19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

‘ਆਪ’ ਸਰਕਾਰ ਪੰਜਾਬ ਵਿਚੋਂ ਨਸ਼ਾ ਖ਼ਤਮ ਕਰ ਕੇ ਨੌਜਵਾਨਾਂ ਨੂੰ ਰੁਜ਼ਗਾਰ ਦੇਵੇ-ਇੰਦਰਪਾਲ ਸਿੰਘ ਮਰਵਾਹਾ

ਭਾਮੀਆਂ ਕਲਾਂ/ਲੁਧਿਆਣਾ, 19 ਸਤੰਬਰ (ਜਤਿੰਦਰ ਭੰਬੀ)-ਸੂਬਾ ਸਰਕਾਰ ਨੇ ਪੰਜਾਬ ਨੂੰ ਆਰਥਿਕ ਪੱਖੋਂ ਤਾਂ ਕਮਜ਼ੋਰ ਕੀਤਾ ਹੀ ਹੈ, ਕੀਤੇ ਗਏ ਵਾਅਦਿਆਂ ਨੂੰ ਵੀ ਅਮਲੀ ਜਾਮਾਂ ਪਹਿਨਾਉਣ ਵਿਚ ਫ਼ੇਲ੍ਹ ਸਾਬਤ ਹੋਈ ਹੈ, ਭਾਵੇਂ ਨਸ਼ਿਆਂ ਦੀ ਗੱਲ ਹੋਵੇ ਜਾਂ ਫਿਰ ਨੌਜਵਾਨੀ ਨੂੰ ਰੁਜ਼ਗਾਰ ਦੇਣ ਦੀ, ਇਹਨਾਂ ਦੋਵੇਂ ਵਾਅਦਿਆਂ ਨੂੰ ਹੀ ਪੂਰਾ ਕਰਨ ਵਿਚ ਅਸਫਲ ਰਹੀ ਹੈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੀਏਸੀ ਮੈਂਬਰ ਇੰਦਰਪਾਲ ਸਿੰਘ ਮਰਵਾਹਾ ਨੇ ਕੀਤਾ।

Ad Position 21
No active advertisement
ਅਜੀਤ ਡੈਸਕ 20-09-2026
ਭਾਮੀਆਂ ਕਲਾਂ/ਲੁਧਿਆਣਾ, 19 ਸਤੰਬਰ (ਜਤਿੰਦਰ ਭੰਬੀ)-ਸੂਬਾ ਸਰਕਾਰ ਨੇ ਪੰਜਾਬ ਨੂੰ ਆਰਥਿਕ ਪੱਖੋਂ ਤਾਂ ਕਮਜ਼ੋਰ ਕੀਤਾ ਹੀ ਹੈ, ਕੀਤੇ ਗਏ ਵਾਅਦਿਆਂ ਨੂੰ ਵੀ ਅਮਲੀ ਜਾਮਾਂ ਪਹਿਨਾਉਣ ਵਿਚ ਫ਼ੇਲ੍ਹ ਸਾਬਤ ਹੋਈ ਹੈ, ਭਾਵੇਂ ਨਸ਼ਿਆਂ ਦੀ ਗੱਲ ਹੋਵੇ ਜਾਂ ਫਿਰ ਨੌਜਵਾਨੀ ਨੂੰ ਰੁਜ਼ਗਾਰ ਦੇਣ ਦੀ, ਇਹਨਾਂ ਦੋਵੇਂ ਵਾਅਦਿਆਂ ਨੂੰ ਹੀ ਪੂਰਾ ਕਰਨ ਵਿਚ ਅਸਫਲ ਰਹੀ ਹੈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੀਏਸੀ ਮੈਂਬਰ ਇੰਦਰਪਾਲ ਸਿੰਘ ਮਰਵਾਹਾ ਨੇ ਕੀਤਾ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਕਹਿਣ ਨੂੰ ਭਾਵੇਂ ਕੁੱਝ ਵੀ ਕਹੀ ਜਾਵੇ ,ਕਿਉਂਕਿ ਹਰ ਇਕ ਨੂੰ ਇਹ ਲੋਕਤੰਤਰਿਕ ਅਧਿਕਾਰ ਹੈ, ਪਰ ਅਸਲ ਸਚਾਈ ਬਾਰੇ ਜਿੱਥੇ ਸੂਬੇ ਦੇ ਲੋਕ ਚੰਗੀ ਤਰ੍ਹਾਂ ਨਾਲ ਜਾਣਦੇ ਹਨ, ਉਥੇ ਹੀ ਆਮ ਆਦਮੀ ਪਾਰਟੀ ਦੇ ਵਲੰਟੀਅਰ ਤੋਂ ਲੈ ਕੇ ਵਿਧਾਇਕ ਅਤੇ ਮੰਤਰੀਆਂ ਕੋਲੋਂ ਵੀ ਇਹ ਗੱਲ ਲੁਕੀ ਛਿਪੀ ਨਹੀਂ ਹੋਈ, ਪਰ ਫੋਕੀ ਵਾਹੋ ਵਾਹੀ ’ਤੇ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਜੇਕਰ ਨੌਜਵਾਨਾਂ ਨੂੰ ਰੁਜ਼ਗਾਰ ਦੀ ਗੱਲ ਕਰੀਏ ਤਾਂ ਕਿਥੇ ਗਏ ਉਹ ਵਾਅਦੇ ਜਿਹੜੇ ਚੋਣਾਂ ਤੋਂ ਪਹਿਲਾਂ ਕੀਤੇ ਸਨ, ਇਹ ਸਭ ਕੁੱਝ ਪੁੱਛਣ ਲਈ ਲੋਕ ਤਿਆਰ ਤਾਂ ਬੈਠੇ ਹੀ ਹਨ ਅਤੇ ‘ਆਪ’ ਨੂੰ ਚੱਲਦਾ ਕਰਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਦਾ ਵੀ ਮਨ ਬਣਾਈ ਬੈਠੇ ਹਨ।
Ad Position 22
No active advertisement
ਪਿਛਲੀ ਖ਼ਬਰ ਮੰਦਰ ’ ਤੇ ਹਮਲਾ ਕਰ ਕੇ ਪੁਜਾਰੀ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ 15 ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਪ੍ਰਸਿੱਧ ਆਰਥੋਪੈਡਿਕ ਸਰਜਨ ਡਾ . ਰਣਜੀਤ ਨੇ ਲੁਧਿਆਣਾ ਨਿਵਾਸੀ 85 ਸਾਲਾ ਬਜ਼ੁਰਗ ਦੇ ਸਫਲਤਾਪੂਰਵਕ ਬਦਲੇ ਦੋਵੇਂ ਗੋਡੇ ਬਜ਼ੁ...
Ad Position 24