19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਮੰਦਰ ’ ਤੇ ਹਮਲਾ ਕਰ ਕੇ ਪੁਜਾਰੀ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ 15 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਸਾਹਿਬਜ਼ਾਦਾ ਫ਼ਤਿਹ ਸਿੰਘ ਨਗਰ ਵਿਚ ਮੰਦਰ ’ਤੇ ਹਮਲਾ ਕਰਕੇ ਪੁਜਾਰੀ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਔਰਤ ਸਮੇਤ 15 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਮੰਦਰ ਦੇ ਪੁਜਾਰੀ ਰਿਸ਼ਵ ਸ਼ਰਮਾ ਵਾਸੀ ਸਾਹਿਬਜ਼ਾਦਾ ਫ਼ਤਿਹ ਸਿੰਘ ਨਗਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ।

Ad Position 21
No active advertisement
ਅਜੀਤ ਡੈਸਕ 20-09-2026
ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਸਾਹਿਬਜ਼ਾਦਾ ਫ਼ਤਿਹ ਸਿੰਘ ਨਗਰ ਵਿਚ ਮੰਦਰ ’ਤੇ ਹਮਲਾ ਕਰਕੇ ਪੁਜਾਰੀ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਔਰਤ ਸਮੇਤ 15 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਮੰਦਰ ਦੇ ਪੁਜਾਰੀ ਰਿਸ਼ਵ ਸ਼ਰਮਾ ਵਾਸੀ ਸਾਹਿਬਜ਼ਾਦਾ ਫ਼ਤਿਹ ਸਿੰਘ ਨਗਰ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਇਕ ਅਣਪਛਾਤੀ ਔਰਤ ਮੰਦਰ ਵਿਚ ਦਾਖਲ ਹੋਈ ਅਤੇ ਬਾਲਾ ਜੀ ਦੀ ਮੂਰਤੀ ਨੂੰ ਸੰਧੂਰ ਲਗਾਉਣ ਲੱਗ ਪਈ, ਜਦੋਂ ਉਸ ਨੇ ਉਸ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਔਰਤ ਨੇ ਉੱਥੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਅਤੇ ਉਥੋਂ ਚਲੀ ਗਈ। ਕੁੱਝ ਦੇਰ ਬਾਅਦ ਆਪਣੇ 15 ਦੇ ਕਰੀਬ ਸਾਥੀਆਂ ਨੂੰ ਲੈ ਕੇ ਮੰਦਰ ਵਿਚ ਆਈ ਅਤੇ ਉਸ ਨੇ ਮੰਦਿਰ ਵਿਚ ਹਮਲਾ ਕਰ ਦਿੱਤਾ। ਉਕਤ ਕਥਿਤ ਦੋਸ਼ੀਆਂ ਵਲੋਂ ਮੂਰਤੀਆਂ ਦੀ ਬੇਅਦਬੀ ਵੀ ਕੀਤੀ ਗਈ ਅਤੇ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਔਰਤ ਅਤੇ ਉਸ ਦੇ ਸਾਥੀਆਂ ਵਲੋਂ ਕੀਤੀ ਇਸ ਹਰਕਤ ਨਾਲ ਮੰਦਰ ਵਿਚ ਪਈਆਂ ਕੁੱਝ ਮੂਰਤੀਆਂ ਨੂੰ ਵੀ ਨੁਕਸਾਨ ਪੁੱਜਾ। ਹਾਲ ਦੀ ਘੜੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਗੋਡੇ ਦਰਦ ਦੇ ਹਰੇਕ ਰੋਗੀ ਦਾ ਆਪ੍ਰੇਸ਼ਨ ਜ਼ਰੂਰੀ ਨਹੀਂ - ਡਾ . ਏ . ਐਸ . ਪਾਸੀ ਰੋਬੋਟ ਨਾਲ ਗੋਡਿਆਂ ਦੇ ਆਪ੍ਰੇਸ਼ਨ ਲਈ ਰੋਗ... ਅਗਲੀ ਖ਼ਬਰ ‘ਆਪ’ ਸਰਕਾਰ ਪੰਜਾਬ ਵਿਚੋਂ ਨਸ਼ਾ ਖ਼ਤਮ ਕਰ ਕੇ ਨੌਜਵਾਨਾਂ ਨੂੰ ਰੁਜ਼ਗਾਰ ਦੇਵੇ-ਇੰਦਰਪਾਲ ਸਿੰਘ ਮਰਵਾਹਾ
Ad Position 24