ਬਿਜਲੀ ਕੱਟਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਬਿਜਲੀ ਘਰਾਂ ਦੇ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ
ਗਰੇਵਾਲ, ਗਾਬੜੀਆ, ਢਿੱਲੋਂ, ਘੁੰਮਣ, ਭਿੰਦਾ ਸਮੇਤ ਆਗੂਆਂ ਨੇ ਰੋਸ ਪ੍ਰਦਰਸ਼ਨ ਵਿਚ ਕੀਤੀ ਸ਼ਿਰਕਤ
ਲੁਧਿਆਣਾ, 16 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸੂਬੇ ਭਰ ਵਿਚ ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਵੱਖ-ਵੱਖ ਬਿਜਲੀ ਘਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਕੀਤੇ ਗਏ। ਇਹਨਾਂ ਰੋਸ ਪ੍ਰਦਰਸ਼ਨਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਮਹੇਸ਼ ਇੰਦਰ ਸਿੰਘ ਗਰੇਵਾਲ, ਜਥੇਦਾਰ ਹੀਰਾ ਸਿੰਘ ਗਾਬੜੀਆ, ਰਣਜੀਤ ਸਿੰਘ ਢਿੱਲੋਂ, ਪਰਉਪਕਾਰ ਸਿੰਘ ਘੁੰਮਣ, ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਆਰ.
ਲੁਧਿਆਣਾ, 16 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸੂਬੇ ਭਰ ਵਿਚ ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਵੱਖ-ਵੱਖ ਬਿਜਲੀ ਘਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਕੀਤੇ ਗਏ। ਇਹਨਾਂ ਰੋਸ ਪ੍ਰਦਰਸ਼ਨਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਮਹੇਸ਼ ਇੰਦਰ ਸਿੰਘ ਗਰੇਵਾਲ, ਜਥੇਦਾਰ ਹੀਰਾ ਸਿੰਘ ਗਾਬੜੀਆ, ਰਣਜੀਤ ਸਿੰਘ ਢਿੱਲੋਂ, ਪਰਉਪਕਾਰ ਸਿੰਘ ਘੁੰਮਣ, ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ, ਆਰ.ਡੀ. ਸ਼ਰਮਾ, ਜਗਬੀਰ ਸਿੰਘ ਸੋਖੀ, ਜਸਪਾਲ ਸਿੰਘ ਗਿਆਸਪੁਰਾ, ਅਮਿਤ ਗੁਸਾਈਂ ਸਮੇਤ ਸਮੁੱਚੀ ਲੀਡਰਸ਼ਿਪ ਨੇ ਹਿੱਸਾ ਲਿਆ। ਆਰ.