ਹਲਕਾ ਪੱਛਮੀ ’ਚ ਦੀਵਾਨ ਨੇ ਕੀਤੀ ਕਾਂਗਰਸੀ ਵਰਕਰਾਂ ਨਾਲ ਮੀਟਿੰਗ
ਲੁਧਿਆਣਾ, 17 ਸਤੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਪੱਛਮੀ ਦੀਆਂ ਸਮੱਸਿਆਵਾਂ ਨੂੰ ਲੈ ਕੇ ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਵਲੋਂ ਹਲਕੇ ਦੇ ਲੋਕਾਂ ਅਤੇ ਕਾਂਗਰਸੀ ਵਰਕਰਾਂ ਨਾਲ ਬੀ. ਆਰ.
ਲੁਧਿਆਣਾ, 17 ਸਤੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਪੱਛਮੀ ਦੀਆਂ ਸਮੱਸਿਆਵਾਂ ਨੂੰ ਲੈ ਕੇ ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਵਲੋਂ ਹਲਕੇ ਦੇ ਲੋਕਾਂ ਅਤੇ ਕਾਂਗਰਸੀ ਵਰਕਰਾਂ ਨਾਲ ਬੀ.ਆਰ.ਐਸ. ਨਗਰ, ਜੇ ਬਲਾਕ ਵਿਖੇ ਕੁਲਬੀਰ ਨੀਟਾ ਦੀ ਦੇਖਰੇਖ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਲੋਕਾਂ ਨੇ ਦੀਵਾਨ ਨੂੰ ਹਲਕੇ ਦੇ ਲੋਕਾਂ ਨੇ ਦੱਸਿਆ ਕਿ ਬਿਜਲੀ ਕੱਟਾਂ ਕਰਕੇ ਉਨ੍ਹਾਂ ਨੂੰ ਸਭ ਤੋਂ ਵੱਧ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ-ਕਈ ਘੰਟੇ ਬਿਜਲੀ ਦੇ ਕੱਟ ਲੱਗਣ ਕਾਰਨ ਸਿਰਫ਼ ਇਨਵਰਟਰ ਰੋਜ਼ਾਨਾ ਦੇ ਕੰਮ ਕਾਜ ਉੱਪਰ ਕਾਫ਼ੀ ਅਸਰ ਪੈਂਦਾ ਹੈ। ਹਾਲਾਤ ਇੰਨੇ ਵਿਗੜ ਜਾਂਦੇ ਹਨ ਕਿ ਪੀ.ਐਸ.ਪੀ.ਸੀ.ਐਲ. ਦੀ ਐਪ ਉੱਪਰ ਇਲਾਕੇ ਅੰਦਰ ਕੋਈ ਬਿਜਲੀ ਕੱਟ ਨਹੀਂ ਦਰਸਾਇਆ ਜਾਂਦਾ, ਲੇਕਿਨ ਫਿਰ ਵੀ ਕਈ ਘੰਟੇ ਬਿਜਲੀ ਬੰਦ ਰਹਿੰਦੀ ਹੈ। ਇੱਥੋਂ ਤੱਕ ਕਿ ਕਈ ਵਾਰ ਪੀ.ਐਸ.ਪੀ.ਸੀ.