ਵਾਅਦੇ ਪੂਰੇ ਨਾ ਹੋਣ ’ਤੇ ਕੰਪਿਊਟਰ ਅਧਿਆਪਕਾਂ ਨੇ ਸੰਘਰਸ਼ ਤੇਜ਼ ਕਰਨ ਦਾ ਕੀਤਾ ਐਲਾਨ
ਲੁਧਿਆਣਾ, 16 ਸਤੰਬਰ (ਭੁਪਿੰਦਰ ਸਿੰਘ ਬੈਂਸ)-ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈਕੇ ਸੰਘਰਸ਼ ਤੇਜ ਕਰਨ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਦੇ ਸੂਬਾ ਅਤੇ ਜ਼ਿਲ੍ਹਾ ਆਗੂ ਅਮਿਤ ਪਵਾਰ ਨੇ ਦੱਸਿਆ ਕਿ 20 ਸਤੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ ਅਤੇ ਇਸੇ ਦਿਨ ਪੱਕੇ ਮੋਰਚੇ ਦੀ ਸ਼ੁਰੂਆਤ ਕੀਤੀ ਜਾਵੇਗੀ।
ਲੁਧਿਆਣਾ, 16 ਸਤੰਬਰ (ਭੁਪਿੰਦਰ ਸਿੰਘ ਬੈਂਸ)-ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈਕੇ ਸੰਘਰਸ਼ ਤੇਜ ਕਰਨ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਦੇ ਸੂਬਾ ਅਤੇ ਜ਼ਿਲ੍ਹਾ ਆਗੂ ਅਮਿਤ ਪਵਾਰ ਨੇ ਦੱਸਿਆ ਕਿ 20 ਸਤੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ ਅਤੇ ਇਸੇ ਦਿਨ ਪੱਕੇ ਮੋਰਚੇ ਦੀ ਸ਼ੁਰੂਆਤ ਕੀਤੀ ਜਾਵੇਗੀ। ਯੂਨੀਅਨ ਆਗੂਆਂ ਅਨੁਸਾਰ 6640 ਕੰਪਿਊਟਰ ਅਧਿਆਪਕਾਂ ਦੇ ਰੈਗੂਲਰ ਨੋਟੀਫ਼ਿਕੇਸ਼ਨ, ਸੇਵਾ ਲਾਭ, ਡੀਏ ਅਤੇ ਮ੍ਰਿਤਕ ਅਧਿਆਪਕਾਂ ਦੇ ਪਰਿਵਾਰਾਂ ਨਾਲ ਸੰਬੰਧਿਤ ਮੰਗਾਂ ਸਮੇਤ ਹੋਰ ਮਾਮਲੇ ਲੰਮੇ ਸਮੇਂ ਤੋਂ ਲਟਕ ਰਹੇ ਹਨ। ਆਗੂਆਂ ਨੇ ਕਿਹਾ ਕਿ ਮੰਗਾਂ ਦਾ ਹੱਲ ਹੋਣ ਤਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਰੰਜਨ ਭਨੋਟ, ਹਰਜਿੰਦਰ ਸਿੰਘ, ਹਰਪ੍ਰੀਤ ਸਿੰਘ, ਹਰਜੀਤ ਸਿੰਘ, ਜਸਵਿੰਦਰ ਸਿੰਘ, ਸੰਦੀਪ ਵਾਲੀਆ ਆਦਿ ਮੌਜੂਦ ਸਨ।