17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਸਵਰਨਕਾਰ ਨਾਲ ਸੋਨੇ ਦੀ ਖ਼ਰੀਦ ਦੇ ਮਾਮਲੇ ਵਿਚ 10 ਲੱਖ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਮਾਂ - ਪੁੱਤ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੀ ਪੁਲਿਸ ਨੇ ਭੁਪਿੰਦਰ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਚੇਤ ਸਿੰਘ ਨਗਰ ਦੀ ਸ਼ਿਕਾਇਤ ‘ਤੇ ਰਿਸ਼ਵ ਗਰਗ ਅਤੇ ਉਸਦੀ ਮਾਂ ਕੈਲਾਸ਼ ਰਾਣੀ ਵਾਸੀ ਅਨੰਦਪੁਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੀ ਸਰਾਫ਼ਾਂ ਬਾਜ਼ਾਰ ਵਿਖੇ ਸਵਰਨਕਾਰ ਦੀ ਦੁਕਾਨ ਹੈ ਅਤੇ ਕਥਿਤ ਦੋਸ਼ੀਆਂ ਵਲੋਂ ਉਸ ਪਾਸੋਂ 10 ਲੱਖ ਰੁਪਏ ਮੁੱਲ ਦੇ ਕਰੀਬ ਦਾ ਸੋਨਾ ਖ਼ਰੀਦ ਕੀਤਾ ਸੀ, ਪਰ ਕਥਿਤ ਦੋਸ਼ੀਆਂ ਨੇ ਉਸ ਦੀ ਅਦਾਇਗੀ ਨਹੀਂ ਕੀਤੀ।

Ad Position 21
No active advertisement
ਅਜੀਤ ਡੈਸਕ 18-09-2026
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੀ ਪੁਲਿਸ ਨੇ ਭੁਪਿੰਦਰ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਚੇਤ ਸਿੰਘ ਨਗਰ ਦੀ ਸ਼ਿਕਾਇਤ ‘ਤੇ ਰਿਸ਼ਵ ਗਰਗ ਅਤੇ ਉਸਦੀ ਮਾਂ ਕੈਲਾਸ਼ ਰਾਣੀ ਵਾਸੀ ਅਨੰਦਪੁਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੀ ਸਰਾਫ਼ਾਂ ਬਾਜ਼ਾਰ ਵਿਖੇ ਸਵਰਨਕਾਰ ਦੀ ਦੁਕਾਨ ਹੈ ਅਤੇ ਕਥਿਤ ਦੋਸ਼ੀਆਂ ਵਲੋਂ ਉਸ ਪਾਸੋਂ 10 ਲੱਖ ਰੁਪਏ ਮੁੱਲ ਦੇ ਕਰੀਬ ਦਾ ਸੋਨਾ ਖ਼ਰੀਦ ਕੀਤਾ ਸੀ, ਪਰ ਕਥਿਤ ਦੋਸ਼ੀਆਂ ਨੇ ਉਸ ਦੀ ਅਦਾਇਗੀ ਨਹੀਂ ਕੀਤੀ। ਜਦੋਂ ਉਸਨੇ ਆਪਣੇ ਪੈਸੇ ਮੰਗੇ ਤਾਂ ਕਥਿਤ ਦੋਸ਼ੀਆਂ ਵਲੋਂ ਉਸ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਵਿਚ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਵਪਾਰ ਦੇ ਮਾਮਲੇ ਵਿਚ ਧੋਖਾਧੜੀ ਪੁਲਿਸ ਨੇ ਆਸ਼ੀਸ਼ ਸ਼ਰਮਾ ਵਾਸੀ ਸੁੰਦਰ ਨਗਰ ਦੀ ਸ਼ਿਕਾਇਤ ’ਤੇ ਮਹਾਦੇਵ ਐਂਟਰਪ੍ਰਾਈਜਜ ਚੌੜਾ ਬਾਜ਼ਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉਤੇ ਵਪਾਰ ਦੇ ਮਾਮਲੇ ਵਿਚ ਉਸ ਨਾਲ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਦੂਜੇ ਮਾਮਲੇ ਵਿਚ ਪੁਲਿਸ ਨੇ ਪੀ.