19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਘਰ ਦੇ ਤਾਲੇ ਤੋੜ ਕੇ ਲੱਖਾਂ ਦੀ ਨਕਦੀ ਅਤੇ ਗਹਿਣੇ ਕੀਤੇ ਚੋਰੀ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਰਬਨ ਸਟੇਟ ਫੇਸ ਦੋ ਦੁੱਗਰੀ ਵਿਚ ਚੋਰ ਇਕ ਘਰ ਦੇ ਤਾਲੇ ਤੋੜ ਕੇ ਲੱਖਾਂ ਦੀ ਨਗਦੀ ਅਤੇ ਸੋਨੇ ਚਾਂਦੀ ਦੇ ਗਹਿਣੇ ਚੋਰੀ ਕਰਕੇ ਫ਼ਰਾਰ ਹੋ ਗਏ। ਪੁਲਿਸ ਵਲੋਂ ਇਸ ਸਬੰਧੀ ਮੇਹਰ ਪੁੱਤਰੀ ਰਾਜਪਾਲ ਸਿੰਘ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ।

Ad Position 21
No active advertisement
ਅਜੀਤ ਡੈਸਕ 20-09-2026
ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਰਬਨ ਸਟੇਟ ਫੇਸ ਦੋ ਦੁੱਗਰੀ ਵਿਚ ਚੋਰ ਇਕ ਘਰ ਦੇ ਤਾਲੇ ਤੋੜ ਕੇ ਲੱਖਾਂ ਦੀ ਨਗਦੀ ਅਤੇ ਸੋਨੇ ਚਾਂਦੀ ਦੇ ਗਹਿਣੇ ਚੋਰੀ ਕਰਕੇ ਫ਼ਰਾਰ ਹੋ ਗਏ। ਪੁਲਿਸ ਵਲੋਂ ਇਸ ਸਬੰਧੀ ਮੇਹਰ ਪੁੱਤਰੀ ਰਾਜਪਾਲ ਸਿੰਘ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਅਤੇ ਉਸ ਦੇ ਪਰਿਵਾਰਕ ਮੈਂਬਰ ਘਰ ਤੋਂ ਬਾਹਰ ਸਨ। ਇਸ ਦੌਰਾਨ ਚੋਰ ਉਨ੍ਹਾਂ ਦੇ ਘਰ ਵਿਚ ਦਾਖਲ ਹੋਏ ਅਤੇ ਘਰ ਵਿਚ ਪਈ ਡੇਢ ਲੱਖ ਦੀ ਨਗਦੀ ਅਤੇ ਲੱਖਾਂ ਰੁਪਏ ਮੁੱਲ ਦੇ ਗਹਿਣੇ ਚੋਰੀ ਕਰਕੇ ਫ਼ਰਾਰ ਹੋ ਗਏ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਨਾਜਾਇਜ਼ ਸ਼ਰਾਬ ਬਰਾਮਦ ਪੁਲਿਸ ਨੇ ਸੰਨੀ ਵਾਸੀ ਅਮਨ ਨਗਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 25 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਪੁਲਿਸ ਨੇ ਉਸ ਨੂੰ ਛਾਉਣੀ ਮੁਹੱਲਾ ਨੇੜਿਉਂ ਕਾਬੂ ਕੀਤਾ ਹੈ। ਇਕ ਹੋਰ ਅਜਿਹੇ ਮਾਮਲੇ ਵਿਚ ਥਾਣਾ ਟਿੱਬਾ ਦੀ ਪੁਲਿਸ ਨੇ ਨਿਤੀਸ਼ ਰਾਣਾ ਵਾਸੀ ਗੁਰਮੇਲ ਪਾਰਕ ਨੂੰ ਵੀ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 16 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਪੁਲਿਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਹੈਰੋਇਨ ਸਮੇਤ ਕਾਬੂ ਪੁਲਿਸ ਨੇ ਅਜੀਤ ਕੁਮਾਰ ਵਾਸੀ ਗੁਰੂ ਗੋਬਿੰਦ ਸਿੰਘ ਨਗਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 23 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਉਕਤ ਕਥਿਤ ਦੋਸ਼ੀ ਪਿਛਲੇ ਕਾਫ਼ੀ ਸਮੇਂ ਤੋਂ ਇਸ ਧੰਦੇ ਵਿਚ ਸੀ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਹੈਰੋਇਨ ਸਪਲਾਈ ਕਰਦਾ ਸੀ। ਪੁਲਿਸ ਉਸ ਪਾਸੋਂ ਪੁੱਛ ਪੜਤਾਲ ਕਰ ਰਹੀ ਹੈ। ­ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਧੋਖਾਧੜੀ ਪੁਲਿਸ ਨੇ ਹਰਪਾਲ ਸਿੰਘ ਵਾਸੀ ਪਿੰਡ ਬੱਗਾ ਕਲਾਂ ਦੀ ਸ਼ਿਕਾਇਤ ’ਤੇ ਸੁਰਿੰਦਰ ਪਾਲ ਸਿੰਘ ਵਾਸੀ ਦੁੱਗਰੀ ਰੋਡ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਉਸ ਦੀ ਲੜਕੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ 10 ਲੱਖ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਚੋਰੀ ਦਾ ਮਾਮਲਾ ਪੁਲਿਸ ਨੇ ਵਿਕਾਸ ਮਲਹੋਤਰਾ ਵਾਸੀ ਜੱਸੀਆਂ ਰੋਡ ਦੀ ਸ਼ਿਕਾਇਤ ’ਤੇ ਅਸ਼ੀਸ਼ ਟਾਂਕ ਕ੍ਰਿਸ਼ਨਾ ਦਿਨੇਸ਼ ਅਤੇ ਵਿੱਕੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਦੋਸ਼ੀਆਂ ਉੱਤੇ ਉਸ ਦੇ ਘਰ ਵਿਚੋਂ ਸਾਮਾਨ ਚੋਰੀ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਕਥਿਤ ਦੋਸ਼ੀਆਂ ਦੀ ਭਾਲ ਕਰ ਰਹੀ ਹੈ। ਕੁੱਟਮਾਰ ਦਾ ਮਾਮਲਾ ਪੁਲਿਸ ਨੇ ਅਰਵਿੰਦਰ ਕੁਮਾਰ ਵਾਸੀ ਭਾਮੀਆਂ ਕਲਾਂ ਦੀ ਸ਼ਿਕਾਇਤ ’ਤੇ ਧਰਮਿੰਦਰ ਵਾਸੀ ਭਾਮੀਆਂ ਕਲਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ। ਲੜਾਈ ਦਾ ਕਾਰਨ ਨਿੱਜੀ ਰੰਜ਼ਿਸ਼ ਦੱਸਿਆ ਜਾਂਦਾ ਹੈ।
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਨਾਨਕ ਪਾਤਿਸ਼ਾਹ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਅਗਲੀ ਖ਼ਬਰ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਤੇ ਵਿਧਾਇਕ ਬੱਗਾ ਨੇ 1700 ਸਖੀਆਂ ਨੂੰ ਸੌਂਪੇ ਪ੍ਰਸੰਸਾ ਪੱਤਰ
Ad Position 24