21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਡਾ, ਅਰੁਣ ਮਿੱਤਰਾ, ਰਮੇਸ਼ ਰਤਨ, ਚਮਕੌਰ ਸਿੰਘ, ਐਮ.ਐਸ. ਭਾਟੀਆ, ਡਾ. ਰਜਿੰਦਰਪਾਲ ਸਿੰਘ ਔਲਖ

ਲੁਧਿਆਣਾ, 20 ਸਤੰਬਰ ( ਜਤਿੰਦਰ ਭੰਬੀ )-ਭਾਰਤੀ ਕਮਿਊਨਿਸਟ ਪਾਰਟੀ ਸੀਪੀਆਈ, ਜ਼ਿਲ੍ਹਾ ਲੁਧਿਆਣਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਕਰਵਾਏ ਗਏ ਦੀਪ ਪ੍ਰਜਵਲਨ ਸਮਾਗਮ ਵਿੱਚ ਸ਼ਾਮਲ ਨਾ ਹੋਣ ਵਾਲੇ ਵਿਦਿਆਰਥੀਆਂ ਨੂੰ ਨੋਟਿਸ ਜਾਰੀ ਕਰਨ ਦੀਆਂ ਰਿਪੋਰਟਾਂ ਦੀ ਸਖ਼ਤ ਨਿਖੇਧੀ ਕੀਤੀ ਹੈ। ਪਾਰਟੀ ਦੇ ਕਾਰਜਵਾਹਕ ਜ਼ਿਲ੍ਹਾ ਸਕੱਤਰ ਚਮਕੌਰ ਸਿੰਘ, ਜ਼ਿਲ੍ਹਾ ਸਹਾਇਕ ਸਕੱਤਰ ਐਮ.

Ad Position 21
No active advertisement
ਅਜੀਤ ਡੈਸਕ 21-09-2026
ਲੁਧਿਆਣਾ, 20 ਸਤੰਬਰ ( ਜਤਿੰਦਰ ਭੰਬੀ )-ਭਾਰਤੀ ਕਮਿਊਨਿਸਟ ਪਾਰਟੀ ਸੀਪੀਆਈ, ਜ਼ਿਲ੍ਹਾ ਲੁਧਿਆਣਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਕਰਵਾਏ ਗਏ ਦੀਪ ਪ੍ਰਜਵਲਨ ਸਮਾਗਮ ਵਿੱਚ ਸ਼ਾਮਲ ਨਾ ਹੋਣ ਵਾਲੇ ਵਿਦਿਆਰਥੀਆਂ ਨੂੰ ਨੋਟਿਸ ਜਾਰੀ ਕਰਨ ਦੀਆਂ ਰਿਪੋਰਟਾਂ ਦੀ ਸਖ਼ਤ ਨਿਖੇਧੀ ਕੀਤੀ ਹੈ।ਪਾਰਟੀ ਦੇ ਕਾਰਜਵਾਹਕ ਜ਼ਿਲ੍ਹਾ ਸਕੱਤਰ ਚਮਕੌਰ ਸਿੰਘ, ਜ਼ਿਲ੍ਹਾ ਸਹਾਇਕ ਸਕੱਤਰ ਐਮ.ਐਸ.ਭਾਟੀਆ ਅਤੇ ਡਾ.ਰਜਿੰਦਰ ਪਾਲ ਸਿੰਘ ਔਲਖ, ਡਾ. ਅਰੁਣ ਮਿੱਤਰਾ ਅਤੇ ਰਮੇਸ਼ ਰਤਨ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਕਿਸੇ ਵੀ ਵਿਅਕਤੀ ਦਾ ਜਨਮ ਦਿਨ ਮਨਾਉਣਾ ਉਸ ਦੀ ਆਪਣੀ ਇੱਛਾ ਅਤੇ ਲੋਕਾਂ ਦੀ ਮਰਜ਼ੀ ਦਾ ਮਾਮਲਾ ਹੈ। ਕਿਸੇ ਵਿਦਿਆਰਥੀ ਨੂੰ ਕਿਸੇ ਸਿਆਸੀ ਆਗੂ ਦੇ ਜਨਮ ਦਿਨ ਦੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਮਜ਼ਬੂਰ ਕਰਨਾ ਸਿੱਖਿਆ ਸੰਸਥਾਵਾਂ ਦੀ ਮਰਿਆਦਾ ਅਤੇ ਵਿਦਿਆਰਥੀਆਂ ਦੀ ਆਜ਼ਾਦੀ ਨਾਲ ਜੁੜੇ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਸਮੇਤ ਪਹਿਲਾਂ ਵੀ ਕਈ ਪ੍ਰਧਾਨ ਮੰਤਰੀਆਂ ਦੇ ਜਨਮ ਦਿਨ ਮਨਾਏ ਜਾਂਦੇ ਰਹੇ ਹਨ, ਪਰ ਨਹਿਰੂ ਦੇ ਜਨਮ ਦਿਨ ਨੂੰ ਬਾਲ ਦਿਵਸ ਵਜੋਂ ਮਨਾਉਣ ਦੀ ਪਰੰਪਰਾ ਵੀ ਰਹੀ ਹੈ। ਇਹ ਕਦੇ ਵੀ ਸਰਕਾਰਾਂ ਵੱਲੋਂ ਠੋਸੇ ਨਹੀਂ ਗਏ। ਕਿਸੇ ਸਿੱਖਿਆ ਸੰਸਥਾ ਵਿੱਚ ਵਿਦਿਆਰਥੀਆਂ ਦੀ ਹਾਜ਼ਰੀ ਨੂੰ ਕਿਸੇ ਪ੍ਰਧਾਨ ਮੰਤਰੀ ਦੇ ਜਨਮ ਦਿਨ ਨਾਲ ਜੋੜਨਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਸੀਪੀਆਈ ਆਗੂਆਂ ਨੇ ਕਿਹਾ ਕਿ 17 ਸਤੰਬਰ ਨੂੰ ਮੋਦੀ ਦੇ ਜਨਮ ਦਿਨ ਮੌਕੇ ਦੀਪ ਪ੍ਰਜਵਲਨ ਸਮਾਗਮ ਕਰਵਾਇਆ ਗਿਆ ਅਤੇ ਮੀਡੀਆ ਰਿਪੋਰਟਾਂ ਅਨੁਸਾਰ ਆਈ.ਆਈ. ਐਮ ਜੰਮੂ ਵਿਖੇ ਗੈਰਹਾਜ਼ਰ ਵਿਦਿਆਰਥੀਆਂ ਤੋਂ ਸਪਸ਼ਟੀਕਰਨ ਮੰਗਿਆ ਗਿਆ। ਕੁਝ ਰਿਪੋਰਟਾਂ ਵਿੱਚ 500 ਰੁਪਏ ਜੁਰਮਾਨੇ ਦੀ ਚਿਤਾਵਨੀ ਦਾ ਵੀ ਜ਼ਿਕਰ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਦੀਵੇ ਨਾ ਬਾਲਣ ਕਾਰਨ ਨੋਟਿਸ ਜਾਰੀ ਕਰਨਾ ਅਤਿ ਨਿੰਦਣਯੋਗ ਹੈ। ਜਿਹੜੇ ਵਿਦਿਆਰਥੀ ਅਜਿਹੇ ਸਮਾਗਮ ਵਿੱਚ ਸ਼ਾਮਲ ਨਹੀਂ ਹੋਏ, ਉਨ੍ਹਾਂ ਨੂੰ ਸਜ਼ਾ ਜਾਂ ਨੋਟਿਸ ਦੇਣ ਦੀ ਬਜਾਏ ਤੇਲ ਅਤੇ ਸਰੋਤਾਂ ਦੀ ਬਚਤ ਕਰਨ ਲਈ ਪ੍ਰਸ਼ੰਸਾ ਪੱਤਰ ਦਿੱਤੇ ਜਾਣੇ ਚਾਹੀਦੇ ਹਨ, ਕਿਉਂਕਿ ਕੁਝ ਸਮਾਂ ਪਹਿਲਾਂ ਹੀ ਸਾਡੇ ਇਸ ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਤੇਲ ਦੀ ਵਰਤੋਂ ਘਟਾਉਣ ਲਈ ਕਿਹਾ ਸੀ ਤੇ ਹੁਣ ਜਿਹੜੇ ਲੋਕਾਂ ਨੇ ਤੇਲ ਦੀ ਬਚਤ ਕੀਤੀ ਹੈ, ਉਹਨਾਂ ਨੂੰ ਨੋਟਿਸ ਭੇਜੇ ਜਾ ਰਹੇ ਹਨ।ਸੀਪੀਆਈ ਆਗੂਆਂ ਨੇ ਮੰਗ ਕੀਤੀ ਕਿ ਵਿਦਿਆਰਥੀਆਂ ਨੂੰ ਜਾਰੀ ਕੀਤੇ ਗਏ ਨੋਟਿਸ ਤੁਰੰਤ ਵਾਪਸ ਲਏ ਜਾਣ ਅਤੇ ਇਸ ਮਾਮਲੇ ਲਈ ਜ਼ਿੰਮੇਵਾਰ ਪ੍ਰਬੰਧਕਾਂ ਵੱਲੋਂ ਦੇਸ਼ ਦੇ ਵਿਦਿਆਰਥੀਆਂ ਅਤੇ ਜਨਤਾ ਨੂੰ ਸਪਸ਼ਟੀਕਰਨ ਦਿੱਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀ ਪੰਜਾਬ ਨਸ਼ਾ ਮੁਕਤ ਯਾਤਰਾ ਸਿਰਫ ਚੋਣ ਸਟੰਟ-ਜੇ. ਜੇ. ਅਰੋੜਾ ਅਗਲੀ ਖ਼ਬਰ ਅਹਿਮਦਗੜ੍ਹ ਦੇ ਆਰਥ੍ਰੋਸਕੋਪਿਕ ਦੇ ਮਾਹਿਰ ਡਾ.ਮੋਹਿਤ ਸਿੰਗਲਾ ਨੇ ਕੀਤੀ ਇਲਾਕੇ ਦੀ ਪਹਿਲੀ ਆਧੁਨਿਕ ਦੂਰਬੀਨ ਨਾਲ ਗਿੱਟੇ ਦੀ...
Ad Position 24