18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਵਿਖੇ ਅੱਸੂ ਦੇ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ

ਲੁਧਿਆਣਾ, 18 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ, ਨਜ਼ਦੀਕ ਢੋਲੇਵਾਲ ਚੌਂਕ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਭਾਵਨਾ ਤੇ ਸਤਿਕਾਰ ਸਹਿਤ ਮਨਾਇਆ ਗਿਆ । ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਗੁਰਮੇਲ ਸਿੰਘ ਬਰਨਾਲਾ ਵਾਲੇ, ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਹਰਪ੍ਰੀਤ ਸਿੰਘ ਖਾਲਸਾ ਅਤੇ ਭਾਈ ਪ੍ਰਮਵੀਰ ਸਿੰਘ ਲੁਧਿਆਣਾ ਵਾਲਿਆਂ ਸਮੇਤ ਭਾਈ ਕਰਮਜੀਤ ਸਿੰਘ, ਭਾਈ ਧਰਮਬੀਰ ਸਿੰਘ ਅਤੇ ਭਾਈ ਅਵਤਾਰ ਸਿੰਘ ਮੁਲਤਾਨੀ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ।

Ad Position 21
No active advertisement
ਅਜੀਤ ਡੈਸਕ 19-09-2026
ਲੁਧਿਆਣਾ, 18 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ, ਨਜ਼ਦੀਕ ਢੋਲੇਵਾਲ ਚੌਂਕ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਭਾਵਨਾ ਤੇ ਸਤਿਕਾਰ ਸਹਿਤ ਮਨਾਇਆ ਗਿਆ । ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਗੁਰਮੇਲ ਸਿੰਘ ਬਰਨਾਲਾ ਵਾਲੇ, ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਹਰਪ੍ਰੀਤ ਸਿੰਘ ਖਾਲਸਾ ਅਤੇ ਭਾਈ ਪ੍ਰਮਵੀਰ ਸਿੰਘ ਲੁਧਿਆਣਾ ਵਾਲਿਆਂ ਸਮੇਤ ਭਾਈ ਕਰਮਜੀਤ ਸਿੰਘ, ਭਾਈ ਧਰਮਬੀਰ ਸਿੰਘ ਅਤੇ ਭਾਈ ਅਵਤਾਰ ਸਿੰਘ ਮੁਲਤਾਨੀ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਕਥਾ ਵਾਚਕ ਭਾਈ ਮਨਪ੍ਰੀਤ ਸਿੰਘ ਨੇ ਗੁਰਦੁਆਰਾ ਸਾਹਿਬ ਨਤਮਸਤਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ, ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਤਰਲੋਚਨ ਸਿੰਘ ਬੱਬਰ, ਤੇਜਿੰਦਰ ਸਿੰਘ ਡੰਗ, ਇੰਦਰਜੀਤ ਸਿੰਘ ਗੋਲਾ, ਮਨਪ੍ਰੀਤ ਸਿੰਘ ਪ੍ਰਿੰਸ, ਜਸਵੀਰ ਸਿੰਘ ਬੱਬਲੂ, ਬਲਜੀਤ ਸਿੰਘ ਦੁਖੀਆ, ਗੁਰਚਰਨ ਸਿੰਘ ਗੁਰੂ, ਜਤਿੰਦਰਪਾਲ ਸਿੰਘ ਸਲੂਜਾ, ਅਰਜਨ ਸਿੰਘ ਚੀਮਾ, ਮੋਹਨ ਸਿੰਘ ਚੌਹਾਨ, ਸੁਰਿੰਦਰਜੀਤ ਸਿੰਘ ਮੱਕੜ, ਇੰਦਰਜੀਤ ਸਿੰਘ ਮੱਕੜ, ਸਵਰਨ ਸਿੰਘ ਮਹੌਲੀ, ਸੁਰਜੀਤ ਸਿੰਘ ਮਠਾੜੂ, ਜਥੇਦਾਰ ਲਖਵਿੰਦਰ ਸਿੰਘ ਲੱਖਾ, ਪ੍ਰਭਜੋਤ ਸਿੰਘ ਇਆਲੀ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਪਰਮਿੰਦਰ ਸਿੰਘ, ਰਵਿੰਦਰ ਸਿੰਘ, ਬੀਬੀ ਰਵਿੰਦਰ ਕੌਰ ਕਾਲੜਾ, ਰਵਨੀਤ ਕੌਰ ਖੇੜੀ ਕਲਾਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ।
Ad Position 22
No active advertisement
ਪਿਛਲੀ ਖ਼ਬਰ ਧਰਮ ਸਿੰਘ ਗੋਰਾਇਆ ਦੀ ਪੁਸਤਕ ‘ਰਾਵੀ ਮੇਰੇ ਆਰ- ਪਾਰ’ ਪ੍ਰੋ. ਗੁਰਭਜਨ ਗਿੱਲ ਤੇ ਸਾਥੀਆਂ ਵਲੋਂ ਲੋਕ ਅਰਪਣ ਅਗਲੀ ਖ਼ਬਰ ਨਾਬਾਲਗਾ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਸਮੇਤ ਦੋ ਖ਼ਿਲਾਫ਼ ਕੇਸ ਦਰਜ
Ad Position 24