19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਨੌਜਵਾਨ ਕਾਬੂ

ਲੁਧਿਆਣਾ, 18 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 102 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 50 ਲੱਖ ਰੁਪਏ ਦੱਸੀ ਜਾਂਦੀ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਜਸਕਰਨ ਮੰਡੇਰ ਵਾਸੀ ਹੀਰੋ ਸੁਮਨ ਨਗਰ ਪਿੰਡ ਜਸਪਾਲ ਬਾਂਗਰ ਵਜੋਂ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 19-09-2026
ਲੁਧਿਆਣਾ, 18 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 102 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 50 ਲੱਖ ਰੁਪਏ ਦੱਸੀ ਜਾਂਦੀ ਹੈ। ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖ਼ਤ ਜਸਕਰਨ ਮੰਡੇਰ ਵਾਸੀ ਹੀਰੋ ਸੁਮਨ ਨਗਰ ਪਿੰਡ ਜਸਪਾਲ ਬਾਂਗਰ ਵਜੋਂ ਕੀਤੀ ਗਈ ਹੈ। ਪੁਲਿਸ ਨੇ ਉਸ ਨੂੰ ਲੁਹਾਰਾ ਰੋਡ ਤੋਂ ਉਸ ਵੇਲੇ ਗ੍ਰਿਫ਼ਤਾਰ ਕੀਤਾ, ਜਦੋਂ ਕਿ ਉਹ ਹੈਰੋਇਨ ਦੀ ਸਪਲਾਈ ਦੇਣ ਲਈ ਜਾ ਰਿਹਾ ਸੀ। ਨਾਜਾਇਜ਼ ਸ਼ਰਾਬ ਬਰਾਮਦ ਪੁਲਿਸ ਨੇ ਰਾਮੂ ਵਾਸੀ ਪਿੰਡ ਪਵਾ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 27 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ। ਦੂਜੇ ਮਾਮਲੇ ਵਿਚ ਪੁਲਿਸ ਨੇ ਹਰਮੀਤ ਸਿੰਘ ਵਾਸੀ ਮਨਜੀਤ ਨਗਰ ਨੂੰ ਵੀ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 3 6 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਪੁਲਿਸ ਨੇ ਉਸ ਨੂੰ ਮਨਜੀਤ ਨਗਰ ਨੇੜਿਉਂ ਕਾਬੂ ਕੀਤਾ ਹੈ। ਇਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਸੁਨੀਲ ਕੁਮਾਰ ਵਾਸੀ ਵਾਲਮੀਕੀ ਨਗਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਵੀ 36 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਪੁਲਿਸ ਵਲੋਂ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਭਗੌੜੇ ਖ਼ਿਲਾਫ਼ ਕੇਸ ਦਰਜ ਪੁਲਿਸ ਨੇ ਕ੍ਰਿਸ਼ਨਾ ਟਰੇਡਿੰਗ ਕੰਪਨੀ ਦੇ ਮਾਲਕ ਮਦਨ ਲਾਲ ਗਰਗ ਦੀ ਸ਼ਿਕਾਇਤ ’ਤੇ ਜੇ.ਐਲ.