ਡੀ. ਸ਼ਰਮਾ ਦੀ ਅਗਵਾਈ ਹੇਠ ਧਰਨਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਉਤਰੀ ਦੇ ਇੰਚਾਰਜ ਆਰਡੀ ਸ਼ਰਮਾ ਦੀ ਅਗਵਾਈ ਹੇਠ ਵਰਕਰਾਂ ਅਤੇ ਆਗੂਆਂ ਵਲੋਂ ਚਾਂਦ ਸਿਨੇਮਾ ਨੇੜੇ ਸਥਿਤ ਬਿਜਲੀ ਘਰ ਦੇ ਬਾਹਰ ਧਰਨਾ ਦਿੱਤਾ ਗਿਆ। ਇਸ ਧਰਨੇ ਵਿਚ ਵਿਸ਼ੇਸ਼ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਹਿੱਸਾ ਲਿਆ। ਇਸ ਮੌਕੇ ਹਾਜ਼ਰੀ ਨੂੰ ਸੰਬੋਧਨ ਕਰਦਿਆਂ ਗਰੇਵਾਲ ਨੇ ਕਿਹਾ ਕਿ ਅੱਜ ਪੂਰੇ ਪੰਜਾਬ ਵਿਚ ਬਿਜਲੀ ਕੱਟਾਂ ਕਾਰਨ ਲੋਕਾਂ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਸੂਬੇ ਦੀ ਸਨਅਤ ਬੰਦ ਦੀ ਕਗਾਰ ‘ਤੇ ਆ ਗਈ ਹੈ, ਪਰ ਸਰਕਾਰ ਵਲੋਂ ਇਸ ਲਈ ਕੋਈ ਉਪਰਾਲੇ ਨਹੀਂ ਕੀਤੇ ਜਾ ਰਹੇ ਤੇ ਲੋਕਾਂ ਨੂੰ ਉਨ੍ਹਾਂ ਦੇ ਹਾਲ ‘ਤੇ ਛੱਡ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਾਰੋਬਾਰ ਬੰਦ ਹੋ ਗਿਆ ਹੈ ਅਤੇ ਕਾਰੋਬਾਰੀ ਆਪਣਾ ਵਪਾਰ ਬਾਹਰਲੇ ਸੂਬਿਆਂ ਵਿਚ ਤਬਦੀਲ ਕਰ ਰਹੇ ਹਨ। ਉਨ੍ਹਾਂ ਕਿਹਾ ਕੀ ਸਰਕਾਰ ਵਲੋਂ ਝੂਠੇ ਦਾਅਵੇ ਕਰਕੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਈ ਕਈ ਘੰਟੇ ਲੱਗ ਰਹੇ ਕੱਟਾ ਕਾਰਨ ਸਨਅਤਕਾਰਾਂ ਦੇ ਕੰਮ ਬੰਦ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਤਾਂ ਜੋ ਇਸ ਸਰਕਾਰ ਨੂੰ ਚੱਲਦਾ ਕੀਤਾ ਜਾ ਸਕੇ। ਇਸ ਮੌਕੇ ਆਰਡੀ ਸ਼ਰਮਾ ਸਮੇਤ ਕਈ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ। ਐਡਵੋਕੇਟ ਘੁੰਮਣ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਹਲਕਾ ਪੱਛਮੀ ਦੇ ਇੰਚਾਰਜ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਅਕਾਲੀ ਆਗੂਆਂ ਵਲੋਂ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਇਸ ਪ੍ਰਦਰਸ਼ਨ ਵਿਚ ਹਲਕੇ ਦੇ ਸਮੂਹ ਅਹੁਦੇਦਾਰ ਅਤੇ ਵੱਡੀ ਗਿਣਤੀ ਵਿਚ ਵਰਕਰ ਸ਼ਾਮਿਲ ਹੋਏ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ, ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਰੋਸ ਵਜੋਂ ਪਾਵਰ ਕਾਮ ਦਾ ਪੁਤਲਾ ਫੂਕਿਆ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ, ਜਥੇਦਾਰ ਹੀਰਾ ਸਿੰਘ ਗਾਬੜੀਆ ਅਤੇ ਭੁਪਿੰਦਰ ਸਿੰਘ ਭਿੰਦਾ ਨੇ ਕਿਹਾ ਕਿ ਮੌਜੂਦਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਪ੍ਰਬੰਧਕੀ ਨਾਕਾਮੀ ਕਾਰਨ ਅੱਜ ਪੰਜਾਬ ਦਾ ਹਰ ਵਰਗ ਸੜਕਾਂ ’ਤੇ ਆਉਣ ਲਈ ਮਜਬੂਰ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਵਿਚ ਬਿਜਲੀ ਨੂੰ ਸਰਪਲੱਸ ਕੀਤਾ ਗਿਆ ਸੀ, ਪਰ ਸਰਕਾਰ ਦੀਆਂ ਨੀਤੀਆਂ ਕਾਰਨ ਲੋਕ ਅੱਜ ਇਹਨਾਂ ਕੱਟਾਂ ਤੋਂ ਪਰੇਸ਼ਾਨ ਹੋ ਗਏ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਬਿਜਲੀ ਸਪਲਾਈ ਤੁਰੰਤ ਸੁਚਾਰੂ ਨਾ ਕੀਤੀ ਗਈ ਤਾਂ ਇਹ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਰੋਸ ਪ੍ਰਦਰਸ਼ਨ ਉਪਰੰਤ ਪਾਰਟੀ ਆਗੂਆਂ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪ ਕੇ ਬਿਜਲੀ ਸਪਲਾਈ ਨੂੰ ਪਹਿਲ ਦੇ ਆਧਾਰ ’ਤੇ ਬਹਾਲ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਕਮਲ ਚੇਤਲੀ, ਚਰਨਦੀਪ ਸਿੰਘ ਚੰਨੀ, ਕੁਲਵਿੰਦਰ ਕਿੰਦਾ ਤੋਂ ਇਲਾਵਾ ਪਾਰਟੀ ਦੇ ਜਨਰਲ ਕੌਂਸਲ ਮੈਂਬਰ, ਪੀ.ਏ.