂੰ ਲੈ ਕੇ ਕਾਂਗਰਸ ਵਲੋਂ ਡਾਬਾ ਥਾਣੇ ਦਾ ਘਿਰਾਓ ਅਗਲੀ ਖ਼ਬਰ ਖ਼ੂਬਸੂਰਤ ਸ਼ਖ਼ਸੀਅਤ ਪਾਉਣ ਲਈ...
Ad Position 24