17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਅਧਿਆਪਕ ਪੜ੍ਹਾਉਣ ਜਾਂ ਸਰਕਾਰੀ ਕੰਮਾਂ ਦੀਆਂ ਗਠੜੀਆਂ ਢੋਣ.....?

ਲੁਧਿਆਣਾ, 17 ਸਤੰਬਰ (ਭੁਪਿੰਦਰ ਸਿੰਘ ਬੈਂਸ)-ਅਧਿਆਪਕਾਂ ਤੋਂ ਕਰਵਾਏ ਜਾ ਰਹੇ ਗੈਰ-ਵਿਦਿਅਕ ਕੰਮਾਂ ਨੂੰ ਲੈ ਕੇ ਅਧਿਆਪਕਾਂ ਵਲੋਂ ਵੀਰਵਾਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਅਧਿਆਪਕਾਂ ਨੇ ਆਪਣੀਆਂ ਮੰਗਾਂ ਅਤੇ ਸਮੱਸਿਆਵਾਂ ਸੰਬੰਧੀ ਆਵਾਜ਼ ਬੁਲੰਦ ਕਰਦਿਆਂ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ।

Ad Position 21
No active advertisement
ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਦੇ ਹੋਏ ਅਧਿਆਪਕ। ਤਸਵੀਰ : ਸੇਵਕ ਸਿੰਘ 18-09-2026
ਲੁਧਿਆਣਾ, 17 ਸਤੰਬਰ (ਭੁਪਿੰਦਰ ਸਿੰਘ ਬੈਂਸ)-ਅਧਿਆਪਕਾਂ ਤੋਂ ਕਰਵਾਏ ਜਾ ਰਹੇ ਗੈਰ-ਵਿਦਿਅਕ ਕੰਮਾਂ ਨੂੰ ਲੈ ਕੇ ਅਧਿਆਪਕਾਂ ਵਲੋਂ ਵੀਰਵਾਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਅਧਿਆਪਕਾਂ ਨੇ ਆਪਣੀਆਂ ਮੰਗਾਂ ਅਤੇ ਸਮੱਸਿਆਵਾਂ ਸੰਬੰਧੀ ਆਵਾਜ਼ ਬੁਲੰਦ ਕਰਦਿਆਂ ਡਿਪਟੀ ਕਮਿਸ਼ਨਰ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ। ਅਧਿਆਪਕਾਂ ਵਲੋਂ ਦਿੱਤੇ ਮੰਗ ਪੱਤਰ ਵਿਚ ਮੁੱਖ ਤੌਰ ’ਤੇ ਅਧਿਆਪਕਾਂ ਨੂੰ ਗੈਰ-ਵਿਦਿਅਕ ਕੰਮਾਂ ਤੋਂ ਮੁਕਤ ਕਰਨ ਦੀ ਮੰਗ ਕੀਤੀ ਗਈ। ਅਧਿਆਪਕਾਂ ਦਾ ਪੱਖ ਹੈ ਕਿ ਉਨ੍ਹਾਂ ਦੀ ਮੁੱਖ ਜ਼ਿੰਮੇਵਾਰੀ ਵਿਦਿਆਰਥੀਆਂ ਨੂੰ ਪੜ੍ਹਾਉਣਾ ਹੈ ਅਤੇ ਗੈਰ ਵਿੱਦਿਅਕ ਜ਼ਿੰਮੇਵਾਰੀਆਂ ਕਾਰਨ ਅਧਿਆਪਨ ਕਾਰਜ ਪ੍ਰਭਾਵਿਤ ਹੁੰਦਾ ਹੈ। ਮੰਗ ਪੱਤਰ ਵਿਚ ਵਿਦਿਆਰਥੀਆਂ ਦੀ ਪੜ੍ਹਾਈ ਨਾਲ ਸੰਬੰਧਿਤ ਕੰਮਾਂ ਤੋਂ ਇਲਾਵਾ ਅਧਿਆਪਕਾਂ ਤੋਂ ਡਾਕ ਮੰਗਵਾਉਣ ਤੇ ਭੇਜਣ, ਸਕੂਲਾਂ ਨਾਲ ਜੁੜੇ ਵੱਖ-ਵੱਖ ਗੈਰ ਅਧਿਆਪਨ ਕੰਮ ਅਤੇ ਹੋਰ ਪ੍ਰਸ਼ਾਸਕੀ ਜ਼ਿੰਮੇਵਾਰੀਆਂ ਨਾ ਲੈਣ ਦੀ ਮੰਗ ਰੱਖੀ ਗਈ। ਸਕੂਲਾਂ ਦੀ ਸਫ਼ਾਈ ਲਈ ਸਫ਼ਾਈ ਸੇਵਕਾਂ ਦੀ ਨਿਯੁਕਤੀ ਅਤੇ ਖੇਡਾਂ ਲਈ ਲੋੜੀਂਦੇ ਫੰਡ ਜਾਰੀ ਕਰਨ ਦੀ ਮੰਗ ਵੀ ਕੀਤੀ ਗਈ। ਇਸੇ ਤਰ੍ਹਾਂ ਮਿਡ-ਡੇ-ਮੀਲ ਨਾਲ ਸੰਬੰਧਿਤ ਪਿਛਲੇ ਮਹੀਨਿਆਂ ਦੇ ਖਰਚੇ ਅਤੇ ਫਲਾਂ-ਖੁਰਾਕ ਆਦਿ ਦੇ ਬਕਾਇਆ ਬਿੱਲਾਂ ਦੀ ਅਦਾਇਗੀ ਕਰਨ ਦਾ ਮੁੱਦਾ ਵੀ ਮੰਗ ਪੱਤਰ ਵਿਚ ਚੁੱਕਿਆ ਗਿਆ। ਐਸ.ਐਮ.ਸੀ. ਕਮੇਟੀਆਂ ਰਾਹੀਂ ਅਧਿਆਪਕਾਂ ਤੋਂ ਸਰਕਾਰੀ ਗ੍ਰਾਂਟਾਂ ਨਾਲ ਸੰਬੰਧਿਤ ਗੈਰ-ਵਿਦਿਅਕ ਕੰਮ ਨਾ ਲੈਣ ਦੀ ਮੰਗ ਵੀ ਕੀਤੀ ਗਈ। ਇਸ ਮੌਕੇ ਅਧਿਆਪਕਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰਦਿਆਂ ਅਜਿਹੇ ਪ੍ਰਬੰਧ ਕੀਤੇ ਜਾਣ ਕਿ ਅਧਿਆਪਕ ਆਪਣਾ ਵੱਧ ਤੋਂ ਵੱਧ ਸਮਾਂ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਅਕਾਦਮਿਕ ਕੰਮਾਂ ਨੂੰ ਦੇ ਸਕਣ। ਇਸ ਮੌਕੇ ਕੁਲਜਿੰਦਰ ਸਿੰਘ ਬੱਦੋਵਾਲ, ਬਿਕਰਮਜੀਤ ਸਿੰਘ, ਹਰਜੀਤ ਸਿੰਘ ਸਮੇਤ ਹੋਰ ਅਧਿਆਪਕ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਹਲਕਾ ਪੱਛਮੀ ’ਚ ਦੀਵਾਨ ਨੇ ਕੀਤੀ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਅਗਲੀ ਖ਼ਬਰ ਸਹੋਦਿਆ ਸਕੂਲ ਕੰਪਲੈਕਸ ਵਲੋਂ ਸਿੱਖਿਆ ਸੰਮੇਲਨ ’ ਤੇ ਵਿਚਾਰ - ਵਟਾਂਦਰਾ
Ad Position 24