ਸੜਕ ਹਾਦਸੇ ’ਚ ਔਰਤ ਦੀ ਮੌਤ
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ-ਜਲੰਧਰ ਮੁੱਖ ਸੜਕ ‘ਤੇ ਹਾਰਡੀ ਵਰਡਸ ਨੇੜੇ ਹੋਏ ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਔਰਤ ਦੀ ਸ਼ਨਾਖਤ ਸੁਮਿਤ ਪਾਲ ਕੌਰ ਵਜੋਂ ਕੀਤੀ ਗਈ ਹੈ।
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ-ਜਲੰਧਰ ਮੁੱਖ ਸੜਕ ‘ਤੇ ਹਾਰਡੀ ਵਰਡਸ ਨੇੜੇ ਹੋਏ ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਔਰਤ ਦੀ ਸ਼ਨਾਖਤ ਸੁਮਿਤ ਪਾਲ ਕੌਰ ਵਜੋਂ ਕੀਤੀ ਗਈ ਹੈ। ਉਸ ਦੀ ਉਮਰ 55 ਸਾਲ ਦੇ ਕਰੀਬ ਸੀ ਅਤੇ ਉਹ ਹੁਸ਼ਿਆਰਪੁਰ ਦੀ ਰਹਿਣ ਵਾਲੀ ਸੀ। ਸੁਮਿਤ ਪਾਲ ਕੌਰ ਆਪਣੇ ਪਤੀ ਲਖਵਿੰਦਰ ਸਿੰਘ ਅਤੇ ਲੜਕੀ ਤਵਲੀਨ ਨਾਲ ਕਾਰ ’ਤੇ ਹੁਸ਼ਿਆਰਪੁਰ ਵਾਪਸ ਜਾ ਰਹੇ ਸਨ ਕਿ ਹਾਰਡੀ ਵਰਡਸ ਨੇੜੇ ਇੱਕ ਤੇਜ਼ ਰਫਤਾਰ ਦੇ ਟਰੱਕ ਨੇ ਉਨ੍ਹਾਂ ਨੂੰ ਲਪੇਟ ਵਿਚ ਲੈ ਲਿਆ। ਸਿੱਟੇ ਵਜੋਂ ਤਿੰਨੋਂ ਗੰਭੀਰ ਜ਼ਖਮੀ ਹੋ ਗਏ। ਗੰਭੀਰ ਹਾਲਤ ਵਿਚ ਸੁਮਿਤ ਪਾਲ ਕੌਰ ਨੂੰ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਵਲੋਂ ਔਰਤ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ।