ਹਰਨਾਮਪੁਰਾ ਦੇ ਅਗਾਂਹਵਧੂ ਕਿਸਾਨ ਖੁਸ਼ਦੀਪ ਸਿੰਘ ਬੈਂਸ ਨੇ ਪੌਪਕੋਰਨ ਮੱਕੀ ਦੇ ਮੁਕਾਬਲੇ ਵਿਚ ਪਹਿਲਾਂ ਸਥਾਨ ਕੀਤਾ ਹਾਸਿਲ
ਆਲਮਗੀਰ, 19 ਸਤੰਬਰ (ਜਰਨੈਲ ਸਿੰਘ ਪੱਟੀ)-ਪੰਜਾਬ ਐਗਰੀਕਲਚਰ ਯੂਨੀਵਰਸਿਟੀ ਮੇਲੇ ਦੌਰਾਨ ਫ਼ਸਲਾਂ ਦੇ ਜਿਨਸੀ ਮੁਕਾਬਲੇ ਵਿਚ ਸਥਾਨਕ ਪਿੰਡ ਹਰਨਾਮਪੁਰਾ ਦੇ ਅਗਾਂਹਵਧੂ ਕਿਸਾਨ ਖੁਸ਼ਦੀਪ ਸਿੰਘ ਬੈਂਸ ਸਪੁੱਤਰ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਬੈਂਸ ਨੇ ਪੌਪਕੋਰਨ ਮੱਕੀ ਦੇ ਮੁਕਾਬਲੇ ਵਿਚ ਪੰਜਾਬ ਵਿਚੋਂ ਪਹਿਲਾਂ ਸਥਾਨ ਹਾਸਿਲ ਕੀਤਾ। ਮੇਲਾ ਪ੍ਰਬੰਧਕਾਂ/ਅਧਿਕਾਰੀਆਂ ਨੇ ਕਿਸਾਨ ਖੁਸ਼ਦੀਪ ਸਿੰਘ ਬੈਂਸ ਨੂੰ ਪ੍ਰਮਾਣ ਪੱਤਰ ਅਤੇ ਟਰਾਫ਼ੀ ਦੇ ਕੇ ਸਨਮਾਨਿਤ ਕਰਦਿਆਂ ਹੌਂਸਲਾ ਅਫਜਾਈ ਕੀਤੀ ਗਈ।
ਆਲਮਗੀਰ, 19 ਸਤੰਬਰ (ਜਰਨੈਲ ਸਿੰਘ ਪੱਟੀ)-ਪੰਜਾਬ ਐਗਰੀਕਲਚਰ ਯੂਨੀਵਰਸਿਟੀ ਮੇਲੇ ਦੌਰਾਨ ਫ਼ਸਲਾਂ ਦੇ ਜਿਨਸੀ ਮੁਕਾਬਲੇ ਵਿਚ ਸਥਾਨਕ ਪਿੰਡ ਹਰਨਾਮਪੁਰਾ ਦੇ ਅਗਾਂਹਵਧੂ ਕਿਸਾਨ ਖੁਸ਼ਦੀਪ ਸਿੰਘ ਬੈਂਸ ਸਪੁੱਤਰ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਬੈਂਸ ਨੇ ਪੌਪਕੋਰਨ ਮੱਕੀ ਦੇ ਮੁਕਾਬਲੇ ਵਿਚ ਪੰਜਾਬ ਵਿਚੋਂ ਪਹਿਲਾਂ ਸਥਾਨ ਹਾਸਿਲ ਕੀਤਾ। ਮੇਲਾ ਪ੍ਰਬੰਧਕਾਂ/ਅਧਿਕਾਰੀਆਂ ਨੇ ਕਿਸਾਨ ਖੁਸ਼ਦੀਪ ਸਿੰਘ ਬੈਂਸ ਨੂੰ ਪ੍ਰਮਾਣ ਪੱਤਰ ਅਤੇ ਟਰਾਫ਼ੀ ਦੇ ਕੇ ਸਨਮਾਨਿਤ ਕਰਦਿਆਂ ਹੌਂਸਲਾ ਅਫਜਾਈ ਕੀਤੀ ਗਈ। ਜ਼ਿਕਰਯੋਗ ਹੈ ਕਿ ਮਾਰਚ ਮਹੀਨੇ ਦੌਰਾਨ ਯੂਨੀਵਰਸਿਟੀ ਵਿਚ ਲੱਗੇ ਮੇਲੇ ਮੌਕੇ ਵੀ ਖੁਸ਼ਦੀਪ ਸਿੰਘ ਬੈਂਸ ਨੇ ਲਸਣ ਦੀ ਫ਼ਸਲ ਦੇ ਮੁਕਾਬਲੇ ਵਿਚ ਪੰਜਾਬ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਸੀ। ਨੈਸ਼ਨਲ ਐਵਾਰਡ ਜੇਤੂ ਸਾਬਕਾ ਸਰਪੰਚ ਐਡਵੋਕੇਟ ਪ੍ਰੇਮ ਸਿੰਘ ਹਰਨਾਮਪੁਰਾ ਸਾਬਕਾ ਚੇਅਰਮੈਨ ਜਸਵੰਤ ਸਿੰਘ ਚਹਿਲ ਦੇ ਨੈਸ਼ਨਲ ਐਵਾਰਡੀ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਬੈਂਸ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅੱਜ ਕੱਲ੍ਹ ਦੇ ਨੌਜਵਾਨ ਜਿੱਥੇ ਪੜ੍ਹ ਲਿਖ ਕੇ ਵਿਦੇਸ਼ਾਂ ਨੂੰ ਭੱਜਣ ਲਈ ਕਾਹਲੇ ਰਹਿੰਦੇ ਹਨ, ਉਥੇ ਹੀ ਖੁਸ਼ਦੀਪ ਸਿੰਘ ਬੈਂਸ ਨੇ ਵਿਦੇਸ਼ ਦੀ ਧਰਤੀ ਨੂੰ ਅਲਵਿਦਾ ਆਖ ਕੇ ਆਪਣੇ ਦੇਸ਼ ਅਤੇ ਆਪਣੇ ਪਿੰਡ ਰਹਿ ਕੇ ਖੇਤੀਬਾੜੀ ਦੇ ਕਿੱਤੇ ਨੂੰ ਪਹਿਲ ਦਿੱਤੀ। ਉਕਤ ਆਗੂਆਂ ਨੇ ਕਿਹਾ ਕਿ ਪਿੰਡ ਹਰਨਾਮਪੁਰਾ ਅਤੇ ਇਲਾਕੇ ਨੂੰ ਕਿਸਾਨ ਖੁਸ਼ਦੀਪ ਸਿੰਘ ਬੈਂਸ ’ਤੇ ਸਦਾ ਮਾਨ ਰਹੇਗਾ, ਜੋ ਆਪਣੀ ਮਿਹਨਤ ਅਤੇ ਲਗਨ ਨਾਲ ਜਿੱਥੇ ਪਿੰਡ ਅਤੇ ਇਲਾਕੇ ਦਾ ਨਾਮ ਰੌਸ਼ਨ ਕਰ ਰਹੇ ਹਨ, ਉੱਥੇ ਹੀ ਹੋਰਨਾਂ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਬਣ ਕੇ ਉਭਰੇ ਹਨ।