ਐਲ. ਦੇ ਕਸਟਮਰ ਕੇਅਰ ਦਾ ਨੰਬਰ ਵੀ ਨਹੀਂ ਮਿਲਦਾ। ਇਸੇ ਤਰ੍ਹਾਂ ਸਰਕਾਰ ਵਲੋਂ ਕਈ ਹਜ਼ਾਰ ਕਿੱਲੋਮੀਟਰ ਸੜਕਾਂ ਬਣਾਉਣ ਸਬੰਧੀ ਕੀਤੇ ਜਾ ਰਹੇ ਦਾਅਵਿਆਂ ਨੂੰ ਲੋਕਾਂ ਨੇ ਝੁਠਲਾਉਂਦਿਆਂ ਕਿਹਾ ਕਿ ਸੜਕਾਂ ਵਿਚ ਖੱਡੇ ਪਏ ਹੋਏ ਹਨ ਅਤੇ ਜੇਕਰ ਧਿਆਨ ਨਾਲ ਚੱਲਿਆ ਨਾ ਜਾਵੇ, ਤਾਂ ਕਈ ਵਾਰ ਲੋਕ ਡਿਗ ਕੇ ਸੱਟ ਲਗਵਾ ਬੈਠਦੇ ਹਨ ਅਤੇ ਗੱਡੀਆਂ ਦਾ ਵੀ ਨੁਕਸਾਨ ਹੋ ਜਾਂਦਾ ਹੈ। ਇਸ ਮੌਕੇ ਦੀਵਾਨ ਨੇ ਕਿਹਾ ਕਿ ਸਰਕਾਰ ਦਾ ਵਿਕਾਸ ਸਿਰਫ਼ ਇਸ਼ਤਿਹਾਰਾਂ ਵਿਚ ਨਜ਼ਰ ਆਉਂਦਾ ਹੈ, ਕਿਉਂਕਿ ਜ਼ਮੀਨੀ ਪੱਧਰ ’ਤੇ ਹਾਲਾਤ ਬਹੁਤ ਮਾੜੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਦਾਅਵੇ ਅਤੇ ਵਾਅਦੇ ਹਕੀਕਤ ਤੋਂ ਕੋਹਾਂ ਦੂਰ ਹਨ। ਇਸ ਕਰਕੇ ਹੀ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਨੂੰ ਚੱਲਦਾ ਕਰਨ ਲਈ ਤਿਆਰ ਬੈਠੇ ਹਨ ਅਤੇ ਕਾਂਗਰਸ ਦੀ ਸਰਕਾਰ ਦੇਖਣਾ ਚਾਹੁੰਦੇ ਹਨ। ਸ਼ਹਿਰ ਦੀਆਂ ਖਸਤਾ ਹਾਲ ਸੜਕਾਂ ਦਾ ਜ਼ਿਕਰ ਕਰਦੇ ਕਿਹਾ ਕਿ ਸੜਕਾਂ ਦੀ ਹਾਲਤ ਬਹੁਤ ਹੀ ਜ਼ਿਆਦਾ ਮਾੜੀ ਹੈ, ਕਿਉਂਕਿ ਕੁੱਝ ਦਿਨ ਪਹਿਲਾਂ ਕਨਾਲ ਵਾਟਰ ਲਈ ਪਾਈਪ ਪਾਉਣ ਵਾਸਤੇ ਪੁੱਟੀਆਂ ਗਈਆਂ ਸਨ, ਜਿਨ੍ਹਾਂ ਦੀ ਸਰਕਾਰ ਨੇ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਮਾੜੀ ਕਾਰਗੁਜ਼ਾਰੀ ਤੋਂ ਲੋਕ ਦੁਖੀ ਹੋ ਚੁੱਕੇ ਹਨ। ਇਸ ਕਰਕੇ ਹੀ ਕਾਂਗਰਸ ਦੀ ਸਰਕਾਰ ਦੇਖਣ ਚਾਹੁੰਦੇ ਹਨ। ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ, ਇੰਦਰਜੀਤ ਕਪੂਰ, ਰੋਹਿਤ ਪਾਹਵਾ, ਬ੍ਰਿਜ ਮੋਹਨ ਸ਼ਰਮਾ, ਬ੍ਰਿਜ ਮੋਹਨ ਕਾਲੀਆ, ਦਿਨੇਸ਼ ਸ਼ਰਮਾ, ਕਾਲੀ ਨਈਅਰ, ਬਾਲ ਕ੍ਰਿਸ਼ਨ ਸ਼ਰਮਾ, ਜਸਵੰਤ ਸਿੰਘ ਕਲਸੀ, ਰਾਜੇਸ਼ ਸ਼ਰਮਾ, ਸੁਨੀਲ ਸ਼ਰਮਾ, ਰਾਹੁਲ ਵਿਗ, ਰਮਨ ਸ਼ਰਮਾ, ਰਾਜੇਸ਼ ਅਗਰਵਾਲ, ਰਾਜੀਵ ਕਪੂਰ ਮੌਜੂਦ ਰਹੇ।