22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਸਲੇਮ ਟਾਬਰੀ ਵਿਚ ਗੁੰਡਾਗਰਦੀ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਲੇਮ ਟਾਬਰੀ ਵਿਚ ਅੱਜ ਬਾਅਦ ਦੁਪਹਿਰ ਸਥਿਤੀ ਉਸ ਵਕਤ ਤਣਾਅਪੂਰਨ ਹੋ ਗਈ, ਜਦੋਂ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਮਾਲਕ ਸਮੇਤ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ। ਜਾਣਕਾਰੀ ਅਨੁਸਾਰ ਘਟਨਾ ਅੱਜ ਬਾਅਦ ਦੁਪਹਿਰ ਉਸ ਵਕਤ ਵਾਪਰੀ, ਜਦੋਂ ਸਟਾਰ ਟਰੇਡਿੰਗ ਕੰਪਨੀ ਦੇ ਦਫ਼ਤਰ ਵਿਚ ਮਾਲਕ ਨਰਿੰਦਰ ਪਾਲ ਸਿੰਘ ਦੂਆ, ਜਸਵੀਰ ਸਿੰਘ ਦੂਆ ਤੇ ਬਲਜੀਤ ਸਿੰਘ ਦੂਆ ਬੈਠੇ ਕੰਮ ਕਾਰ ਕਰ ਰਹੇ ਸਨ।

Ad Position 21
No active advertisement
ਦਫ਼ਤਰ ਦੀ ਕੀਤੀ ਭੰਨਤੋੜ ਦਾ ਦ੍ਰਿਸ਼। ਅਜੀਤ ਤਸਵੀਰ 22-09-2026

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਲੇਮ ਟਾਬਰੀ ਵਿਚ ਅੱਜ ਬਾਅਦ ਦੁਪਹਿਰ ਸਥਿਤੀ ਉਸ ਵਕਤ ਤਣਾਅਪੂਰਨ ਹੋ ਗਈ, ਜਦੋਂ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਮਾਲਕ ਸਮੇਤ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ। ਜਾਣਕਾਰੀ ਅਨੁਸਾਰ ਘਟਨਾ ਅੱਜ ਬਾਅਦ ਦੁਪਹਿਰ ਉਸ ਵਕਤ ਵਾਪਰੀ, ਜਦੋਂ ਸਟਾਰ ਟਰੇਡਿੰਗ ਕੰਪਨੀ ਦੇ ਦਫ਼ਤਰ ਵਿਚ ਮਾਲਕ ਨਰਿੰਦਰ ਪਾਲ ਸਿੰਘ ਦੂਆ, ਜਸਵੀਰ ਸਿੰਘ ਦੂਆ ਤੇ ਬਲਜੀਤ ਸਿੰਘ ਦੂਆ ਬੈਠੇ ਕੰਮ ਕਾਰ ਕਰ ਰਹੇ ਸਨ। ਇਸ ਦੌਰਾਨ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਹਮਲਾਵਰ ਉੱਥੇ ਆਏ ਅਤੇ ਉਨ੍ਹਾਂ ਨੇ ਉੱਥੇ ਭੰਨਤੋੜ ਕਰਨੀ ਸ਼ੁਰੂ ਕਰ ਦਿੱਤੀ, ਜਿਸ ਦੇ ਸਿੱਟੇ ਵਜੋਂ ਮਾਲਕ ਬਲਜੀਤ ਸਿੰਘ ਗੰਭੀਰ ਜ਼ਖਮੀ ਹੋ ਗਏ। ਰੋਲੇ ਦੀ ਆਵਾਜ਼ ਸੁਣ ਕੇ ਉਨ੍ਹਾਂ ਦੇ ਗਵਾਂਢੀ ਰਜਿੰਦਰ ਸਿੰਘ ਤੇ ਬਿਕਰਮ ਸਿੰਘ ਉੱਥੇ ਆਏ ਅਤੇ ਉਨ੍ਹਾਂ ਨੇ ਹਮਲਾਵਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਹਮਲਾਵਰਾਂ ਵਲੋਂ ਉਨ੍ਹਾਂ ’ਤੇ ਵੀ ਹਮਲਾ ਕਰ ਦਿੱਤਾ। ਸਿੱਟੇ ਵਜੋਂ ਉਹ ਵੀ ਜ਼ਖ਼ਮੀ ਹੋ ਗਏ। ਘਟਨਾ ਕਾਰਨ ਇਲਾਕੇ ਵਿਚ ਭਾਰੀ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਫ਼ੈਕਟਰੀ ਦੇ ਮਾਲਕ ਨਰਿੰਦਰ ਪਾਲ ਸਿੰਘ ਦੁਆ ਨੇ ਦੱਸਿਆ ਕਿ ਉਨ੍ਹਾਂ ਦੇ ਭਤੀਜੇ ਨੇ ਕੁੱਝ ਸਮਾਂ ਪਹਿਲਾਂ ਖ਼ੁਦਕੁਸ਼ੀ ਕਰ ਲਈ ਸੀ ਅਤੇ ਇਹ ਹਮਲਾਵਰ ਉਸ ਨਾਲ ਪੈਸੇ ਦਾ ਲੈਣ ਦੇਣ ਦੱਸ ਰਹੇ ਸਨ। ਇਸ ਬਾਰੇ ਉਨ੍ਹਾਂ ਨੂੰ ਕੁੱਝ ਪਤਾ ਨਹੀਂ ਸੀ। ਘਟਨਾ ਦੀ ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਏ. ਡੀ. ਸੀ. ਪੀ. ਸੁਮੀਰ ਵਰਮਾ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜ਼ਖ਼ਮੀ ਹੋਏ ਵਿਅਕਤੀਆਂ ਦੀ ਡਾਕਟਰੀ ਜਾਂਚ ਕਰਵਾਈ ਗਈ ਹੈ। ਉਨ੍ਹਾਂ ਨੇ ਕਿਹਾ ਕਿ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਕਿਸਮ ਦੀ ਗੁੰਡਾਗਰਦੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਘਟਨਾ ਕਾਰਨ ਇਲਾਕੇ ਵਿਚ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਪਿੰਡਾਂ ਦੀਆਂ ਜ਼ਮੀਨਾਂ ’ਤੇ ਖੜ੍ਹੇ ਹੋ ਰਹੇ ਆਧੁਨਿਕ ਸ਼ਾਪਿੰਗ ਮਾਲ ਅਗਲੀ ਖ਼ਬਰ ਸ਼ੱਕੀ ਹਾਲਾਤ ਵਿਚ ਪ੍ਰਵਾਸੀ ਭਾਰਤੀ ਪ੍ਰਾਪਰਟੀ ਕਾਰੋਬਾਰੀ ਨੇ ਕੀਤੀ ਖੁਦਕੁਸ਼ੀ
Ad Position 24