21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਪੰਜਾਬੀ ਸਾਹਿਤ ਅਕਾਦਮੀ ਵਲੋਂ ਚੰਦ ਫ਼ਤਿਹਪੁਰੀ ਦੇ ਦਿਹਾਂਤ ’ ਤੇ ਦੁੱਖ ਪ੍ਰਗਟ

ਲੁਧਿਆਣਾ, 21 ਸਤੰਬਰ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਮੈਂਬਰਾਂ ਤੇ ਸਮੂਹ ਮੈਂਬਰਾਂ ਵਲੋਂ ਨਵਾਂ ਜ਼ਮਾਨਾ ਦੇ ਸੰਪਾਦਕ ਚੰਦ ਫ਼ਤਿਹਪੁਰੀ ਦੇ ਦਿਹਾਂਤ ‘ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ।

Ad Position 21
No active advertisement
ਅਜੀਤ ਡੈਸਕ 22-09-2026
ਲੁਧਿਆਣਾ, 21 ਸਤੰਬਰ (ਡਾ. ਤਰਲੋਚਨ ਸਿੰਘ)-ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਦੇ ਅਹੁਦੇਦਾਰਾਂ, ਪ੍ਰਬੰਧਕੀ ਬੋਰਡ ਮੈਂਬਰਾਂ ਤੇ ਸਮੂਹ ਮੈਂਬਰਾਂ ਵਲੋਂ ਨਵਾਂ ਜ਼ਮਾਨਾ ਦੇ ਸੰਪਾਦਕ ਚੰਦ ਫ਼ਤਿਹਪੁਰੀ ਦੇ ਦਿਹਾਂਤ ‘ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ। ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਚੰਦ ਫ਼ਤਿਹਪੁਰੀ ਦਾ ਵਿਛੋੜਾ ਪੰਜਾਬੀ ਪੱਤਰਕਾਰੀ ਲਈ ਹੀ ਨਹੀਂ, ਸਗੋਂ ਲੋਕ-ਪੱਖੀ ਸੋਚ ਅਤੇ ਸਮਾਜਕ ਸਰੋਕਾਰ ਲਈ ਵੀ ਵੱਡਾ ਘਾਟਾ ਹੈ। ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਕਿਹਾ ਚੰਦ ਫ਼ਤਿਹਪੁਰੀ ਦੀ ਲਿਖਤ, ਉਨ੍ਹਾਂ ਦੀ ਸੋਚ ਅਤੇ ਲੋਕ-ਪੱਖੀ ਪੱਤਰਕਾਰੀ ਦੀ ਰਵਾਇਤ ਉਨ੍ਹਾਂ ਦੀ ਯਾਦ ਨੂੰ ਜਿਉਂਦਾ ਰੱਖੇਗੀ। ਜਨਰਲ ਸਕੱਤਰ ਡਾ. ਗੁਲਜ਼ਾਰ ਪੰਧੇਰ ਨੇ ਕਿਹਾ ਕਿ ਚੰਦ ਫ਼ਤਿਹਪੁਰੀ ਨੇ ਪੱਤਰਕਾਰੀ ਨੂੰ ਸਿਰਫ਼ ਰੋਜ਼ਾਨਾ ਘਟਨਾਵਾਂ ਦੀ ਰਿਪੋਰਟਿੰਗ ਤੱਕ ਸੀਮਤ ਨਹੀਂ ਰੱਖਿਆ, ਸਗੋਂ ਇਸ ਨੂੰ ਲੋਕਾਂ ਦੇ ਸਵਾਲਾਂ ਅਤੇ ਸਮਾਜ ਦੀਆਂ ਹਕੀਕਤਾਂ ਨਾਲ ਜੋੜ ਕੇ ਦੇਖਿਆ। ਉਹ ਆਪਣੇ ਵਿਚਾਰਾਂ ਪ੍ਰਤੀ ਵਚਨਬੱਧ ਤੇ ਲੋਕਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਪੱਤਰਕਾਰ ਸਨ। ਚੰਦ ਫ਼ਤਿਹਪੁਰੀ ਲੰਮਾ ਸਮਾਂ ਨਵਾਂ ਜ਼ਮਾਨਾ ਅਖ਼ਬਾਰ ਵਿਚ ਇਕ ਅਨਿਨ ਸੇਵਕ ਬਣ ਕੇ ਕੰਮ ਕਰਦੇ ਰਹੇ। ਕਿਸਾਨ ਮੋਰਚੇ ਸਮੇਂ ਉਨ੍ਹਾਂ ਦੇ ਲਿਖੇ ਸੰਪਾਦਕੀ ਉਸ ਲੋਕ ਸੰਘਰਸ਼ ਨੂੰ ਬੜੀ ਸਾਰਥਿਕ ਸੇਧ ਦਿੰਦੇ ਰਹੇ ਅਤੇ ਉਨ੍ਹਾਂ ਸੰਪਾਦਕੀਆਂ ਦੀ ਇਕ ਪੁਸਤਕ ਵੀ ਛਪੀ, ਜੋ ਆਪਣੇ ਆਪ ਵਿਚ ਇਕ ਇਤਿਹਾਸਕ ਦਸਤਾਵੇਜ਼ ਹੈ। ਅਫ਼ਸੋਸ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਪ੍ਰੋ. ਗੁਰਭਜਨ ਗਿੱਲ, ਡਾ. ਸੁਖਦੇਵ ਸਿਰਸਾ, ਪ੍ਰੋ. ਰਵਿੰਦਰ ਭੱਠਲ, ਡਾ. ਲਖਵਿੰਦਰ ਜੌਹਲ, ਡਾ. ਵਰਿਆਮ ਸੰਧੂ, ਡਾ. ਗੁਰਇਕਬਾਲ ਸਿੰਘ, ਡਾ. ਸਰਬਜੀਤ ਕੌਰ ਸੋਹਲ, ਜਸਪਾਲ ਮਾਨਖੇੜਾ, ਸਹਿਜਪ੍ਰੀਤ ਮਾਂਗਟ, ਡਾ. ਗੁਰਚਰਨ ਕੌਰ ਕੋਚਰ, ਡਾ. ਅਰਵਿੰਦਰ ਕੌਰ ਕਾਕੜਾ, ਸੁਰਿੰਦਰ ਨੀਰ, ਸੁਰਿੰਦਰ ਕੈਲੇ, ਜਨਮੇਜਾ ਜੌਹਲ, ਹਰਵਿੰਦਰ ਸਿਰਸਾ, ਡਾ. ਅੰਮੀਆਂ ਕੁੰਵਰ, ਡਾ. ਹਰੀ ਸਿੰਘ ਜਾਚਕ, ਕੇ. ਸਾਧੂ ਸਿੰਘ, ਭੁਪਿੰਦਰ ਸੰਧੂ, ਸੰਜੀਵਨ ਸਿੰਘ, ਡਾ. ਸਿਮਰਜੀਤ ਕੌਰ ਗਿੱਲ, ਡਾ. ਤਰਸਪਾਲ ਕੌਰ, ਮਨਜਿੰਦਰ ਧਨੋਆ, ਤ੍ਰੈਲੋਚਨ ਲੋਚੀ, ਪ੍ਰਭਜੋਤ ਸੋਹੀ, ਪ੍ਰਿੰਸੀਪਲ ਨਵਤੇਜ ਗੜ੍ਹਦੀਵਾਲਾ, ਰਜਿੰਦਰ ਰਾਜਨ, ਮੱਖਣ ਮਾਨ, ਰੋਜ਼ੀ ਸਿੰਘ ਆਦਿ ਸ਼ਾਮਿਲ ਹਨ।
Ad Position 22
No active advertisement
ਪਿਛਲੀ ਖ਼ਬਰ ਜਾਂਚ ਕੈਂਪ ਦੌਰਾਨ ਆਲਮਗੀਰ ਨਿਵਾਸੀਆਂ ਨੇ ਵੱਡੀ ਗਿਣਤੀ ’ ਚ ਲਿਆ ਲਾਹਾ ਅਗਲੀ ਖ਼ਬਰ ਹਰਨਾਮਪੁਰਾ ਦੇ ਅਗਾਂਹਵਧੂ ਕਿਸਾਨ ਖੁਸ਼ਦੀਪ ਸਿੰਘ ਬੈਂਸ ਨੇ ਪੌਪਕੋਰਨ ਮੱਕੀ ਦੇ ਮੁਕਾਬਲੇ ’ ਚ ਪਹਿਲਾ ਸਥਾਨ ਕੀਤਾ ਹਾਸਿਲ
Ad Position 24