21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਖੇਤੀਬਾੜੀ ਡਾਕਟਰਾਂ ਵਲੋਂ ਖ਼ਾਲੀ ਪਈਆਂ ਅਸਾਮੀਆਂ ਭਰਨ ਨੂੰ ਲੈ ਕੇ ਲਗਾਇਆ ਧਰਨਾ

ਲੁਧਿਆਣਾ, 21 ਸਤੰਬਰ (ਜਸਵਿੰਦਰ ਸਿੰਘ)-ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੀ ਪੂਰਤੀ ਨਾ ਹੋਣ ਕਰਕੇ ਪਲਾਂਟ ਡਾਕਟਰ ਸਰਵਿਸਜ ਐਸੋਸੀਏਸ਼ਨ ਵਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਮੁੱਖ ਖੇਤੀਬਾੜੀ ਦਫ਼ਤਰਾਂ ਅੱਗੇ ਜ਼ੋਰਦਾਰ ਧਰਨਾ ਪ੍ਰਦਰਸ਼ਨ ਕੀਤਾ। ਪੀ.

Ad Position 21
No active advertisement
ਅਜੀਤ ਡੈਸਕ 22-09-2026
ਲੁਧਿਆਣਾ, 21 ਸਤੰਬਰ (ਜਸਵਿੰਦਰ ਸਿੰਘ)-ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੀ ਪੂਰਤੀ ਨਾ ਹੋਣ ਕਰਕੇ ਪਲਾਂਟ ਡਾਕਟਰ ਸਰਵਿਸਜ ਐਸੋਸੀਏਸ਼ਨ ਵਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਮੁੱਖ ਖੇਤੀਬਾੜੀ ਦਫ਼ਤਰਾਂ ਅੱਗੇ ਜ਼ੋਰਦਾਰ ਧਰਨਾ ਪ੍ਰਦਰਸ਼ਨ ਕੀਤਾ। ਪੀ. ਡੀ. ਐਸ. ਏ. ਲੁਧਿਆਣਾ ਦੇ ਪ੍ਰਧਾਨ ਡਾ. ਜਸਵੰਤ ਸਿੰਘ ਨੇ ਕਿਹਾ ਕਿ ਸਰਕਾਰ ਤੇ ਉੱਚ ਅਧਿਕਾਰੀਆਂ ਨਾਲ ਵਾਰ ਵਾਰ ਮੀਟਿੰਗਾਂ ਕਰਨ ਦੇ ਬਾਵਜੂਦ ਸਾਡੀਆਂ ਹੱਕੀ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਅਤੇ ਸਥਿਤੀ ਜਿਉਂ ਦੀ ਤਿਉਂ ਬਣੀ ਹੋਈ ਹੈ। ਖੇਤੀਬਾੜੀ ਵਿਭਾਗ ਪੰਜਾਬ ਦੀ ਖੇਤੀਬਾੜੀ ਨਾਲ ਸਿੱਧੇ ਤੌਰ ’ਤੇ ਜੁੜਿਆ ਹੋਇਆ ਹੈ ਅਤੇ ਖੇਤੀਬਾੜੀ ਵਿਭਾਗ ਵਿਚ ਟੈਕਨੀਕਲ ਪੋਸਟਾਂ ਦੇ ਹੋ ਰਹੇ ਨੁਕਸਾਨ ਨਾਲ ਪੰਜਾਬ ਦੀ ਖੇਤੀਬਾੜੀ ਦਾ ਵੀ ਨੁਕਸਾਨ ਹੋਵੇਗਾ। ਅੱਜ ਖੇਤੀਬਾੜੀ ਵਿਭਾਗ ’ਚ ਲਗਪਗ 100 ਦੇ ਕਰੀਬ ਖੇਤੀਬਾੜੀ ਅਫ਼ਸਰ ਦੀਆਂ ਅਸਾਮੀਆਂ ਖ਼ਾਲੀ ਪਈਆਂ ਹਨ ਤੇ 6 ਸਾਲ ਦੇ ਉਲਟਾ 