19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਤੇ ਵਿਧਾਇਕ ਬੱਗਾ ਨੇ 1700 ਸਖੀਆਂ ਨੂੰ ਸੌਂਪੇ ਪ੍ਰਸੰਸਾ ਪੱਤਰ

ਲੁਧਿਆਣਾ, 19 ਸਤੰਬਰ (ਡਾ. ਤਰਲੋਚਨ ਸਿੰਘ)-ਵਿਧਾਨ ਸਭਾ ਉੱਤਰੀ ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸਫਲਤਾਪੂਰਵਕ ਲਾਗੂ ਕਰਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ 1700 ਸਖੀਆਂ ਨੂੰ ਸਨਮਾਨਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 20-09-2026
ਲੁਧਿਆਣਾ, 19 ਸਤੰਬਰ (ਡਾ. ਤਰਲੋਚਨ ਸਿੰਘ)-ਵਿਧਾਨ ਸਭਾ ਉੱਤਰੀ ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਸਫਲਤਾਪੂਰਵਕ ਲਾਗੂ ਕਰਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ 1700 ਸਖੀਆਂ ਨੂੰ ਸਨਮਾਨਿਤ ਕੀਤਾ ਗਿਆ। ਸਥਾਨਕ ਜਲੰਧਰ ਬਾਈਪਾਸ ਚੌਕ ਸਥਿਤ ਇਕ ਰਿਜ਼ਾਰਟ ਵਿਖੇ ਵਿਧਾਇਕ ਚੌ. ਮਦਨ ਲਾਲ ਬੱਗਾ ਦੀ ਪ੍ਰਧਾਨਗੀ ਹੇਠ ਕਰਵਾਏ ਸਖੀ ਸਨਮਾਨ ਸਮਾਗਮ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਡਾ. ਗੁਰਪ੍ਰੀਤ ਕੌਰ ਅਤੇ ਵਿਧਾਇਕ ਬੱਗਾ ਨੇ 1700 ਸਖੀਆਂ ਨੂੰ ਪ੍ਰਸ਼ੰਸਾ ਪੱਤਰ ਭੇਟ ਕਰਕੇ ਸਨਮਾਨਿਤ ਕੀਤਾ। ਸਮਾਗਮ ਦੌਰਾਨ ਸੁਲਤਾਨਾ ਸਿਸਟਰ ਵਲੋਂ ਪੇਸ਼ ਕੀਤੇ ਗਏ ਸਭਿਆਚਾਰਕ ਪ੍ਰੋਗਰਾਮ ਨੇ ਹਾਜ਼ਰ ਲੋਕਾਂ ਦੀ ਖ਼ੂਬ ਵਾਹ-ਵਾਹ ਖੱਟੀ। ਇਸ ਮੌਕੇ ਡਾ. ਗੁਰਪ੍ਰੀਤ ਕੌਰ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਯੋਜਨਾ ਪੰਜਾਬ ਦੀ ਹਰ ਮਾਂ, ਧੀ ਅਤੇ ਭੈਣ ਲਈ ਇਕ ਅਨਮੋਲ ਤੋਹਫ਼ਾ ਹੈ। ਪੰਜਾਬ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮਹਿਲਾ ਸ਼ਕਤੀ ਨੂੰ ਮਜ਼ਬੂਤ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਕਿਹਾ ਕਿ ਸਖੀਆਂ ਦੀ ਮਿਹਨਤ ਸਦਕਾ ਹੀ ਮੁੱਖ ਮੰਤਰੀ ਮਾਵਾਂ-ਧੀਆਂ ਯੋਜਨਾ ਤਹਿਤ ਹਰ ਮਹਿਲਾ, ਭੈਣ ਅਤੇ ਧੀ ਦੇ ਖਾਤੇ ਵਿਚ ਸਿੱਧੇ ਤੌਰ ‘ ਤੇ ਇਕ-ਇਕ ਹਜ਼ਾਰ ਅਤੇ 1500 ਰੁਪਏ ਦੀ ਰਕਮ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਔਰਤਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਅਤੇ ਆਤਮਨਿਰਭਰ ਬਣਾਉਣ ਵੱਲ ਪੰਜਾਬ ਸਰਕਾਰ ਦਾ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਨੇ ਯੋਜਨਾ ਦੀ ਸਫਲਤਾ ਦਾ ਪੂਰਾ ਸਿਹਰਾ ਸਖੀਆਂ ਦੀ ਮਿਹਨਤ ਨੂੰ ਦ ਿੰਦਿਆਂ ਕਿਹਾ ਕਿ ਹਲਕਾ ਉੱਤਰੀ ਵਿਚ ਸਖੀਆਂ ਨੇ ਜਿਸ ਲਗਨ ਅਤੇ ਸਮਰਪਣ ਨਾਲ ਕੰਮ ਕੀਤਾ ਹੈ, ਉਹ ਸ਼ਲਾਘਾਯੋਗ ਹੈ। ਇਸ ਮੌਕੇ ਆਮ ਆਦਮੀ ਪਾਰਟੀ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਅਤੇ ਵਿਧਾਇਕ ਅਮਨਦੀਪ ਅਰੋੜਾ ਨੇ ਵਿਧਾਇਕ ਬੱਗਾ ਵਲੋਂ ਸਖੀਆਂ ਨੂੰ ਉਤਸ਼ਾਹਿਤ ਕਰਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਮਹਿਲਾ ਸ਼ਕਤੀ ਦੇ ਉਥਾਨ ਲਈ ਕਈ ਯੋਜਨਾਵਾਂ ਤਿਆਰ ਕੀਤੀਆਂ ਹਨ, ਜਿਨ੍ਹਾਂ ਦਾ ਉਦੇਸ਼ ਔਰਤਾਂ ਨੂੰ ਵਧੇਰੇ ਅਧਿਕਾਰ ਅਤੇ ਆਰਥਿਕ ਮਜ਼ਬੂਤੀ ਪ੍ਰਦਾਨ ਕਰਨਾ ਹੈ। ਇਸ ਮੌਕੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਸ਼੍ਰੀ ਸ਼੍ਰੀ 1008 ਮਹਾ ਮੰਡਲੇਸ਼ਵਰ ਮਹੰਤ ਭੋਲ ੀ ਜੀ, ਬਾਬਾ ਮੀਨਾ ਸ਼ਾਹ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਮਹਿਲਾ ਵਿੰਗ ਪੰਜਾਬ ਦੀ ਉਪ ਪ੍ਰਧਾਨ ਬਿੰਦੀਆ ਮਦਾਨ ਅਤੇ ਅਜਿੰਦਰ ਕੌਰ, ਜ਼ਿਲ੍ਹਾ ਮਹਿਲਾ ਵਿੰਗ ਪ੍ਰਧਾਨ ਮਨੀਸ਼ਾ ਕਪੂਰ, ਵਿਧਾਨ ਸਭਾ ਉਤਰੀ ਮਹਿਲਾ ਵਿੰਗ ਪ੍ਰਧਾਨ ਪੂਨਮ ਅਰੋੜਾ, ਪਿੰਕੀ ਬਾਂਗਾ, ਕੌਂਸਲਰ ਅਮਨ ਬੱਗਾ, ਐਡਵੋਕੇਟ ਗੌਰਵ ਬੱਗਾ, ਕੌਂਸਲਰ ਅਸ਼ੋਕ ਕੁਮਾਰ, ਮਨਜੀਤ ਢਿੱਲੋਂ, ਪੁਸ਼ਪੇਂਦਰ ਭਨੋਟ, ਨਰਿੰਦਰ ਭਾਰਦਵਾਜ, ਤਜਿੰਦਰ ਕੌਰ ਰਾਜਾ, ਸ਼ਰਨਜੀਤ ਕੌਰ ਬਾਜਵਾ, ਹਰਜਿੰਦਰ ਸਿੰਘ ਬਾਲੀ, ਲਾਲਾ ਸੁਰਿੰਦਰ ਅਟਵਾਲ, ਤਜਿੰਦਰ ਸਿੰਘ ਰਾਜਾ, ਗੁਰਵੀਰ ਗੋਲੂ ਬਾਜਵਾ, ਦਸ਼ਮੇਸ਼ ਸਿੰਘ, ਬੌਬੀ ਸ਼ਰਮਾ, ਦੀਪੂ ਘਈ, ਕੁਲਦੀਪ ਮੱਕੜ, ਨਰਿੰਦਰ ਮੱਕੜ, ਗੁਲਸ਼ਨ ਬੂਟੀ, ਸ਼ਸ਼ੀ ਸ਼ਰਮਾ, ਪਰਮਜੀਤ ਪੰਮਾ, ਗੁਰਪ੍ਰੀਤ ਬਿੱਲਾ ਸਮੇਤ ਆਮ ਆਦਮੀ ਪਾਰਟੀ ਦੇ ਸੂਬਾ, ਜ਼ਿਲ੍ਹਾ, ਬਲਾਕ ਅਤੇ ਵਾਰਡ ਪੱਧਰ ਦੇ ਅਹੁਦੇਦਾਰਾਂ ਤੋਂ ਇਲਾਵਾ ਕੌਂਸਲਰ ਅਤੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਘਰ ਦੇ ਤਾਲੇ ਤੋੜ ਕੇ ਲੱਖਾਂ ਦੀ ਨਕਦੀ ਅਤੇ ਗਹਿਣੇ ਕੀਤੇ ਚੋਰੀ ਅਗਲੀ ਖ਼ਬਰ ਗੋਡੇ ਦਰਦ ਦੇ ਹਰੇਕ ਰੋਗੀ ਦਾ ਆਪ੍ਰੇਸ਼ਨ ਜ਼ਰੂਰੀ ਨਹੀਂ - ਡਾ . ਏ . ਐਸ . ਪਾਸੀ ਰੋਬੋਟ ਨਾਲ ਗੋਡਿਆਂ ਦੇ ਆਪ੍ਰੇਸ਼ਨ ਲਈ ਰੋਗ...
Ad Position 24