ਸ੍ਰੀ ਭੈਣੀ ਸਾਹਿਬ ਵਿਖੇ ਸਾਲਾਨਾ ਜਪ ਪ੍ਰਯੋਗ ਅੱਸੂ ਦਾ ਮੇਲਾ ਆਰੰਭ
ਲੁਧਿਆਣਾ, 20 ਸਤੰਬਰ (ਡਾ. ਤਰਲੋਚਨ ਸਿੰਘ)-ਦੇਸ਼ ਦੀ ਆਜ਼ਾਦੀ ਦੇ ਮੋਢੀ ਸ੍ਰੀ ਸਤਿਗੁਰੂ ਰਾਮ ਸਿੰਘ ਜੀ ਦੀ ਤੱਪ ਭੂਮੀ ਗੁਰਦੁਆਰਾ ਸ੍ਰੀ ਭੈਣੀ ਸਾਹਿਬ ਵਿਖੇ ਨਾਮਧਾਰੀ ਮੁਖੀ ਸਤਿਗੁਰੂ ਉਦੇ ਸਿੰਘ ਦੀ ਹਜ਼ੂਰੀ ਵਿਚ ਸਾਲਾਨਾ ਨਾਮ ਸਿਮਰਨ ਜੱਪ ਪ੍ਰਯੋਗ ਅੱਸੂ ਦਾ ਮੇਲਾ ਆਰੰਭ ਹੋਇਆ, ਜਿਸ ਵਿਚ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਭਾਗ ਲਿਆ।
ਲੁਧਿਆਣਾ, 20 ਸਤੰਬਰ (ਡਾ. ਤਰਲੋਚਨ ਸਿੰਘ)-ਦੇਸ਼ ਦੀ ਆਜ਼ਾਦੀ ਦੇ ਮੋਢੀ ਸ੍ਰੀ ਸਤਿਗੁਰੂ ਰਾਮ ਸਿੰਘ ਜੀ ਦੀ ਤੱਪ ਭੂਮੀ ਗੁਰਦੁਆਰਾ ਸ੍ਰੀ ਭੈਣੀ ਸਾਹਿਬ ਵਿਖੇ ਨਾਮਧਾਰੀ ਮੁਖੀ ਸਤਿਗੁਰੂ ਉਦੇ ਸਿੰਘ ਦੀ ਹਜ਼ੂਰੀ ਵਿਚ ਸਾਲਾਨਾ ਨਾਮ ਸਿਮਰਨ ਜੱਪ ਪ੍ਰਯੋਗ ਅੱਸੂ ਦਾ ਮੇਲਾ ਆਰੰਭ ਹੋਇਆ, ਜਿਸ ਵਿਚ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਭਾਗ ਲਿਆ। ਜੱਪ ਪ੍ਰਯੋਗ ਦੀ ਅਰਦਾਸ ਤੜਕੇ 3 ਵਜੇ ਹੋਈ। ਉਪਰੰਤ ਹਜ਼ੂਰੀ ਰਾਗੀ ਜੱਥੇ ਨੇ ਆਸਾ ਜੀ ਦੀ ਵਾਰ ਦਾ ਕੀਰਤਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਾਮਧਾਰੀ ਦਰਬਾਰ ਦੇ ਪ੍ਰਧਾਨ ਸੂਬਾ ਬਲਵਿੰਦਰ ਸਿੰਘ ਝੱਲ ਨੇ ਦੱਸਿਆ ਕਿ ਵਿਸ਼ਵ ਸ਼ਾਂਤੀ ਤੇ ਸਰਬੱਤ ਦੇ ਭਲੇ ਲਈ ਮੌਜੂਦਾ ਨਾਮਧਾਰੀ ਗੱਦੀ ਨਸ਼ੀਨ ਸਤਿਗੁਰੂ ਉਦੇ ਸਿੰਘ ਦੀ ਹਜ਼ੂਰੀ ਵਿਚ ਮਹੀਨਾ ਭਰ ਚੱਲਣ ਵਾਲਾ ਇਹ ਜੱਪ ਪ੍ਰਯੋਗ ਆਰੰਭ ਹੋਇਆ, ਜਿਸ ਵਿਚ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿਚ ਇਕੱਤਰ ਹੋ ਕੇ ਸੰਗਤਾਂ ਤੜਕੇ 3 ਤੋਂ 6 ਵਜੇ ਤੱਕ ਅਤੇ ਦੁਪਹਿਰ 12 ਤੋਂ 3.30 ਵਜੇ ਤੱਕ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਬਖਸ਼ਿਆ ਨਾਮ ਸਿਮਰਨ ਕਰਦੀਆਂ ਹਨ। ਸੂਬਾ ਝੱਲ ਨੇ ਦੱਸਿਆ ਕਿ ਸਤਿਗੁਰੂ ਉਦੇ ਸਿੰਘ ਦੀ ਕ੍ਰਿਪਾ ਸਦਕਾ ਕੈਨੇਡਾ, ਅਮਰੀਕਾ, ਆਸਟ੍ਰੇਲੀਆ, ਇੰਗਲੈਂਡ, ਥਾਈਲੈਂਡ ਤੋਂ ਇਲਾਵਾ ਭਾਰਤ ਦੇ ਵੱਖ-ਵੱਖ ਸ਼ਹਿਰਾਂ ਤੇ ਪਿੰਡਾਂ ਵਿਚ ਵੀ ਨਾਮਧਾਰੀ ਸੰਗਤਾਂ ਵਲੋਂ ਜੱਪ ਪ੍ਰਯੋਗ ਕੀਤਾ ਜਾ ਰਿਹਾ ਹੈ, ਜਿਸ ਦੀ ਸਮਾਪਤੀ 18 ਅਕਤੂਬਰ ਨੂੰ ਹੋਵੇਗੀ। ਇਸ ਮੌਕੇ ਪੂਜਨੀਕ ਮਾਤਾ ਗੁਰਸ਼ਰਨ ਕੌਰ, ਸੰਤ ਜਗਤਾਰ ਸਿੰਘ, ਸੇਵਕ ਕਰਤਾਰ ਸਿੰਘ, ਸੇਵਕ ਆਸਾ ਸਿੰਘ ਮਾਨ ਤੇ ਪ੍ਰੈਸ ਸਕੱਤਰ ਲਖਵੀਰ ਸਿੰਘ ਬੱਦੋਵਾਲ ਵੀ ਮੌਜੂਦ ਸਨ।