ਡਿਪਟੀ ਮੇਅਰ ਜੌਹਰ ਵਲੋਂ ਵਾਰਡ ਨੰਬਰ 40 ਵਿਚ 25 ਐਚ.ਪੀ. ਦਾ ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ
ਡਾਬਾ/ਲੁਹਾਰਾ, 16 ਸਤੰਬਰ (ਕੁਲਵੰਤ ਸਿੰਘ ਸੱਪਲ)-ਵਸਨੀਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ, ਡਿਪਟੀ ਮੇਅਰ ਪ੍ਰਿੰਸ ਜੌਹਰ ਨੇ ਵਾਰਡ ਨੰਬਰ 40 ਦੀ ‘ਪੀਰ ਬਾਬਾ ਜੀ ਵਾਲੀ ਗਲੀ’ (ਗਲੀ ਨੰਬਰ 1, ਸ਼ਿਮਲਾਪੁਰੀ) ਵਿਚ ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਇਸ ਇਲਾਕੇ ਵਿਚ ਲਗਭਗ 12.
ਡਾਬਾ/ਲੁਹਾਰਾ, 16 ਸਤੰਬਰ (ਕੁਲਵੰਤ ਸਿੰਘ ਸੱਪਲ)-ਵਸਨੀਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ, ਡਿਪਟੀ ਮੇਅਰ ਪ੍ਰਿੰਸ ਜੌਹਰ ਨੇ ਵਾਰਡ ਨੰਬਰ 40 ਦੀ ‘ਪੀਰ ਬਾਬਾ ਜੀ ਵਾਲੀ ਗਲੀ’ (ਗਲੀ ਨੰਬਰ 1, ਸ਼ਿਮਲਾਪੁਰੀ) ਵਿਚ ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਇਸ ਇਲਾਕੇ ਵਿਚ ਲਗਭਗ 12.05 ਲੱਖ ਰੁਪਏ ਦੀ ਲਾਗਤ ਨਾਲ 25 ਐਚ.ਪੀ. ਦਾ ਟਿਊਬਵੈੱਲ ਲਗਾਇਆ ਜਾ ਰਿਹਾ ਹੈ।ਇਲਾਕਾ ਨਿਵਾਸੀਆਂ ਦੇ ਨਾਲ ਮੌਜੂਦ ਜੌਹਰ ਨੇ ਕਿਹਾ ਕਿ ਲੋਕਾਂ ਦੀ ਮੰਗ ਨੂੰ ਪੂਰਾ ਕਰਦੇ ਹੋਏ ਇਸ ਇਲਾਕੇ ਵਿੱਚ ਟਿਊਬਵੈੱਲ ਲਗਾਇਆ ਜਾ ਰਿਹਾ ਹੈ, ਜਿਸ ਨਾਲ ਪੀਣ ਵਾਲੇ ਪਾਣੀ ਦੀ ਸਪਲਾਈ ਸੁਚਾਰੂ ਹੋਵੇਗੀ। ਡਿਪਟੀ ਮੇਅਰ ਜੌਹਰ ਨੇ ਕਿਹਾ ਕਿ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੰਮ ਕਰਦਿਆਂ ਉਹ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹਨ।ਡਿਪਟੀ ਮੇਅਰ ਜੌਹਰ ਨੇ ਅੱਗੇ ਕਿਹਾ ਕਿ ਵਧੀਆ ਬੁਨਿਆਦੀ ਢਾਂਚਾ ਵਿਕਸਤ ਕਰਨ ਅਤੇ ਵਸਨੀਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਵੱਡੀ ਗਿਣਤੀ ਵਿਚ ਵਿਕਾਸ ਪ੍ਰੋਜੈਕਟ ਕੀਤੇ ਜਾ ਰਹੇ ਹਨ। ਉਦਘਾਟਨੀ ਸਮਾਰੋਹ ਦੌਰਾਨ ਡਿਪਟੀ ਮੇਅਰ ਜੌਹਰ ਦੇ ਨਾਲ ਬਾਦਸ਼ਾਹ, ਸਲਵੰਤ ਸਿੰਘ, ਗੁਰਮਿੰਦਰ ਸਿੰਘ ਟੋਨੀ, ਗੁਰਤੇਜ ਸਿੰਘ, ਨਰਿੰਦਰ ਸਿੰਘ, ਗੁਰਸੇਵਕ ਸਿੰਘ, ਜੱਸੀ, ਗੋਬਿੰਦ ਗੋਪਾਲ, ਜਸਬੀਰ ਸਿੰਘ, ਜਗਤਾਰ ਸਿੰਘ, ਜਸਵਿੰਦਰ ਕੌਰ, ਕੁਸੁਮਾ, ਅਵਤਾਰ ਸਿੰਘ, ਰਿੰਕੂ, ਗੌਰਵ, ਗੋਬਿੰਦ, ਪਾਲ ਪਰਾਸ਼ਰ, ਧਰਮਪਾਲ ਬਿੱਟੂ ਅਤੇ ਕੁਲਬੀਰ ਸਿੰਘ ਕੇਵੀ ਹਲਕਾ ਆਤਮ ਨਗਰ ਸਮੇਤ ਹੋਰ ਇਲਾਕਾ ਨਿਵਾਸੀ ਮੌਜੂਦ ਸਨ।