17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਹਰੇ - ਭਰੇ ਬੂਟੇ ਪੁੱਟ ਕੇ ਨਵੇਂ ਬੂਟੇ ਲਗਾਉਣਾ ਸਰਕਾਰੀ ਪੈਸੇ ਦੀ ਬਰਬਾਦੀ - ਪ੍ਰਵੀਨ ਬਾਂਸਲ

ਲੁਧਿਆਣਾ, 16 ਸਤੰਬਰ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਪ੍ਰਵੀਨ ਬਾਂਸਲ ਨੇ ਸ਼੍ਰੀ ਦੁਰਗਾ ਮਾਤਾ ਮੰਦਰ ਤੋਂ ਜਗਰਾਉਂ ਪੁਲ ਵੱਲ ਜਾਂਦੇ ਰਸਤੇ ਦੇ ਫੁੱਟਪਾਥ ਅਤੇ ਹਰਿਆਲੀ ਦੀ ਮਾੜੀ ਹੋਈ ਹਾਲਤ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਸਵਾਲ ਖੜ੍ਹੇ ਕੀਤੇ ਹਨ। ਬਾਂਸਲ ਨੇ ਦੋਸ਼ ਲਾਇਆ ਕਿ ਕੁੱਝ ਦਿਨ ਪਹਿਲਾਂ ਤੱਕ ਫੁੱਟਪਾਥ ’ਤੇ ਹਰੇ-ਭਰੇ ਅਤੇ ਫੁੱਲਾਂ ਵਾਲੇ ਬੂਟੇ ਲੱਗੇ ਹੋਏ ਸਨ, ਪਰ ਮੁੱਖ ਮੰਤਰੀ ਦੇ ਇਕ ਸਮਾਗਮ ਤੋਂ ਪਹਿਲਾਂ ਉਨ੍ਹਾਂ ਨੂੰ ਪੁੱਟ ਕੇ ਉਨ੍ਹਾਂ ਦੀ ਥਾਂ ਨਵੇਂ ਬੂਟੇ ਲਗਾਏ ਗਏ।

Ad Position 21
No active advertisement
ਅਜੀਤ ਡੈਸਕ 17-09-2026
ਲੁਧਿਆਣਾ, 16 ਸਤੰਬਰ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਪ੍ਰਵੀਨ ਬਾਂਸਲ ਨੇ ਸ਼੍ਰੀ ਦੁਰਗਾ ਮਾਤਾ ਮੰਦਰ ਤੋਂ ਜਗਰਾਉਂ ਪੁਲ ਵੱਲ ਜਾਂਦੇ ਰਸਤੇ ਦੇ ਫੁੱਟਪਾਥ ਅਤੇ ਹਰਿਆਲੀ ਦੀ ਮਾੜੀ ਹੋਈ ਹਾਲਤ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਸਵਾਲ ਖੜ੍ਹੇ ਕੀਤੇ ਹਨ। ਬਾਂਸਲ ਨੇ ਦੋਸ਼ ਲਾਇਆ ਕਿ ਕੁੱਝ ਦਿਨ ਪਹਿਲਾਂ ਤੱਕ ਫੁੱਟਪਾਥ ’ਤੇ ਹਰੇ-ਭਰੇ ਅਤੇ ਫੁੱਲਾਂ ਵਾਲੇ ਬੂਟੇ ਲੱਗੇ ਹੋਏ ਸਨ, ਪਰ ਮੁੱਖ ਮੰਤਰੀ ਦੇ ਇਕ ਸਮਾਗਮ ਤੋਂ ਪਹਿਲਾਂ ਉਨ੍ਹਾਂ ਨੂੰ ਪੁੱਟ ਕੇ ਉਨ੍ਹਾਂ ਦੀ ਥਾਂ ਨਵੇਂ ਬੂਟੇ ਲਗਾਏ ਗਏ। ਉਨ੍ਹਾਂ ਕਿਹਾ ਕਿ ਹੁਣ ਇਨ੍ਹਾਂ ਵਿਚੋਂ ਕਈ ਬੂਟੇ-ਮੁਰਝਾਏ ਹੋਏ ਨਜ਼ਰ ਆ ਰਹੇ ਹਨ ਅਤੇ ਫੁੱਟਪਾਥ ਦੀ ਹਾਲਤ ਵੀ ਖ਼ਰਾਬ ਹੈ। ਉਨ੍ਹਾਂ ਸਰਕਾਰ ਤੋਂ ਪੁੱਛਿਆ ਕਿ ਪਹਿਲਾਂ ਤੋਂ ਲੱਗੇ ਤੰਦਰੁਸਤ ਬੂਟਿਆਂ ਨੂੰ ਹਟਾਉਣ ਦੀ ਲੋੜ ਕਿਉਂ ਪਈ ਅਤੇ ਇਸ ਪੂਰੀ ਕਾਰਵਾਈ ’ਤੇ ਸਰਕਾਰੀ ਖ਼ਜ਼ਾਨੇ ਵਿਚੋਂ ਕਿੰਨਾ ਖਰਚਾ ਕੀਤਾ ਗਿਆ। ਬਾਂਸਲ ਨੇ ਕਿਹਾ ਕਿ ਜੇਕਰ ਹਰਿਆਈ ਵਧਾਉਣੀ ਸੀ ਤਾਂ ਨਵੀਆਂ ਥਾਵਾਂ ’ਤੇ ਬੂਟੇ ਲਗਾਏ ਜਾ ਸਕਦੇ ਸਨ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਦੇ ਨਾਲ ਜਨਤਾ ਦੇ ਪੈਸੇ ਦੀ ਸਹੀ ਵਰਤੋ ਵੀ ਯਕੀਨੀ ਬਣਾਉਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350ਵੀਂ ਸ਼ਹੀਦੀ ਵਰ੍ਹੇਗੰਢ ਨੂੰ ਸਮਰਪਿਤ ਸੈਮੀਨ... ਅਗਲੀ ਖ਼ਬਰ ਕਿਡਜ਼ ਪੋਪੀਨ ਪਲੇ ਵੇਅ ਸਕੂਲ ਵਿਖੇ ਗਰੈਂਡ ਪੇਰੈਂਟਸ ਡੇ ਮਨਾਇਆ
Ad Position 24