ਕਸਬੇ ਦੇ ਲੋਕ ਗਲੀਆਂ ’ਚ ਖੜ੍ਹੇ ਪਾਣੀ ਤੇ ਗੰਦਗੀ ਤੋਂ ਪ੍ਰੇਸਾਨ
ਲਾਡੋਵਾਲ, 20 ਸਤੰਬਰ (ਬਲਬੀਰ ਸਿੰਘ ਰਾਣਾ)-ਕਸਬਾ ਲਾਡੋਵਾਲ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ, ਸਫ਼ਾਈ ਪ੍ਰਬੰਧਾਂ ਦੀ ਘਾਟ ਅਤੇ ਗੰਦੇ ਪਾਣੀ ਦੀ ਸਮੱਸਿਆ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਪਿੰਡ ਵਾਸੀਆਂ ਨੇ ਦੱਸਿਆ ਕਿ ਕਈ ਥਾਵਾਂ ’ਤੇ ਗੰਦਗੀ ਦੇ ਲੱਗੇ ਢੇਰ ਅਤੇ ਨਾਲੀਆਂ ਦੀ ਸਫ਼ਾਈ ਨਾ ਹੋਣ ਕਾਰਨ ਬਦਬੂ ਫੈਲ ਰਹੀ ਹੈ, ਜਿਸ ਨਾਲ ਬਿਮਾਰੀਆਂ ਲੱਗਣ ਦਾ ਖ਼ਦਸ਼ਾ ਹੈ।
ਲਾਡੋਵਾਲ, 20 ਸਤੰਬਰ (ਬਲਬੀਰ ਸਿੰਘ ਰਾਣਾ)-ਕਸਬਾ ਲਾਡੋਵਾਲ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ, ਸਫ਼ਾਈ ਪ੍ਰਬੰਧਾਂ ਦੀ ਘਾਟ ਅਤੇ ਗੰਦੇ ਪਾਣੀ ਦੀ ਸਮੱਸਿਆ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸਬੰਧੀ ਪਿੰਡ ਵਾਸੀਆਂ ਨੇ ਦੱਸਿਆ ਕਿ ਕਈ ਥਾਵਾਂ ’ਤੇ ਗੰਦਗੀ ਦੇ ਲੱਗੇ ਢੇਰ ਅਤੇ ਨਾਲੀਆਂ ਦੀ ਸਫ਼ਾਈ ਨਾ ਹੋਣ ਕਾਰਨ ਬਦਬੂ ਫੈਲ ਰਹੀ ਹੈ, ਜਿਸ ਨਾਲ ਬਿਮਾਰੀਆਂ ਲੱਗਣ ਦਾ ਖ਼ਦਸ਼ਾ ਹੈ। ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਗੰਦੇ ਪਾਣੀ ਦੀ ਨਿਕਾਸੀ ਦਾ ਢੁਕਵਾਂ ਪ੍ਰਬੰਧ ਨਾ ਹੋਣ ਕਾਰਨ ਪਾਣੀ ਪਿੰਡ ਦੀਆਂ ਗਲੀਆਂ ਅਤੇ ਰਸਤਿਆਂ ਵਿਚ ਹੀ ਖੜ੍ਹਾ ਰਹਿੰਦਾ ਹੈ, ਲੋਕਾਂ ਨੂੰ ਲੰਘਣਾ ਵੀ ਮੁਸ਼ਕਿਲ ਹੋ ਜਾਂਦਾ ਹੈ। ਇਸ ਤੋਂ ਇਲਾਵਾ, ਕਈ ਥਾਵਾਂ ’ਤੇ ਪੀਣ ਵਾਲੇ ਪਾਣੀ ਦੀ ਸਪਲਾਈ ਵੀ ਪੂਰੀ ਨਹੀਂ ਆ ਰਹੀ, ਜਿਸ ਕਰਕੇ ਲੋਕਾਂ ਨੂੰ ਸਾਫ਼ ਪਾਣੀ ਲਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਪਿੰਡ ਵਾਸੀਆਂ ਨੇ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕਰਦਿਆਂ ਕਿਹਾ ਕਿ ਕਸਬੇ ਅੰਦਰ ਪੂਰੀ ਤਰਾਂ ਪਿੰਡ ਦੀ ਸਫ਼ਾਈ, ਗਲੀਆਂ -ਨਾਲੀਆਂ ਦੀ ਸਫ਼ਾਈ ਅਤੇ ਗੰਦੇ ਪਾਣੀ ਦੀ ਨਿਕਾਸੀ ਦਾ ਪੱਕਾ ਹੱਲ ਕੀਤਾ ਜਾਵੇ। ਪਿੰਡ ਵਾਸੀਆਂ ਨੇ ਸਥਾਨਕ ਪੰਚਾਇਤ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਮਾਮਲੇ ਵੱਲ ਤੁਰੰਤ ਧਿਆਨ ਦਿੱਤਾ ਜਾਵੇ ਤਾਂ ਜੋ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਇਆ ਜਾ ਸਕੇ।