ਸੀ. ਮੈਂਬਰ, ਜ਼ਿਲ੍ਹਾ ਯੂਥ ਪ੍ਰਧਾਨ, ਵੱਖ-ਵੱਖ ਵਾਰਡਾਂ ਦੇ ਇੰਚਾਰਜ, ਸਰਕਲ ਪ੍ਰਧਾਨ ਅਤੇ ਵੱਡੀ ਗਿਣਤੀ ਵਿਚ ਅਕਾਲੀ ਦਲ ਦੇ ਆਗੂ ਤੇ ਵਰਕਰ ਹਾਜ਼ਰ ਸਨ। ਅਮਿਤ ਗੁਸਾਈਂ ਦੀ ਅਗਵਾਈ ਹੇਠ ਚੀਮਾ ਚੌਕ ਬਿਜਲੀ ਘਰ ਦੇ ਬਾਹਰ ਵਿਸ਼ਾਲ ਧਰਨਾ ਇੰਡਸਟਰੀ ਅਤੇ ਘਰੇਲੂ ਬਿਜਲੀ ਨੂੰ ਲੱਗ ਰਹੇ ਅਣਐਲਾਨੇ ਕੱਟਾਂ ਕਰਕੇ ਸ਼੍ਰੋਮਣੀ ਅਕਾਲੀ ਦਲ ਨੇ ਵੱਖ-ਵੱਖ ਹਲਕਿਆਂ ਵਿਚ ਧਰਨੇ ਪ੍ਰਦਰਸ਼ਨ ਕੀਤੇ, ਜਿਸ ਵਿਚ ਹਲਕਾ ਕੇਂਦਰੀ ਦਾ ਵਿਸ਼ਾਲ ਧਰਨਾ ਹਲਕਾ ਇੰਚਾਰਜ ਅਮਿਤ ਗੁਸਾਈਂ ਦੀ ਅਗਵਾਈ ਵਿਚ ਅਕਾਲੀ ਜਥਾ ਕੇਂਦਰੀ ਵਲੋਂ ਚੀਮਾ ਚੌਕ ਬਿਜਲੀ ਘਰ ਦੇ ਬਾਹਰ ਦਿੱਤਾ ਗਿਆ। ਧਰਨੇ ਵਿਚ ਬਲਜੀਤ ਸਿੰਘ ਛਤਵਾਲ, ਹਰਜੀਤ ਸਿੰਘ ਰਾਜਾ ਜੰਗ, ਬੀਬੀ ਗੁਰਪ੍ਰੀਤ ਕੌਰ ਸਿਬੀਆ, ਅਸ਼ੋਕ ਮਲਹੋਤਰਾ, ਕੰਵਲਜੀਤ ਸਿੰਘ, ਰਾਜਦੀਪ ਸ਼ੰਟੀ, ਦਵਿੰਦਰ ਸ਼ਾਨ, ਪਾਲ ਬਾਂਗਾ, ਅਮਿਤ ਭਗਤ ਮੁੰਨਾ, ਪਵਨ ਮਲਹੋਤਰਾ, ਨੀਰਜ ਲੂਥਰਾ ਯੈਂਕੀ, ਤਰਨਦੀਪ ਸਿੰਘ ਸੰਨੀ, ਕਰਨ ਕੋਹਲੀ, ਸ਼ਾਹਿਦ ਸੈਫੀ, ਚੇਤੰਨ ਚਿਤਾਰਾ, ਬੱਬਲੂ ਖਾਂ , ਜਸਕਰਨ ਸਿੰਘ ਬਾਜਵਾ, ਜਸਬੀਰ ਕੌਰ, ਕਵਿਤਾ, ਰੂਬੀ, ਰਾਜਿੰਦਰ ਕੌਰ, ਸਰੂਪ ਸਿੰਘ ਮਠਾੜੂ, ਦੇਵ ਨਿਰਵਾਣ, ਗੁਰਅਸੀਸ ਸਿੰਘ, ਨਿੱਕੂ ਆਦਿ ਪ੍ਰਮੁੱਖ ਤੌਰ ‘ਤੇ ਹਾਜ਼ਰ ਸਨ। ਸਾਬਕਾ ਵਿਧਾਇਕ ਢਿੱਲੋਂ ਦੀ ਅਗਵਾਈ ਕਾਕੋਵਾਲ ਬਿਜਲੀ ਘਰ ਦੇ ਬਾਹਰ ਧਰਨਾ ਸ਼੍ਰੋਮਣੀ ਅਕਾਲੀ ਦਲ ਵਲੋਂ ਬਿਜਲੀ ਦੇ ਕੱਟ ਅਤੇ ਨਜਾਇਜ਼ ਭੇਜੇ ਜਾ ਰਹੇ ਬਿੱਲਾਂ ਖ਼ਿਲਾਫ਼ ਹਲਕਾ ਪੂਰਬੀ ਅਧੀਨ ਆਉਂਦੇ ਕਾਕੋਵਾਲ ਰੋਡ ਬਿਜਲੀ ਘਰ ਦੇ ਬਾਹਰ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਧਰਨਾ ਦਿੱਤਾ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਬਜੀਤ ਸਿੰਘ ਲਾਡੀ, ਬਲਵਿੰਦਰ ਸਿੰਘ ਐਮਡੀ, ਕਮਲਜੀਤ ਸਿੰਘ ਨਿੱਕੂ ਗਰੇਵਾਲ, ਸਿਮਰਨਜੀਤ ਸਿੰਘ ਹਨੀ, ਕਮਲ ਅਰੋੜਾ, ਤੇਜਾ ਸਿੰਘ ਖ਼ਾਲਸਾ, ਨੇਕ ਸਿੰਘ ਸੇਖੇਵਾਲ, ਸਿਮਰਨਜੀਤ ਸਿੰਘ ਸਮਰਾ, ਹਰਪ੍ਰੀਤ ਸਿੰਘ ਹੰਸ, ਅਸ਼ੋਕ ਬੇਦੀ, ਸਤਪਾਲ ਕੋਚਰ, ਮਾਨਵ, ਗੁਰਜੀਤ ਸਿੰਘ, ਰਤਨ ਵੜੈਚ, ਮੁਨੀਸ਼ ਸਹਿਗਲ, ਬਲਵੀਰ ਸਿੰਘ ਭਿੰਡਰ, ਕਰਨੈਲ ਸਿੰਘ, ਸੰਤੋਖ ਸਿੰਘ, ਬਲਕਾਰ ਸਿੰਘ ਅਨੰਦਪੁਰ, ਹਰਦੀਪ ਸਿੰਘ ਮੁਲਤਾਨੀ, ਨਰਿੰਦਰ ਸਿੰਘ ਲਾਲੀ, ਸਵਰਨ ਸਿੰਘ, ਜੋਧ ਸਿੰਘ, ਰਾਜਨ ਅਰੋੜਾ, ਗੁਰਪ੍ਰੀਤ ਸਿੰਘ, ਸੁਰਜੀਤ ਸਿੰਘ, ਮਨਜੀਤ ਸਿੰਘ ਜੋਸ਼ਨ, ਕੁਲਦੀਪ ਸੈਣੀ, ਧਵਨ, ਨਿਰਮਲ ਸਿੰਘ, ਕੀਮਤੀ ਲਾਲ ਸਿੰਘ ਖਾਲਸਾ, ਨਵਾਬ ਮਲਿਕ , ਸਚਦਾਨੰਦ, ਜਸਪ੍ਰੀਤ ਸਿੰਘ, ਰਣਜੀਤ ਬਜਾਜ, ਪਰਮਜੀਤ ਸਿੰਘ ਪੰਮਾ, ਜਗਸੀਰ ਸਿੰਘ, ਬਲਵੰਤ ਸਿੰਘ, ਜਰਨੈਲ ਸਿੰਘ ਜੈਲਾ, ਮਨਦੀਪ ਸਿੰਘ ਸੈਣੀ, ਦਲਜੀਤ ਸਿੰਘ, ਕੁਤਬੁਦੀਨ ਰਾਮੂ, ਮੁਹੰਮਦ ਅਹਿਸਾਨ ਆਦਿ ਸ਼ਾਮਿਲ ਸਨ, ਜਿਨ੍ਹਾਂ ਨੇ ਸਰਕਾਰ ਅਤੇ ਪਾਵਰ ਕਾਮ ਖ਼ਿਲਾਫ਼ ਜੰਮ ਕੇ ਭੜਾਸ ਕੱਢੀ। ਅਣਐਲਾਨੇ ਬਿਜਲੀ ਕੱਟਾਂ ਦੇ ਵਿਰੋਧ ਵਿਚ ਸੋਖੀ ਦੀ ਅਗਵਾਈ ਹੇਠ ਜਨਤਾ ਨਗਰ ਵਿਚ ਧਰਨਾ ਹਲਕਾ ਆਤਮ ਨਗਰ ਦੇ ਇੰਚਾਰਜ ਜਗਬੀਰ ਸਿੰਘ ਸੋਖੀ ਦੀ ਅਗਵਾਈ ਹੇਠ ਅਕਾਲੀ ਆਗੂਆਂ ਤੇ ਵਰਕਰਾਂ ਵਲੋਂ ਜਨਤਾ ਨਗਰ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ, ਜਿਸ ਵਿਚ ਸੀਨੀਅਰ ਅਕਾਲੀ ਆਗੂ ਅਤੇ ਚੋਣ ਮਨੋਰਥ ਪੱਤਰ ਕਮੇਟੀ ਦੇ ਮੈਂਬਰ ਮਹੇਸ਼ਇੰਦਰ ਸਿੰਘ ਗਰੇਵਾਲ, ਕੌਂਸਲਰ ਰਖਵਿੰਦਰ ਸਿੰਘ ਗਾਬੜੀਆ, ਸੀਨੀਅਰ ਅਕਾਲੀ ਆਗੂ ਰਿਤੇਸ਼ਇੰਦਰ ਸਿੰਘ ਗਰੇਵਾਲ ਅਤੇ ਕਵਲਜੀਤ ਸਿੰਘ ਨਰੂਲਾ, ਮਹਿਲਾ ਵਿੰਗ ਦੀ ਪ੍ਰਧਾਨ ਪ੍ਰੀਤੀ ਅਰੋੜਾ, ਤੇਜ਼ੀ ਸੰਧੂ, ਰਿਤੇਸ਼ ਇੰਦਰ ਸਿੰਘ ਗਰੇਵਾਲ, ਸੁਰਜੀਤ ਸਿੰਘ ਦੰਗਾ ਪੀੜ੍ਹਤ, ਜਰਨਲ ਕੌਂਸਲ ਦੇ ਮੈਂਬਰ ਸਤਨਾਮ ਸਿੰਘ ਕੈਲੇ, ਹਰਪ੍ਰੀਤ ਸਿੰਘ ਡੰਗ, ਸੁਖਜੀਵਨ ਸਿੰਘ ਗਿੱਲ, ਅਰਵਿੰਦਰ ਸਿੰਘ ਰਿੰਕੂ, ਸਰਕਲ ਪ੍ਰਧਾਨ ਸੰਤੋਸ਼ ਸਿੰਘ, ਅਮਨਜੋਤ ਸਿੰਘ ਗੋਹਲਵੜੀਆ, ਪਰਵੀਨ ਕੁਮਾਰ ਭਾਰਤੀ, ਅਰਵਿੰਦਰ ਸਿੰਘ ਰਿੰਕੂ, ਬਲਕਾਰ ਸਿੰਘ, ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਖਾਲਸਾ, ਸਰਬਜੀਤ ਸਿੰਘ ਛਾਪਾ, ਤਰਨਜੀਤ ਸਿੰਘ ਨਿਮਾਣਾ, ਸਵਰਨ ਸਿੰਘ ਮਹੌਲੀ, ਹਰਮੇਲ ਸਿੰਘ ਮੱਸਾ, ਡਾ: ਰਣਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਉਦਯੋਗਪਤੀ, ਦੁਕਾਨਦਾਰ ਅਤੇ ਹਲਕਾ ਨਿਵਾਸੀ ਹਾਜ਼ਰ ਸਨ। ਜਸਪਾਲ ਗਿਆਸਪੁਰਾ ਦੀ ਅਗਵਾਈ ਹੇਠ ਗਿਆਸਪੁਰਾ ਬਿਜਲੀ ਘਰ ਬਾਹਰ ਧਰਨਾ ਪੰਜਾਬ ਵਿਚ ਗੰਭੀਰ ਹੁੰਦੇ ਜਾ ਰਹੇ ਬਿਜਲੀ ਸੰਕਟ ਨੂੰ ਲੈ ਕੇ ਅੱਜ ਵਿਧਾਨ ਸਭਾ ਹਲਕਾ ਦੱਖਣੀ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੰਚਾਰਜ ਜਸਪਾਲ ਸਿੰਘ ਗਿਆਸਪੁਰਾ ਦੀ ਅਗਵਾਈ ਹੇਠ ਗਿਆਸਪੁਰਾ ਸਥਿਤ ਪਾਵਰਕਾਮ ਦੇ ਦਫ਼ਤਰ ਬਾਹਰ ਰੋਸ ਧਰਨਾ ਦਿੱਤਾ ਗਿਆ, ਜਿਸ ਵਿਚ ਹਲਕੇ ਦੇ ਸਮੂਹ ਅਹੁਦੇਦਾਰ ਅਤੇ ਵੱਡੀ ਗਿਣਤੀ ਵਿਚ ਵਰਕਰ ਸ਼ਾਮਿਲ ਹੋਏ। ਧਰਨੇ ਦੌਰਾਨ ਪੰਜਾਬ ਸਰਕਾਰ ਅਤੇ ਪਾਵਰਕਾਮ ਦਾ ਪਿੱਟ ਸਿਆਪਾ ਵੀ ਕੀਤਾ ਗਿਆ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਜਸਪਾਲ ਸਿੰਘ ਗਿਆਸਪੁਰਾ ਅਤੇ ਵੱਖ-ਵੱਖ ਆਗੂਆਂ ਨੇ ਕਿਹਾ ਕਿ ਬਿਜਲੀ ਸਪਲਾਈ ਨਾਲ ਜਿੱਥੇ ਕਾਰੋਬਾਰ ਅਤੇ ਇੰਡਸਟਰੀ ਬੁਰੀ ਤਰਾਂ ਪ੍ਰਭਾਵਿਤ ਹੈ, ਉਥੇ ਹੀ ਸੂਬੇ ਵਿਚ ਵਾਪਰ ਰਹੀਆਂ ਲੁੱਟਾਂ ਖੋਹਾਂ ਦੀਆਂ ਘਟਨਾਵਾਂ ਨਾਲ ਆਮ ਜਨਤਾ ਵਿਚ ਡਰ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨੌਕਰੀਆਂ ਤਾਂ ਕੀ ਦੇਣੀਆਂ ਸਨ, ਸਗੋਂ ਬਾਹਰਲੇ ਸੂਬਿਆਂ ਦੇ ਨੌਜਵਾਨ ਪੰਜਾਬ ਵਿਚ ਭਰਤੀ ਕੀਤੇ ਜਾ ਰਹੇ ਹਨ। ਗਿਆਸਪੁਰਾ ਨੇ ਕਿਹਾ ਕਿ ਆਪ ਸਰਕਾਰ ਲੋਕਾਂ ਨੂੰ ਸਹੂਲਤਾਂ ਦੇਣ ਵਿਚ ਬੁਰੀ ਤਰ੍ਹਾਂ ਨਾਲ ਫ਼ੇਲ੍ਹ ਸਾਬਤ ਹੋਈ ਹੈ।