21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਮਾਲਵਾ ਸੈਂਟਰਲ ਕਾਲਜ ਵਿਖੇ ਵੋਟਰ ਰਜਿਸਟ੍ਰੇਸ਼ਨ ਅਤੇ ਜਾਗਰੂਕਤਾ ਕੈਂਪ ਲਗਾਇਆ

ਲੁਧਿਆਣਾ, 20 ਸਤੰਬਰ (ਜਸਵਿੰਦਰ ਸਿੰਘ)-ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੂਮੈਨ, ਸਿਵਲ ਲਾਈਨਜ਼, ਲੁਧਿਆਣਾ ਦੇ ਇਲੈਕਟੋਰਲ ਲਿਟਰੇਸੀ ਕਲੱਬ ਵੱਲੋਂ ਕਾਲਜ ਕੈਂਪਸ ਵਿੱਚ ਵੋਟਰ ਰਜਿਸਟ੍ਰੇਸ਼ਨ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦੇਸ਼ ਯੋਗ ਵਿਦਿਆਰਥੀਆਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਲਈ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਨੂੰ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਾ ਸੀ।

Ad Position 21
No active advertisement
ਅਜੀਤ ਡੈਸਕ 21-09-2026
ਲੁਧਿਆਣਾ, 20 ਸਤੰਬਰ (ਜਸਵਿੰਦਰ ਸਿੰਘ)-ਮਾਲਵਾ ਸੈਂਟਰਲ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੂਮੈਨ, ਸਿਵਲ ਲਾਈਨਜ਼, ਲੁਧਿਆਣਾ ਦੇ ਇਲੈਕਟੋਰਲ ਲਿਟਰੇਸੀ ਕਲੱਬ ਵੱਲੋਂ ਕਾਲਜ ਕੈਂਪਸ ਵਿੱਚ ਵੋਟਰ ਰਜਿਸਟ੍ਰੇਸ਼ਨ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦੇਸ਼ ਯੋਗ ਵਿਦਿਆਰਥੀਆਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਲਈ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਨੂੰ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਾ ਸੀ। ਇਸ ਮੌਕੇ ਬੂਥ ਲੈਵਲ ਅਫ਼ਸਰ ਦੇਵ ਰਾਜ ਅਤੇ ਮਨਜੀਤ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸੱਦਾ ਦਿੱਤਾ ਗਿਆ। ਵਿਦਿਆਰਥੀਆਂ ਦੀ ਸਹੂਲਤ ਲਈ ਕਾਲਜ ਕੈਂਪਸ ਵਿੱਚ ਇੱਕ ਵਿਸ਼ੇਸ਼ ਹੈਲਪ ਡੈਸਕ ਸਥਾਪਿਤ ਕੀਤਾ ਗਿਆ, ਜਿੱਥੇ ਉਨ੍ਹਾਂ ਨੂੰ ਵੋਟਰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਪੂਰੀ ਕਰਨ ਅਤੇ ਫਾਰਮ ਨੰਬਰ 6 ਆਨਲਾਈਨ ਭਰਨ ਵਿੱਚ ਸਹਾਇਤਾ ਦਿੱਤੀ ਗਈ। ਕਿਉਂਕਿ ਇਹ ਇੱਕ ਅਧਿਆਪਕ-ਸਿਖਲਾਈ ਕਾਲਜ ਹੈ ਅਤੇ ਵਿਦਿਆਰਥੀ ਸ਼ਹਿਰ ਦੇ ਵੱਖ-ਵੱਖ ਸਕੂਲਾਂ ਵਿੱਚ ਸਕੂਲ ਇੰਟਰਨਸ਼ਿਪ ਪ੍ਰੋਗਰਾਮ ਵਿੱਚ ਭਾਗ ਲੈ ਰਹੇ ਸਨ, ਇਸ ਲਈ ਜਿਹੜੇ ਵਿਦਿਆਰਥੀ ਅਜੇ ਤੱਕ ਵੋਟਰ ਵਜੋਂ ਰਜਿਸਟਰ ਨਹੀਂ ਹੋਏ ਸਨ, ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਕਾਲਜ ਬੁਲਾਇਆ ਗਿਆ। ਇਲੈਕਟੋਰਲ ਲਿਟਰੇਸੀ ਕਲੱਬ ਦੇ ਫੈਕਲਟੀ ਮੈਂਬਰਾਂ ਡਾ. ਜਯਾ ਬਤਰਾ, ਸ੍ਰੀਮਤੀ ਰਜਨੀ ਅਗਰਵਾਲ ਅਤੇ ਸ਼ੁਭਮ ਨੇ ਵਿਦਿਆਰਥੀਆਂ ਨੂੰ ਮਾਰਗਦਰਸ਼ਨ ਪ੍ਰਦਾਨ ਕੀਤਾ। ਡਾ. ਜਯਾ ਬਤਰਾ ਨੇ ਪਾਵਰਪੋਇੰਟ ਪ੍ਰਜ਼ੈਂਟੇਸ਼ਨ ਰਾਹੀਂ ਵਿਦਿਆਰਥੀਆਂ ਨੂੰ ਵੋਟਰ ਰਜਿਸਟ੍ਰੇਸ਼ਨ, ਵੋਟ ਦੀ ਮਹੱਤਤਾ ਅਤੇ ਉਨ੍ਹਾਂ ਦੇ ਲੋਕਤੰਤਰਿਕ ਅਧਿਕਾਰਾਂ ਬਾਰੇ ਜਾਗਰੂਕ ਕੀਤਾ। ਵਿਦਿਆਰਥੀਆਂ ਨੂੰ ਵੋਟ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਵਜੋਂ ਵੋਟਿੰਗ ਪ੍ਰਕਿਰਿਆ ਵਿੱਚ ਸਰਗਰਮ ਭਾਗੀ ਦਾਰੀ ਲਈ ਪ੍ਰੇਰਿਤ ਕੀਤਾ ਗਿਆ। ਆਫ਼ਿਸ਼ੀਏਟਿੰਗ ਪ੍ਰਿੰਸੀਪਲ ਡਾ. ਤ੍ਰਿਪਤਾ ਨੇ ਕੈਂਪ ਦੇ ਸਫਲ ਆਯੋਜਨ ਲਈ ਆਯੋਜਕਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਲੋਕ ਤੰਤਰਿਕ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਵੱਖ - ਵੱਖ ਉਦਯੋਗਿਕ ਇਕਾਈਆਂ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਸੂਬੇ ਦੀ ਨੌਜਵਾਨੀ ਨੂੰ ਨਵੀਂ ਸੇਧ ਦੇਣ ਸਮੇਤ ਸਮੂਹ ਵਰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਨੀ ਸਾਡੀ ਜ਼ਿੰਮੇਵਾਰੀ-ਇਆਲੀ, ਸ਼ਿਵ...
Ad Position 24