17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸਹੁਰੇ ਪਰਿਵਾਰ ਤੋਂ ਦੁਖੀ ਹੋਈ ਗਰਭਵਤੀ ਔਰਤ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਪੰਜਾਬੀ ਬਾਗ ਕਲੋਨੀ ਵਿਚ ਸਹੁਰੇ ਪਰਿਵਾਰ ਤੋਂ ਦੁਖੀ ਹੋਈ ਵਿਆਹੁਤਾ ਦੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਔਰਤ ਢਾਈ ਮਹੀਨਿਆਂ ਦੀ ਗਰਭਵਤੀ ਸੀ।

Ad Position 21
No active advertisement
ਅਜੀਤ ਡੈਸਕ 18-09-2026
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਪੰਜਾਬੀ ਬਾਗ ਕਲੋਨੀ ਵਿਚ ਸਹੁਰੇ ਪਰਿਵਾਰ ਤੋਂ ਦੁਖੀ ਹੋਈ ਵਿਆਹੁਤਾ ਦੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਔਰਤ ਢਾਈ ਮਹੀਨਿਆਂ ਦੀ ਗਰਭਵਤੀ ਸੀ। ਪੁਲਿਸ ਵਲੋਂ ਇਸ ਸਬੰਧੀ ਮ੍ਰਿਤਕ ਲੜਕੀ ਰਜਨੀ ਦੀ ਮਾਂ ਮਾਇਆ ਦੇਵੀ ਦੀ ਸ਼ਿਕਾਇਤ ‘ਤੇ ਮ੍ਰਿਤਕ ਰਜਨੀ ਦੇ ਪਤੀ ਦੀਪਕ ਅਤੇ ਸੱਸ ਵਾਸੀ ਪੰਜਾਬੀ ਬਾਗ ਖਿਲਾਫ ਕੇਸ ਦਰਜ ਕਰਕੇ ਦੀਪਕ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਸਦੀ ਲੜਕੀ ਰਜਨੀ ਦੀ ਸ਼ਾਦੀ ਚਾਰ ਸਾਲ ਪਹਿਲਾਂ ਦੀਪਕ ਨਾਲ ਹੋਈ ਸੀ। ਵਿਆਹ ਤੋਂ ਕੁਝ ਸਮੇਂ ਬਾਅਦ ਹੀ ਕਥਿਤ ਦੋਸ਼ੀ ਉਸ ਨੂੰ ਦਾਜ ਖਾਤਰ ਤੰਗ ਪਰੇਸ਼ਾਨ ਕਰਨ ਲੱਗ ਪਏ ਅਤੇ ਉਸਦੀ ਲੜਕੀ ਢਾਈ ਮਹੀਨਿਆਂ ਦੀ ਗਰਭਵਤੀ ਸੀ। ਰਜਨੀ ਦੀ ਸੱਸ ਸੁਸ਼ੀਲਾ ਰਾਣੀ ਉਸਦੀ ਲੜਕੀ ਦਾ ਗਰਭਪਾਤ ਕਰਵਾਉਣਾ ਚਾਹੁੰਦੀ ਸੀ, ਪਰ ਰਜਨੀ ਇਸ ਲਈ ਤਿਆਰ ਨਹੀਂ ਸੀ, ਜਿਸ ਕਾਰਨ ਕਥਿਤ ਦੋਸ਼ੀ ਉਸ ‘ਤੇ ਤਸ਼ੱਦਦ ਕਰਨ ਲੱਗ ਪਏ। ਜਿਸ ਤੋਂ ਦੁਖੀ ਹੋ ਕੇ ਬੀਤੀ ਸ਼ਾਮ ਰਜਨੀ ਨੇ ਆਪਣੇ ਘਰ ਵਿਚ ਹੀ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਪੁਲਿਸ ਵਲੋਂ ਕਾਰਵਾਈ ਕਰਦਿਆਂ ਦੋਵਾਂ ਕਥਿਤ ਦੋਸ਼ੀਆਂ ਖਿਲਾਫ ਕੇਸ ਦਰਜ ਕਰਨ ਉਪਰੰਤ ਦੀਪਕ ਨੂੰ ਕਾਬੂ ਕਰ ਲਿਆ। ਰਜਨੀ ਦੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਬੱਚਿਆਂ ’ ਚ ਮੋਟਾਪੇ ਦੇ ਮੁੱਢਲੇ ਸੰਕੇਤਾਂ ਨੂੰ ਨਜ਼ਰਅੰਦਾਜ਼ ਨਾ ਕਰਨ ਮਾਪੇ - ਡਾ . ਅਮਿਤ ਭਾਂਬਰੀ ਅਗਲੀ ਖ਼ਬਰ ਚਾਂਦ ਸਿਨੇਮਾ ਕੋਲ ਗ੍ਰੀਨ ਬੈਲਟ ‘ਚ ਬਣ ਰਹੇ ਵੈਡਿੰਗ ਜ਼ੋਨ ’ਤੇ ਐਨ.ਜੀ.ਟੀ. ਦੀ ਰੋਕ
Ad Position 24