22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ -1 ਦੁੱਗਰੀ ਵਿਖੇ ਦੋ ਰੋਜ਼ਾ ਗੁਰਮਤਿ ਸਮਾਗਮ

ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਪ੍ਰਬੰਧਕ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗੁਰਮਤਿ ਸਮਾਗਮ ‘ਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਸਮਾਗਮ ਵਿਚ ਕਥਾ ਵਾਚਕਾਂ ਅਤੇ ਕੀਰਤਨੀਏ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 22-09-2026
ਲੁਧਿਆਣਾ, 21 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਪ੍ਰਬੰਧਕ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗੁਰਮਤਿ ਸਮਾਗਮ ‘ਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਸਮਾਗਮ ਵਿਚ ਕਥਾ ਵਾਚਕਾਂ ਅਤੇ ਕੀਰਤਨੀਏ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਭਾਈ ਮਨਜੀਤ ਸਿੰਘ ਪਠਾਨਕੋਟ ਵਾਲਿਆਂ ਦੇ ਕੀਰਤਨੀ ਜਥੇ ਵਲੋਂ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ। ਕੀਰਤਨੀ ਜਥੇ ਨੇ ਗੁਰਬਾਣੀ ਦੇ ਸ਼ਬਦਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਸਮਾਗਮ ਵਿਚ ਭਾਰੀ ਗਿਣਤੀ ਵਿਚ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਨਾਮ ਜਪਣ, ਕਿਰਤ ਕਰਨ ਅਤੇ ਵੰਡ ਛਕਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਕਿਸੇ ਇਕ ਵਰਗ ਜਾਂ ਸਮਾਜ ਤੱਕ ਸੀਮਤ ਨਹੀਂ, ਸਗੋਂ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ। ਸਮਾਗਮ ਦੇ ਅੰਤ ’ਚ ਗੁਰੂ ਸਾਹਿਬ ਅੱਗੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਅਤੇ ਸੰਗਤਾਂ ‘ਚ ਗੁਰੂ ਦਾ ਅਤੁੱਟ ਲੰਗਰ ਵਰਤਾਇਆ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਵਲੋਂ ਗਣਪਤੀ ਸ਼ੋਭਾ ਯਾਤਰਾ ਦਾ ਸਵਾਗਤ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਗੁਰਮਤਿ ਸਮਾਗਮ
Ad Position 24