ਲੁਧਿਆਣਾ ਵਿਚ ਲੜਕੀਆਂ ਦੇ ਸਸ਼ਕਤੀਕਰਨ ਅਤੇ ਜਾਗਰੂਕ ਕਰਨ ਸੰਬੰਧੀ ਮੁਹਿੰਮ ਸ਼ੁਰੂ
ਲੁਧਿਆਣਾ, 18 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਚ ਲੜਕੀਆਂ ਦੇ ਸਸ਼ਕਤੀਕਰਨ ਲਈ ਸ਼ੁਰੂ ਕੀਤੀ ਮੁਹਿੰਮ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ। ਇਸ ਸਬੰਧੀ ਇਕ ਮੀਟਿੰਗ ਅੱਜ ਪੁਲਿਸ ਲਾਈਨਜ਼ ਵਿਖੇ ਗੁਰਪ੍ਰੀਤ ਕੌਰ ਦਿਓ ਸਪੈਸ਼ਲ ਡੀ.
ਲੁਧਿਆਣਾ, 18 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਚ ਲੜਕੀਆਂ ਦੇ ਸਸ਼ਕਤੀਕਰਨ ਲਈ ਸ਼ੁਰੂ ਕੀਤੀ ਮੁਹਿੰਮ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ। ਇਸ ਸਬੰਧੀ ਇਕ ਮੀਟਿੰਗ ਅੱਜ ਪੁਲਿਸ ਲਾਈਨਜ਼ ਵਿਖੇ ਗੁਰਪ੍ਰੀਤ ਕੌਰ ਦਿਓ ਸਪੈਸ਼ਲ ਡੀ.ਜੀ.ਪੀ., ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ 12-1 8 ਸਾਲ ਦੀ ਉਮਰ ਦੀਆਂ ਲੜਕੀਆਂ ਲਈ ਇਕ ਵਿਆਪਕ ਜਾਗਰੂਕਤਾ ਅਤੇ ਸਸ਼ਕਤੀਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ, ਜਿਸ ਦਾ ਉਦੇਸ਼ ਉਨ੍ਹਾਂ ਦੀ ਸਿਹਤ, ਸੁਰੱਖਿਆ, ਸਿੱਖਿਆ ਅਤੇ ਸਮੁੱਚੇ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ। ਮੀਟਿੰਗ ਵਿਚ ਰੁਪਿੰਦਰ ਭੱਟੀ, ਵਧੀਕ ਡਿਪਟੀ ਕਮਿਸ਼ਨਰ ਜਾਂਚ-ਕਮ-ਜ਼ਿਲ੍ਹਾ ਕਮਿਊਨਿਟੀ ਪੁਲਿਸਿੰਗ ਅਫ਼ਸਰ ਅਤੇ ਵੱਖ-ਵੱਖ ਵਿਭਾਗਾਂ ਦੇ ਹੋਰ ਪ੍ਰਤੀਨਿਧੀ ਸ਼ਾਮਿਲ ਹੋਏ, ਜਿਨ੍ਹਾਂ ਵਿਚ ਡਾ. ਰਮਨਦੀਪ ਕੌਰ, ਸਿਵਲ ਸਰਜਨ, ਸਿਹਤ ਵਿਭਾਗ; ਡੀ.ਐਮ.ਸੀ. ਤੋਂ ਡਾ. ਅਨੁਰਾਗ; ਰਸ਼ਮੀ, ਸਿੱਖਿਆ ਵਿਭਾਗ ਤੋਂ ਅਮਨਦੀਪ ਸਿੰਘ ਅਤੇ ਡੂ ਗੁੱਡ ਫਾਊਂਡੇਸ਼ਨ ਤੋਂ ਜੈਸਮੀਨ ਪਾਹਵਾ ਸ਼ਾਮਿਲ ਸਨ। ਇਸ ਪ੍ਰੋਗਰਾਮ ਦਾ ਉਦੇਸ਼ ਸਾਰੇ ਸੰਬੰਧਿਤ ਮਹਿਕਮਿਆਂ ਨੂੰ ਇਕ ਸਾਂਝੇ ਪਲੇਟਫ਼ਾਰਮ ‘ਤੇ ਲਿਆਉਣਾ ਸੀ ਤਾਂ ਜੋ ਲੜਕੀਆਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਕਾਰਵਾਈਯੋਗ ਢਾਂਚਾ ਤਿਆਰ ਕੀਤਾ ਜਾ ਸਕੇ। ਇਹ ਮੁਹਿੰਮ ਸਰੀਰਕ ਅਤੇ ਮਾਨਸਿਕ ਸਿਹਤ, ਪੋਸ਼ਣ ਅਤੇ ਮਾਹਵਾਰੀ ਸਫ਼ਾਈ, ਕਾਨੂੰਨੀ ਅਤੇ ਸੁਰੱਖਿਆ ਜਾਗਰੂਕਤਾ, ਡਿਜੀਟਲ ਅਤੇ ਵਿੱਤੀ ਸਾਖਰਤਾ, ਭਾਵਨਾਤਮਕ ਲਚਕਤਾ, ਲੀਡਰਸ਼ਿਪ ਵਿਕਾਸ, ਭਵਿੱਖ ਲਈ ਮਾਰਗ ਦਰਸ਼ਨ, ਸੰਚਾਰ ਹੁਨਰ ਅਤੇ ਸਰਕਾਰੀ ਭਲਾਈ ਸਕੀਮਾਂ ਪ੍ਰਤੀ ਜਾਗਰੂਕਤਾ ‘ਤੇ ਕੇਂਦਰਿਤ ਹੋਵੇਗੀ।