14 ਸਾਲ ਬੀਤ ਜਾਣ ਦੇ ਬਾਵਜੂਦ ਵੀ ਖੇਤੀਬਾੜੀ ਵਿਕਾਸ ਅਫ਼ਸਰ ਆਪਣੀ ਪਹਿਲੀ ਤਰੱਕੀ ਦੀ ਰਾਹ ਤੱਕ ਰਹੇ ਹਨ ਜਦਕਿ ਸਰਕਾਰ ਵਲੋਂ ਉਨ੍ਹਾਂ ਦੀ ਤਰੱਕੀ ਕਰਨ ਦੀ ਵਜਾਏ ਪੁਰਾਣੇ ਖੇਤੀਬਾੜੀ ਅਫ਼ਸਰਾਂ ਨੂੰ ਕੀ ਲਿੰਕ ਚਾਰਜ ਦੀ ਪਾਲਿਸੀ ਦੁਆਰਾ ਵੱਖ ਵੱਖ ਪੋਸਟਾਂ ਦਾ ਲੁਕਵੇਂ ਤੌਰ ’ਤੇ ਚਾਰਜ ਦੇ ਕੇ ਡੰਗ ਸਾਰਿਆ ਜਾ ਰਿਹਾ ਹੈ। ਖੇਤੀਬਾੜੀ ਵਿਭਾਗ ਵਿਚ ਨਵੀਆਂ ਪੋਸਟਾਂ ਭਰਨ ਦੀ ਵਜਾਏ ਖੇਤੀਬਾੜੀ ਵਿਕਾਸ ਅਫ਼ਸਰਾਂ ਨੂੰ ਵੀ ਖ਼ਾਲੀ ਪੋਸਟਾਂ ਦਾ ਲਿੰਕ ਅਫ਼ਸਰ ਪਾਲਿਸੀ ਰਾਹੀਂ ਚਾਰਜ ਦੇ ਕੇ ਸਰਕਾਰ ਖੇਤੀਬਾੜੀ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਦੇ ਭਵਿੱਖ ਨਾਲ ਵੀ ਖਿਲਵਾੜ ਕਰ ਰਹੀ ਹੈ। ਇਸ ਤੋਂ ਇਲਾਵਾ ਹਾਲ ਹੀ ਵਿਚ ਟੈਕਨੀਕਲ ਕੇਡਰ ਦੇ 5 ਸੰਯੁਕਤ ਡਾਇਰੈਕਟਰ ਹੋਣ ਦੇ ਬਾਵਜੂਦ ਅੰਕੜਾ ਵਿੰਗ ਦੇ ਅਧਿਕਾਰੀ ਨੂੰ ਸੰਯੁਕਤ ਟਰੈਕਟਰ ਖੇਤੀਬਾੜੀ (ਇਨਪੁੱਟਸ) ਦੀ ਅਸਾਮੀ ਦਾ ਵਾਧੂ ਚਾਰਜ ਦੇ ਕੇ ਖੇਤੀਬਾੜੀ ਅਧਿਕਾਰੀਆਂ ਦੇ ਹੱਕਾਂ ’ਤੇ ਇਕ ਹੋਰ ਡਾਕਾ ਮਾਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵਲੋਂ ਸਾਡੀਆਂ ਹੱਕੀ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤੇ ਸੂਬਾ ਹੈੱਡ ਕੁਆਰਟਰ ‘ਤੇ ਧਰਨੇ ਲਗਾਏ ਜਾਣਗੇ। ਧਰਨੇ ਵਿਚ ਖੇਤੀਬਾੜੀ ਅਫ਼ਸਰ ਐਸੋਸੀਏਸ਼ਨ ਅਤੇ ਖੇਤੀਬਾੜੀ ਵਿਦਿਆਰਥੀ ਐਸੋਸੀਏਸ਼ਨ, ਪੰਜਾਬ ਨੇ ਵੀ ਆਪਣਾ ਸਮਰਥਨ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਕੂੜਾ ਪ੍ਰਬੰਧਨ ਟੈਂਡਰ ਨੂੰ ਲੈ ਕੇ ਨਿਗਮ ’ਚ ਟਕਰਾਅ ਤੇਜ਼-ਮੇਅਰ ਹਾਊਸ ਬਾਹਰ ਧਰਨਾ ਅਗਲੀ ਖ਼ਬਰ ਦੇਰ ਸ਼ਾਮ ਮੇਅਰ ਕੈਂਪ ਵਿਖੇ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ
Ad Position 24