19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਸਜਾਇਆ ਅਲੌਕਿਕ ਨਗਰ ਕੀਰਤਨ

ਲੁਧਿਆਣਾ, 18 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਜਗਤ ਗੁਰੂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਵਿਆਹ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1, ਦੁੱਗਰੀ ਵਿਖੇ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਇਕ ਵਿਸ਼ਾਲ ਤੇ ਅਲੌਕਿਕ ਨਗਰ ਕੀਰਤਨ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਸਜਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

Ad Position 21
No active advertisement
ਅਜੀਤ ਡੈਸਕ 19-09-2026
ਲੁਧਿਆਣਾ, 18 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਜਗਤ ਗੁਰੂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਵਿਆਹ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਸ-1, ਦੁੱਗਰੀ ਵਿਖੇ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਇਕ ਵਿਸ਼ਾਲ ਤੇ ਅਲੌਕਿਕ ਨਗਰ ਕੀਰਤਨ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਸਜਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸਮਾਗਮਾਂ ਦੀ ਆਰੰਭਤਾ ਨਗਰ ਕੀਰਤਨ ਤੋਂ ਹੋਈ ਅਤੇ ਇਹ ਨਗਰ ਕੀਰਤਨ ਇਲਾਕੇ ਦੇ ਵੱਖ-ਵੱਖ ਮਾਰਗਾਂ ਤੋਂ ਹੁੰਦਾ ਹੋਇਆ, ਸੰਗਤਾਂ ਵਲੋਂ ਸ਼ਬਦ ਚੌਕੀਆਂ ਭਰਦੇ ਹੋਏ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ। ਸਮਾਪਤੀ ਮੌਕੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ‘ਤੇ ਫੁੱਲਾਂ ਦੀ ਭਰਵੀਂ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਸਮੂਹ ਸੰਗਤਾਂ ਨੇ ਇਕੱਤਰ ਹੋ ਕੇ ‘ਹਮ ਘਰਿ ਸਾਜਨ ਆਏ’ ਸ਼ਬਦ ਦਾ ਉਚਾਰਨ ਕੀਤਾ, ਜਿਸ ਨਾਲ ਪੂਰਾ ਮਾਹੌਲ ਰੂਹਾਨੀ ਰੰਗ ਵਿਚ ਰੰਗਿਆ ਗਿਆ। ਬੀਬੀ ਜਸਲੀਨ ਕੌਰ ਲੁਧਿਆਣੇ ਵਾਲਿਆਂ ਨੇ 11:30 ਵਜੇ ਆਨੰਦ ਕਾਰਜਾਂ ਦੀ ਰਸਮ ਮੌਕੇ ਪਾਵਨ ਚਾਰ ਲਾਵਾਂ ਦੇ ਪਾਠ ਦਾ ਰਸਭਿੰਨਾ ਉਚਾਰਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਬੀਬੀ ਜਸਪ੍ਰੀਤ ਕੌਰ ਪਟਿਆਲੇ ਵਾਲਿਆਂ ਨੇ ਵੈਰਾਗਮਈ ਤੇ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਬੀਬੀ ਮਨਜੀਤ ਕੌਰ, ਦਵਿੰਦਰ ਕੌਰ, ਕਰਮਜੀਤ ਕੌਰ, ਪਰਮਜੀਤ ਕੌਰ, ਬਲਵਿੰਦਰ ਕੌਰ ਬੱਤਰਾ, ਰਜਨੀਇੰਦਰ ਕੌਰ ਅਤੇ ਅਮ੍ਰਿਤਪਾਲ ਕੌਰ ਵਲੋਂ ਸਾਂਝੇ ਰੂਪ ਵਿਚ ਜਸਲੀਨ ਕੌਰ ਲੁਧਿਆਣਾ ਵਾਲੇ ਅਤੇ ਬੀਬੀ ਜਸਪ੍ਰੀਤ ਕੌਰ ਪਟਿਆਲੇ ਵਾਲੀਆਂ ਦਾ ਸਾਂਝੇ ਰੂਪ ਵਿਚ ਗੁਰੂ ਦੀ ਬਖਸ਼ਿਸ਼ ਸਿਰਪਾਉ ਨਾਲ ਸਨਮਾਨ ਕੀਤਾ ਗਿਆ। ਵਿਸ਼ੇਸ਼ ਤੌਰ ‘ਤੇ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਮਾਤਾ ਵਿਪਨਪ੍ਰੀਤ ਕੌਰ ਨੂੰ ਦੁਸ਼ਾਲਾ ਅਤੇ ਵਿਸ਼ੇਸ ਸਨਮਾਨ ਚਿੰਨ੍ਹ ਨਾਲ ਸਨਮਾਨ ਕੀਤਾ ਗਿਆ। ਸਮਾਗਮ ਦੀ ਸਮਾਪਤੀ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਪਾਵਨ ਹੁਕਮਨਾਮਾ ਸਰਵਣ ਕਰਵਾਇਆ ਗਿਆ। ਉਪਰੰਤ ਵਿਆਹ ਪੁਰਬ ਦੀ ਖੁਸ਼ੀ ਵਿਚ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੀ ਭਾਜੀ ਸਮੂਹ ਸੰਗਤਾਂ ਵਿਚ ਪ੍ਰਸ਼ਾਦ ਵਜੋਂ ਵੰਡੀ ਗਈ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਵਲੋਂ ਸਮਾਗਮ ਨੂੰ ਸਫਲ ਬਣਾਉਣ ਲਈ ਉਨ੍ਹਾਂ ਸਮੂਹ ਸੰਗਤਾਂ ਦਾ ਇਕੱਤਰ ਭਾਰੀ ਗਿਣਤੀ ਵਿਚ ਇਕੱਤਰ ਹੋਈਆਂ ਸੰਗਤਾਂ ਦਾ ਦਿਲੋਂ ਧੰਨਵਾਦ ਕੀਤਾ। ਸਮਾਗਮਾਂ ਵਿਚ ਬੀਬੀ ਦਵਿੰਦਰ ਕੌਰ, ਮਨਜੀਤ ਕੌਰ, ਸਿਮਰਨ ਕੌਰ, ਰਜਨੀਇੰਦਰ ਕੌਰ, ਜਸਪਾਲ ਕੌਰ ਮਖਿਜਾ, ਪਰਮਜੀਤ ਕੌਰ, ਰਵਿੰਦਰ ਕੌਰ ਰਹੇਜਾ, ਅੰਮ੍ਰਿਤਪਾਲ ਕੌਰ, ਬਲਵਿੰਦਰ ਕੌਰ ਬਤਰਾ, ਜਸਵੀਰ ਕੌਰ, ਜਸਵਿੰਦਰ ਕੌਰ ਸੋਢੀ, ਨਿਰਮਲ ਕੌਰ ਪਾਇਲ, ਜਸਵਿੰਦਰ ਕੌਰ ਪਾਇਲ, ਹਰਸਿਮਰਨ ਕੌਰ, ਮਨਮੀਤ ਕੌਰ, ਸਿਮਰਨ ਕੌਰ ਆਦ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਨਸ਼ੇ ਰੋਕਣਾ ਹੀ ‘ਵਾਰਿਸ ਪੰਜਾਬ ਦੇ’ ਅਕਾਲੀ ਦਲ ਦਾ ਮੁੱਖ ਏਜੰਡਾ-ਇਯਾਲੀ ਅਗਲੀ ਖ਼ਬਰ ਕੂੜਾ ਪ੍ਰਬੰਧਨ ਦੇ ਕਰੋੜਾਂ ਦੇ ਠੇਕੇ ’ ਤੇ ਉਠੇ ਸਵਾਲ , ਰੇਟਾਂ ਦੇ ਵਾਧੇ ਨੇ ਖਿੱਚਿਆ ਧਿਆਨ
Ad Position 24