ਵੀ.ਐਮ. ਐਂਟਰਪ੍ਰਾਈਜਜ ਵਿਜੇ ਇੰਦਰ ਨਗਰ ਦੀ ਸ਼ਿਕਾਇਤ ’ਤੇ ਰਜਿੰਦਰ ਕੁਮਾਰ ਸ਼ਰਮਾ, ਕਮਲ ਸ਼ਰਮਾ, ਰਿਸ਼ਵ ਸ਼ਰਮਾ ਵਾਸੀ ਨਵੀਂ ਦਿੱਲੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਦੋਵਾਂ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਦਾਜ ਦਾ ਮਾਮਲਾ ਪੁਲਿਸ ਨੇ ਖ਼ੁਸ਼ੀ ਵਾਸੀ ਅਬਦੁੱਲਾਪੁਰ ਬਸਤੀ ਦੀ ਸ਼ਿਕਾਇਤ ’ਤੇ ਮੁਕੇਸ਼ ਵਾਸੀ ਪਾਲਮਪੁਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ ਉਕਤ ਕਥਿਤ ਦੋਸ਼ੀ ਨਾਲ ਤਿੰਨ ਸਾਲ ਪਹਿਲਾਂ ਹੋਈ ਸੀ। ਵਿਆਹ ਤੋਂ ਕੁੱਝ ਸਮੇਂ ਬਾਅਦ ਕਥਿਤ ਦੋਸ਼ੀ ਵਲੋਂ ਉਸ ਨੂੰ ਦਾਜ ਖ਼ਾਤਰ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਬਾਅਦ ਵਿਚ ਉਸ ਨੂੰ ਕੁੱਟਮਾਰ ਕੇ ਘਰੋਂ ਬਾਹਰ ਕੱਢ ਦਿੱਤਾ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਧੋਖਾਧੜੀ ਪੁਲਿਸ ਨੇ ਨਵਨੀਤ ਕੁਮਾਰ ਵਾਸੀ ਗੁਰੂ ਅਰਜਨ ਦੇਵ ਨਗਰ ਦੀ ਸ਼ਿਕਾਇਤ ’ਤੇ ਗੁਰਜੀਤ ਸਿੰਘ ਵਾਸੀ ਗੜ੍ਹਸ਼ੰਕਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉਤੇ ਉਸ ਨੂੰ ਵਿਦੇਸ਼ ਭੇਜਦਾ ਝਾਂਸਾ ਦੇ ਕੇ ਉਸ ਨਾਲ 2 ਲੱਖ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਜਾਂਚ ਕਰ ਰਹੀ ਹੈ। ਸੱਟੇਬਾਜ਼ ਕਾਬੂ ਪੁਲਿਸ ਨੇ ਅਭਿਸ਼ੇਕ ਵਰਮਾ ਵਾਸੀ ਨਿਊ ਸ਼ਿਵਾਜੀ ਨਗਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 960 ਦੀ ਨਕਦੀ ਬਰਾਮਦ ਕੀਤੀ ਹੈ। ਪੁਲਿਸ ਨੇ ਉਸ ਨੂੰ ਚੌੜਾ ਬਾਜ਼ਾਰ ਨੇੜਿਓਂ ਕਾਬੂ ਕੀਤਾ ਹੈ। ਕਥਿਤ ਦੋਸ਼ੀ ਸ਼ਰੇਆਮ ਉਥੇ ਸੱਟੇਬਾਜ਼ੀ ਕਰ ਰਿਹਾ ਸੀ।
Ad Position 22
No active advertisement
ਪਿਛਲੀ ਖ਼ਬਰ ਡੀ . ਏ . ਵੀ . ਪਬਲਿਕ ਸਕੂਲ ਵਿਖੇ ਇਕ - ਰੋਜ਼ਾ ਸਮਰੱਥਾ ਨਿਰਮਾਣ ਕਾਰਜਸ਼ਾਲਾ ਅਗਲੀ ਖ਼ਬਰ ਹੰਬੜਾਂ ’ਚ ਹਰਪ੍ਰੀਤ ਸਿੰਘ ਸਿੰਮਕ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਦੀ ਛਪਾਰ ਕਾਨਫਰੰਸ ਦੀ ਕਾਮਯਾਬੀ ਲਈ ਭਰਵੀਂ ਮੀਟਿੰਗ
Ad Position 24