18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਅੱਸੂ ਦੇ ਮਹੀਨੇ ਦੀ ਆਰੰਭਤਾ ਅਤੇ ਜਪ-ਤਪ ਸਮਾਗਮ

ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅੱਸੂ ਮਹੀਨੇ ਦੀ ਸੰਗਰਾਂਦ ਦੀ ਅਰੰਭਤਾ ਅਤੇ ਵਿਸ਼ੇਸ਼ ਜਪ-ਤਪ ਸਮਾਗਮ ਬੜੀ ਸ਼ਰਧਾ-ਭਾਵਨਾ ਨਾਲ ਕਰਵਾਇਆ ਗਿਆ। ਸਮਾਗਮ ਦੀ ਅਰੰਭਤਾ ਅੰਮ੍ਰਿਤ ਵੇਲੇ ਸੰਗਤੀ ਰੂਪ ਵਿਚ ਨਿਤਨੇਮ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਹੋਈ।

Ad Position 21
No active advertisement
ਅਜੀਤ ਡੈਸਕ 18-09-2026
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅੱਸੂ ਮਹੀਨੇ ਦੀ ਸੰਗਰਾਂਦ ਦੀ ਅਰੰਭਤਾ ਅਤੇ ਵਿਸ਼ੇਸ਼ ਜਪ-ਤਪ ਸਮਾਗਮ ਬੜੀ ਸ਼ਰਧਾ-ਭਾਵਨਾ ਨਾਲ ਕਰਵਾਇਆ ਗਿਆ। ਸਮਾਗਮ ਦੀ ਅਰੰਭਤਾ ਅੰਮ੍ਰਿਤ ਵੇਲੇ ਸੰਗਤੀ ਰੂਪ ਵਿਚ ਨਿਤਨੇਮ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਹੋਈ। ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗਗਨਦੀਪ ਸਿੰਘ ਦੇ ਜੱਥੇ ਵਲੋਂ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਪੰਥ ਪ੍ਰਸਿੱਧ ਪ੍ਰਚਾਰਕ ਗਿਆਨੀ ਮਹਿੰਦਰ ਸਿੰਘ ਲੁਧਿਆਣੇ ਵਾਲਿਆਂ ਨੇ ਅੱਸੂ ਮਹੀਨੇ ਦੇ ਸ਼ਬਦ ਦੀ ਵਿਚਾਰ ਸਾਂਝੀ ਕਰਦਿਆਂ ਸੰਗਤਾਂ ਨੂੰ ਗੁਰੂ ਆਸ਼ੇ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੱਤੀ ਅਤੇ ਅੱਸੂ ਮਹੀਨੇ ਦੀ ਸੰਗਰਾਂਦ ਦੇ ਧਾਰਮਿਕ ਮਹੱਤਵ ਬਾਰੇ ਚਾਨਣਾ ਪਾਇਆ। ਜਪ-ਤਪ ਸਮਾਗਮ ਦੌਰਾਨ ਬੀਬੀਆਂ ਵਲੋਂ ਸ੍ਰੀ ਜਪੁਜੀ ਸਾਹਿਬ, ਸ੍ਰੀ ਸੁਖਮਨੀ ਸਾਹਿਬ ਜੀ ਦੇ ਅਤੇ ਵੈਰਾਗਮਈ ਕੀਰਤਨ ਦੀ ਸੇਵਾ ਨਿਭਾਈ ਗਈ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਸਾਰੀਆਂ ਆਈਆਂ ਸੰਗਤਾਂ ਅਤੇ ਜਥੇਬੰਦੀਆਂ ਦਾ ਧੰਨਵਾਦ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਸਮਾਗਮ ‘ਚ ਗੁਰਦੁਆਰਾ ਸਿੰਘ ਸਭਾ ਦੇ ਮੈਂਬਰ ਬੀਬੀ ਮਨਜੀਤ ਕੌਰ, ਕੁਲਜੀਤ ਕੌਰ, ਅੰਮ੍ਰਿਤਪਾਲ ਕੌਰ, ਸਿਮਰਨ ਕੌਰ, ਬਲਵਿੰਦਰ ਕੌਰ ਬਤਰਾ, ਰਵਿੰਦਰ ਕੌਰ ਢੱਲ, ਜਸਪਾਲ ਕੌਰ ਮੁਖੀਜਾ, ਪਰਮਜੀਤ ਕੌਰ, ਕਰਮਜੀਤ ਕੌਰ, ਸਤਨਾਮ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਵੱਦੀ ਟਕਸਾਲ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਸੰਬੰਧੀ ਗੁਰਮਤਿ ਸਮਾਗਮ ਅਗਲੀ ਖ਼ਬਰ ਬੱਚਿਆਂ ’ ਚ ਮੋਟਾਪੇ ਦੇ ਮੁੱਢਲੇ ਸੰਕੇਤਾਂ ਨੂੰ ਨਜ਼ਰਅੰਦਾਜ਼ ਨਾ ਕਰਨ ਮਾਪੇ - ਡਾ . ਅਮਿਤ ਭਾਂਬਰੀ
Ad Position 24