ਜੀ . ਸੀ . ਜੀ . ਦੀਆਂ ਵਿਦਿਆਰਥਣਾਂ ਨੇ ਪ੍ਰਾਪਤ ਕੀਤੀਆਂ ਯੂਨੀਵਰਸਿਟੀ ਪੁਜ਼ੀਸ਼ਨਾਂ
ਲੁਧਿਆਣਾ, 21 ਸਤੰਬਰ (ਜਸਵਿੰਦਰ ਸਿੰਘ)-ਸਰਕਾਰੀ ਕਾਲਜ ਲੜਕੀਆਂ ਨੇ ਇਕ ਵਾਰ ਫਿਰ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਬੀ.
ਲੁਧਿਆਣਾ, 21 ਸਤੰਬਰ (ਜਸਵਿੰਦਰ ਸਿੰਘ)-ਸਰਕਾਰੀ ਕਾਲਜ ਲੜਕੀਆਂ ਨੇ ਇਕ ਵਾਰ ਫਿਰ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਬੀ. ਐਸ. ਸੀ. ਨਾਨ-ਮੈਡੀਕਲ ਤੇ ਮੈਡੀਕਲ ਦੀਆਂ ਪ੍ਰਤਿਭਾਸ਼ਾਲੀ ਵਿਦਿਆਰਥਣਾਂ ਨੇ ਹਾਲ ਹੀ ਵਿਚ ਪੰਜਾਬ ਯੂਨੀਵਰਸਿਟੀ ਦੇ ਨਤੀਜਿਆਂ ਵਿਚ ਚੋਟੀ ਦੇ ਸਥਾਨ ਪ੍ਰਾਪਤ ਕੀਤੇ ਹਨ, ਜਿਸ ਵਿਚ ਬੀ. ਐਸ . ਸੀ. ਸਮੈਸਟਰ ਚੌਥਾ ਦੀ ਕੋਮਲਪ੍ਰੀਤ ਕੌਰ ਨੇ ਐਸ. ਜੀ. ਪੀ. ਏ.-9.42 ਨਾਲ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਖੁਸ਼ਵੀਰ ਕੌਰ ਨੇ ਐਸ. ਜੀ. ਪੀ. ਏ.-9.25 ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਬੀ. ਐਸ. ਸੀ ਸਮੈਸਟਰ ਦੂਜਾ ਦੀ ਵਿਦਿਆਰਥਣ ਝਨਕ ਹਸੀਜਾ ਨੇ ਐਸ. ਜੀ. ਪੀ. ਏ.-9.38 ਨਾਲ ਤੀਜਾ ਸਥਾਨ ਹਾਸਿਲ ਕੀਤਾ। ਉਨ੍ਹਾਂ ਦਾ ਸ਼ਾਨਦਾਰ ਪ੍ਰਦਰਸ਼ਨ ਉਨ੍ਹਾਂ ਦੀ ਸਖ਼ਤ ਮਿਹਨਤ, ਸਮਰਪਣ, ਦ੍ਰਿੜਤਾ ਤੇ ਉੱਤਮਤਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਕਾਲਜ ਦੇ ਪ੍ਰਿੰਸੀਪਲ, ਸੁਮਨ ਲਤਾ ਨੇ ਮੁਖੀ ਵਿਗਿਆਨ ਵਿਭਾਗ ਕਿਰਨ ਗੁਪਤਾ ਅਤੇ ਫੈਕਲਟੀ ਮੈਂਬਰਾਂ ਦੇ ਨਾਲ, ਹੋਣਹਾਰ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਦੀ ਸ਼ਲਾਘਾ ਕੀਤੀ। ਵਿਦਿਆਰਥਣਾਂ ਦੀ ਸਫ਼ਲਤਾ ਸੰਸਥਾ ਦੀ ਮਿਆਰੀ ਸਿੱਖਿਆ ਪ੍ਰਦਾਨ ਕਰਨ ਤੇ ਪ੍ਰਤਿਭਾ ਨੂੰ ਪਾਲਣ ਲਈ ਵਚਨਬੱਧਤਾ ਦਾ ਪ੍ਰਮਾਣ ਹੈ।