ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਸਬੰਧੀ ਸਵੇਰੇ 4 ਵਜੇ ਤੋਂ ਦੁਪਹਿਰ 1. 00 ਵਜੇ ਤੱਕ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ ਵਿਚ ਭਾਈ ਅਵਤਾਰ ਸਿੰਘ ਨੇ ਆਸਾ ਦੀ ਵਾਰ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪੁਰਾਣੀ ਸਬਜ਼ੀ ਮੰਡੀ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਦੇ ਦਿਹਾੜੇ ਸਬੰਧੀ ਸਵੇਰੇ 4 ਵਜੇ ਤੋਂ ਦੁਪਹਿਰ 1.00 ਵਜੇ ਤੱਕ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ ਵਿਚ ਭਾਈ ਅਵਤਾਰ ਸਿੰਘ ਨੇ ਆਸਾ ਦੀ ਵਾਰ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਗਿਆਨੀ ਸੁਖਵਿੰਦਰ ਸਿੰਘ ਹੈਡ ਗ੍ਰੰਥੀ ਨੇ ਗੁਰਮਤਿ ਕਥਾ ਕਰਦਿਆਂ ਸੰਗਤਾਂ ਨੂੰ ਅੱਸੂ ਮਹੀਨੇ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਭਾਈ ਗੁਰਮੇਲ ਸਿੰਘ ਬਰਨਾਲੇ ਵਾਲਿਆਂ ਦੇ ਰਾਗੀ ਜੱਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ। ਮੁੱਖ ਸੇਵਾਦਾਰ ਬਾਬਾ ਅਜੀਤ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਰਾਗੀ ਜੱਥਿਆਂ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਜਗਜੀਤ ਸਿੰਘ, ਪ੍ਰਹਲਾਦ ਸਿੰਘ ਢੱਲ, ਪ੍ਰੀਤਮ ਸਿੰਘ, ਗਿਆਨੀ ਸੁਖਵਿੰਦਰ ਸਿੰਘ, ਗਿਆਨੀ ਸੁਖਦੇਵ ਸਿੰਘ, ਮਨਿੰਦਰ ਸਿੰਘ ਆਹੂਜਾ ਅਤੇ ਮੈਨੇਜਰ ਸਰਵਨ ਸਿੰਘ ਆਦਿ ਹਾਜ਼ਰ ਸਨ।