‘ ਆਪ’ ਸਰਕਾਰ ਵਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਹੋਈ ਬੁਰੀ ਤਰ੍ਹਾਂ ਨਾਲ ਫੇਲ੍ਹ-ਪਾਲ ਸਿੰਘ ਗਰੇਵਾਲ
ਭਾਮੀਆਂ ਕਲਾਂ, 20 ਸਤੰਬਰ(ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਕਾਂਗਰਸ ਦੀ ਟਿਕਟ ਤੇ ਮਜ਼ਬੂਤ ਦਾਅਵੇਦਾਰੀ ਜਤਾਉਣ ਵਾਲੇ ਪਾਲ ਸਿੰਘ ਗਰੇਵਾਲ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਵਿਰੋਧਤਾ ਕਰਦਿਆਂ ਕਿਹਾ ਕਿ ਆਪ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਪੰਜਾਬ ਆਰਥਿਕ ਪੱਖੋਂ ਬੁਰੀ ਤਰ੍ਹਾਂ ਨਾਲ ਕਮਜ਼ੋਰ ਹੋ ਚੁੱਕਿਆ ਹੈ ਅਤੇ ਸਰਕਾਰ ਕਰਜੇ ਤੇ ਕਰਜ਼ੇ ਲੈਣ ਲੱਗੀ ਹੋਈ ਹੈ, ਜਿਸ ਕਰਕੇ ਪੰਜਾਬ ਸਿਰ ਕਰਜ਼ੇ ਦੀ ਪੰਡ ਦਿਨ ਬ ਦਿਨ ਭਾਰੀ ਹੁੰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਦਲਾਅ ਦੇ ਨਾਂਅ ‘ਤੇ ਸਤਾ ਵਿਚ ਆਈ ‘ਆਪ’ ਸਰਕਾਰ ਨੇ ਪੰਜਾਬ ਨੂੰ ਖੁਸ਼ਹਾਲ ਦੀ ਥਾਂ ਕੰਗਾਲ ਕਰਕੇ ਰੱਖ ਦਿੱਤਾ ।
ਸ
ਸਰਕਾਰ ਮਕਾਨ ਦੇਣ ਦੀ ਥਾਂ ’ਤੇ ਢਾਹ ਰਹੀ ਮਕਾਨ-ਬਾਵਾ
21-09-2026
ਭਾਮੀਆਂ ਕਲਾਂ, 20 ਸਤੰਬਰ(ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਕਾਂਗਰਸ ਦੀ ਟਿਕਟ ਤੇ ਮਜ਼ਬੂਤ ਦਾਅਵੇਦਾਰੀ ਜਤਾਉਣ ਵਾਲੇ ਪਾਲ ਸਿੰਘ ਗਰੇਵਾਲ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਵਿਰੋਧਤਾ ਕਰਦਿਆਂ ਕਿਹਾ ਕਿ ਆਪ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਪੰਜਾਬ ਆਰਥਿਕ ਪੱਖੋਂ ਬੁਰੀ ਤਰ੍ਹਾਂ ਨਾਲ ਕਮਜ਼ੋਰ ਹੋ ਚੁੱਕਿਆ ਹੈ ਅਤੇ ਸਰਕਾਰ ਕਰਜੇ ਤੇ ਕਰਜ਼ੇ ਲੈਣ ਲੱਗੀ ਹੋਈ ਹੈ, ਜਿਸ ਕਰਕੇ ਪੰਜਾਬ ਸਿਰ ਕਰਜ਼ੇ ਦੀ ਪੰਡ ਦਿਨ ਬ ਦਿਨ ਭਾਰੀ ਹੁੰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਦਲਾਅ ਦੇ ਨਾਂਅ ‘ਤੇ ਸਤਾ ਵਿਚ ਆਈ ‘ਆਪ’ ਸਰਕਾਰ ਨੇ ਪੰਜਾਬ ਨੂੰ ਖੁਸ਼ਹਾਲ ਦੀ ਥਾਂ ਕੰਗਾਲ ਕਰਕੇ ਰੱਖ ਦਿੱਤਾ । ਉਨ੍ਹਾਂ ਕਿਹਾ ਕਿ ਸਰਕਰ ਨਾ ਤਾਂ ਬੇਰੋਜ਼ਗਾਰੀ ਨੂੰ ਹੀ ਠੱਲ੍ਹ ਪਾ ਸਕੀ ਹੈ ਅਤੇ ਨਾ ਹੀ ਪੰਜਾਬ ਵਿਚੋਂ ਨਸ਼ਾ ਖਤਮ ਕਰ ਸਕੀ ਹੈ। ਉਨ੍ਹਾਂ ਵਧ ਰਹੀਆਂ ਲੁੱਟਾਂ- ਖੋਹਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਲੁੱਟ ਖਸੁੱਟ ਵਿਚ ਬੇਮਿਸਾਲ ਵਾਧਾ ਹੋਇਆ ਹੈ, ਜਿਸ ਕਰਕੇ ਲੋਕ ਘਰਾਂ ਵਿਚੋਂ ਨਿਕਲਣ ਲੱਗੇ ਵੀ ਡਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਡਗਮਗਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਬੜੇ ਹੀ ਦੁੱਖ ਨਾਲ ਇਹ ਕਹਿਣਾ ਪੈ ਰਿਹਾ ਹੈ ਕਿ ਪੰਜਾਬ ਦੇ ਕਿਸੇ ਨਾ ਕਿਸੇ ਕੋਨੇ ਵਿਚ ਆਏ ਦਿਨ ਕੋਈ ਨਾ ਕੋਈ ਨੌਜਵਾਨ ਅਜਾਈਂ ਮੌਤ ਦੇ ਮੂੰਹ ਵਿਚ ਜਾ ਰਿਹਾ ਹੈ, ਜਿਸ ਨੂੰ ਦੇਖਦੇ ਹੋਏ ਇਹ ਦਾਅਵੇ ਨਾਲ ਕਿਹਾ ਜਾ ਸਕਦਾ ਹੈ ਕਿ ਪੰਜਾਬ ਸਰਕਾਰ ਵਲੋਂ ਸੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮਹਿੰਮ ਬੁਰੀ ਤਰ੍ਹਾਂ ਨਾਲ ਫੇਲ੍ਹ ਹੋ ਚੁੱਕੀ ਹੈ।