19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ 500 ਡਰੋਨਾਂ ਰਾਹੀਂ ਗੁਰੂ ਰਵਿਦਾਸ ਦੇ ਜੀਵਨ, ਫ਼ਲਸਫ਼ੇ ਅਤੇ ਸਿੱਖਿਆਵਾਂ ਦੀ ਸ਼ਾਨਦਾਰ ਪੇਸ਼ਕਾਰੀ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸ਼ਨੀਵਾਰ ਸ਼ਾਮ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ. ਏ.

Ad Position 21
No active advertisement
ਅਜੀਤ ਡੈਸਕ 20-09-2026
ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸ਼ਨੀਵਾਰ ਸ਼ਾਮ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਦੇ ਐਥਲੈਟਿਕ/ਫੁੱਟਬਾਲ ਗਰਾਊਂਡ ਵਿਖੇ 500 ਡਰੋਨਾਂ ਰਾਹੀਂ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ ਗਿਆ। ਇਸ ਦੌਰਾਨ ਅਸਮਾਨ ਵਿਚ ਰੌਸ਼ਨੀਆਂ ਰਾਹੀਂ ਗੁਰੂ ਜੀ ਦੇ ਜੀਵਨ, ਮਹਾਨ ਸਿੱਖਿਆਵਾਂ, ਸੱਚੀ-ਸੁੱਚੀ ਕਿਰਤ ਅਤੇ ਸਰਬ-ਸਾਂਝੇ ਫ਼ਲਸਫ਼ੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ। ਵੱਡੀ ਗਿਣਤੀ ਵਿਚ ਪਹੁੰਚੀ ਸੰਗਤ ਨੇ ਤਕਨਾਲੋਜੀ ਅਤੇ ਅਧਿਆਤਮਿਕਤਾ ਦੇ ਇਸ ਵਿਲੱਖਣ ਸੁਮੇਲ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਨਿਹਾਰਿਆ। ਡਰੋਨਾਂ ਰਾਹੀਂ ਬਰਾਬਰੀ, ਭਾਈਚਾਰਕ ਸਾਂਝ, ਦਇਆ, ਸਮਾਜਿਕ ਨਿਆਂ ਅਤੇ ਮਨੁੱਖੀ ਸਨਮਾਨ ਦੇ ਸਦੀਵੀ ਸੰਦੇਸ਼ ਨੂੰ ਪੇਸ਼ ਕੀਤਾ ਗਿਆ।ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ, ਜੀਵਨ ਸਿੰਘ ਸੰਗੋਵਾਲ, ਚੌਧਰੀ ਮਦਨ ਲਾਲ ਬੱਗਾ, ਨਗਰ ਨਿਗਮ ਦੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਚੇਅਰਮੈਨ ਮਾਰਕੀਟ ਕਮੇਟੀ ਲੁਧਿਆਣਾ ਗੁਰਜੀਤ ਸਿੰਘ ਗਿੱਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਤਿੰਦਰ ਖੰਗੂੜਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਿਤ ਬੈਂਬੀ, ਉਪ ਮੰਡਲ ਮੈਜਿਸਟਰੇਟ (ਐਸ.ਡੀ.ਐਮ.) ਸਮਰਾਲਾ ਗੁਰਸਿਮਰਨਜੀਤ ਕੌਰ, ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ (ਆਰ.ਟੀ.ਏ) ਮਨਕੰਵਲ ਚਾਹਲ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ। ਸੰਗਤ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਸਿੱਧੂ, ਜੀਵਨ ਸਿੰਘ ਸੰਗੋਵਾਲ, ਚੌਧਰੀ ਮਦਨ ਲਾਲ ਬੱਗਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਗੁਰੂ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ, ਤਾਂ ਜੋ ਵਿਸ਼ੇਸ਼ ਤੌਰ ‘ਤੇ ਨੌਜਵਾਨ ਪੀੜ੍ਹੀ ਨੂੰ ਗੁਰੂ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਫ਼ਲਸਫ਼ੇ ਤੋਂ ਜਾਣੂ ਕਰਵਾਇਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਗੁਰੂ ਜੀ ਦਾ ਜੀਵਨ ਅਤੇ ਬਾਣੀ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਸਾਂਝੀਵਾਲਤਾ ਅਤੇ ਸਨਮਾਨ ਨਾਲ ਜੀਵਨ ਬਤੀਤ ਕਰਨ ਦੀ ਪ੍ਰੇਰਨਾ ਦਿੰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਮਿਲਾਵਟਖੋਰਾਂ ਦੇ ਹੌਂਸਲੇ ਬੁਲੰਦ ਸ਼ਹਿਰ ਦੇ ਮੇਨ ਬਾਜ਼ਾਰਾਂ ਸਮੇਤ ਗਲੀਆਂ-ਮੁਹੱਲ... ਅਗਲੀ ਖ਼ਬਰ ਭਾਜਪਾ ਆਗੂਆਂ ’ਤੇ ਹਮਲੇ ਕਰਵਾ ਰਹੀ ਆਪ ਸਰਕਾਰ-ਮੁਖ਼ਤਿਆਰ ਸਿੰਘ ਸੰਧੂ
Ad Position 24