ਡੀ. ਨਟਵੇਅਰ ਦੇ ਵਿਨੇ ਚੋਪੜਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਨੂੰ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਸੀ। ਨਾਜਾਇਜ਼ ਕਬਜ਼ੇ ਦੀ ਕੋਸ਼ਿਸ਼ ਪੁਲਿਸ ਨੇ ਪਰਮਜੀਤ ਕੌਰ ਤੇਜੀ ਵਾਸੀ ਐਲਡੀਕੋ ਕਾਲੋਨੀ ਦੀ ਸ਼ਿਕਾਇਤ ’ਤੇ ਜੋਧਾ ਸਿੰਘ ਵਾਸੀ ਪਿੰਡ ਭੱਟੀਆਂ ਜਗਤਾਰ ਸਿੰਘ ਖ਼ਾਲਸਾ ਵਾਸੀ ਪਿੰਡ ਭੱਟੀਆਂ ਤੇ ਉਨ੍ਹਾਂ ਦੇ ਚਾਰ ਹੋਰ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਉਸ ਦੀ ਕੋਠੀ ’ਤੇ ਨਾਜਾਇਜ਼ ਕਬਜ਼ੇ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ ਹੈ। ਗਾਂਜਾ ਸਮੇਤ ਕਾਬੂ ਪੁਲਿਸ ਨੇ ਨਰਾਇਣ ਸਾਹਨੀ ਵਾਸੀ ਹੈਬੋਵਾਲ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 25 ਕਿੱਲੋ ਗਾਂਜਾ ਬਰਾਮਦ ਕੀਤਾ ਹੈ। ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ। ਕਾਰ ਚੋਰੀ ਕਰਨ ਦੇ ਮਾਮਲੇ ਵਿਚ ਕੇਸ ਦਰਜ ਪੁਲਿਸ ਨੇ ਨਵਦੀਪ ਕੁਮਾਰ ਵਾਸੀ ਗਗਨ ਨਗਰ ਦੀ ਸ਼ਿਕਾਇਤ ’ਤੇ ਗੌਰਵ ਅਤੇ ਉਸ ਦਾ ਇਕ ਅਣਪਛਾਤੇ ਸਾਥੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਉਸ ਦੀ ਕਾਰ ਚੋਰੀ ਕਰਨ ਦਾ ਦੋਸ਼ ਲਗਾਇਆ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਕੁੱਝ ਸਮਾਂ ਪਹਿਲਾਂ ਗੌਰਵ ਕੁਮਾਰ ਦੇ ਪਿਤਾ ਪਾਸੋਂ ਕਾਰ ਖ਼ਰੀਦ ਕੀਤੀ ਸੀ ਅਤੇ ਗੌਰਵ ਕੁਮਾਰ ਨੇ ਦੂਜੀ ਚਾਬੀ ਨਾਲ ਇਹ ਕਾਰ ਚੋਰੀ ਕਰ ਲਈ। ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ। ਮੋਟਰਸਾਈਕਲ ਚੋਰੀ ਸਥਾਨਕ ਜਮਾਲਪੁਰ ਸਥਿਤ ਯੂ.ਐਸ.ਪੀ.ਸੀ. ਜੈਨ ਸਕੂਲ ਦੇ ਬਾਹਰੋਂ ਚੋਰਾਂ ਵਲੋਂ ਨਿਰਮਲ ਸਿੰਘ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ। ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ। ਸੱਟੇਬਾਜ਼ ਕਾਬੂ ਪੁਲਿਸ ਨੇ ਮਿਥਨ ਕੁਮਾਰ ਵਾਸੀ ਸ਼ਿਵ ਕਾਲੋਨੀ ਅਤੇ ਰਿੰਟੂ ਕੁਮਾਰ ਵਾਸੀ ਭਗਤ ਸਿੰਘ ਕਾਲੋਨੀ ਨੂੰ ਸੱਟੇਬਾਜ਼ੀ ਕਰਦੇ ਕਾਬੂ ਕੀਤਾ ਹੈ। ਪੁਲਿਸ ਨੇ ਇਹਨਾਂ ਦੇ ਕਬਜ਼ੇ ਵਿਚੋਂ 4930 ਦੀ ਨਗਦੀ ਬਰਾਮਦ ਕੀਤੀ ਹੈ, ਜਦਕਿ ਇਹਨਾਂ ਦੇ ਦੋ ਸਾਥੀ ਸ਼ੰਟੀ ਅਤੇ ਬੰਟੀ ਮੌਕੇ ਤੋਂ ਫ਼ਰਾਰ ਹੋ ਗਏ। ਪੁਲਿਸ ਨੇ ਇਹਨਾਂ ਨੂੰ ਦਸਮੇਸ਼ ਮਾਰਕੀਟ ਤੋਂ ਕਾਬੂ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਮੇਲੇ ਦੇ ਪਹਿਲੇ ਦਿਨ ਰਿਹਾ ਕਾਲੇ ਪਰਨੇ ਦਾ ਖ਼ੌਫ਼ ਅਗਲੀ ਖ਼ਬਰ ਵਿਧਾਇਕ ਬੱਗਾ ਦੇ ਘਰ ਅੱਗੇ ਗੂੰਜੇ ਨਿਗਮ ਮੁਲਾਜ਼ਮਾਂ ਦੇ ਨਾਅਰੇ
Ad Position 24