23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਵੱਡਾ ਗੁਰਦੁਆਰਾ ਸਾਹਿਬ ਢੰਡਾਰੀ ਕਲਾਂ ਵਿਖੇ ਦਸਵੀਂ ਦੇ ਦਿਹਾੜੇ ਮੌਕੇ ਸਮਾਗਮ

ਢੰਡਾਰੀ ਕਲਾਂ/ਲੁਧਿਆਣਾ, 22 ਸਤੰਬਰ (ਜਸਵੀਰ ਸਿੰਘ ਬੰਗਾ)-ਪਿੰਡ ਢੰਡਾਰੀ ਕਲਾਂ ਦੇ ਵੱਡਾ ਗੁਰਦੁਆਰਾ ਸਾਹਿਬ ਵਿਖੇ ਸ਼ਹੀਦ ਸਿੰਘਾਂ ਦੀ ਯਾਦ ਵਿਚ ਕਰਵਾਏ ਜਾਂਦੇ ਮਹੀਨਾਵਾਰ ਸਮਾਗਮ ‘ਚ ਦਸਵੀਂ ਦਾ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ, ਜਿਸ ਵਿਚ ਬਾਬਾ ਪਿਆਰਾ ਸਿੰਘ ਸਿਰਥਲੇ ਵਾਲਿਆਂ ਵਲੋਂ ਦੀਵਾਨ ਵਿਚ ਹਾਜ਼ਰੀ ਭਰਦਿਆਂ ਸੰਗਤਾਂ ਨੂੰ ਗੁਰੂ ਇਤਿਹਾਸ ਅਤੇ ਸੇਵਾ ਸਿਮਰਨ ਸਬੰਧੀ ਜਾਣੂੰ ਕਰਵਾਇਆ ਗਿਆ। ਉਨ੍ਹਾਂ ਸੰਗਤਾਂ ਨੂੰ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਦੀ ਪ੍ਰੇਰਨਾ ਦਿੱਤੀ।

Ad Position 21
No active advertisement
ਅਜੀਤ ਡੈਸਕ 23-09-2026
ਢੰਡਾਰੀ ਕਲਾਂ/ਲੁਧਿਆਣਾ, 22 ਸਤੰਬਰ (ਜਸਵੀਰ ਸਿੰਘ ਬੰਗਾ)-ਪਿੰਡ ਢੰਡਾਰੀ ਕਲਾਂ ਦੇ ਵੱਡਾ ਗੁਰਦੁਆਰਾ ਸਾਹਿਬ ਵਿਖੇ ਸ਼ਹੀਦ ਸਿੰਘਾਂ ਦੀ ਯਾਦ ਵਿਚ ਕਰਵਾਏ ਜਾਂਦੇ ਮਹੀਨਾਵਾਰ ਸਮਾਗਮ ‘ਚ ਦਸਵੀਂ ਦਾ ਦਿਹਾੜਾ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ, ਜਿਸ ਵਿਚ ਬਾਬਾ ਪਿਆਰਾ ਸਿੰਘ ਸਿਰਥਲੇ ਵਾਲਿਆਂ ਵਲੋਂ ਦੀਵਾਨ ਵਿਚ ਹਾਜ਼ਰੀ ਭਰਦਿਆਂ ਸੰਗਤਾਂ ਨੂੰ ਗੁਰੂ ਇਤਿਹਾਸ ਅਤੇ ਸੇਵਾ ਸਿਮਰਨ ਸਬੰਧੀ ਜਾਣੂੰ ਕਰਵਾਇਆ ਗਿਆ। ਉਨ੍ਹਾਂ ਸੰਗਤਾਂ ਨੂੰ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਦੀ ਪ੍ਰੇਰਨਾ ਦਿੱਤੀ। ਇਹ ਸਮਾਗਮ ਪ੍ਰਬੰਧਕਾਂ ਵਲੋਂ ਬਾਬਾ ਕੇਹਰ ਦਾਸ ਜੀ ਕੂਕਰਾਂ ਵਾਲਿਆਂ ਨੂੰ ਸਮਰਪਿਤ ਕੀਤਾ ਗਿਆ। ਸਮਾਗਮ ਵਿਚ ਬਾਬਾ ਬਲਦੇਵ ਸਿੰਘ ਜੋਧੇਵਾਲ ਬਸਤੀ, ਬਾਬਾ ਬੱਗਾ ਸਿੰਘ ਨਾਨਕਸਰ ਵਿਰਕ ਬਰਸਾਲਾਂ, ਬਾਬਾ ਧਰਮਪਾਲ ਸਿੰਘ ਸੰਗੋਵਾਲ ਵਾਲੇ, ਭਾਈ ਧਰਮਜੀਤ ਸਿੰਘ ਅਤੇ ਪੰਥ ਪ੍ਰਸਿੱਧ ਢਾਡੀ ਭਾਈ ਸਿਕੰਦਰ ਸਿੰਘ ਲੁਹਾਰਾ ਵਾਲਿਆਂ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ। ਇਸ ਸਮੇਂ ਬਾਬਾ ਹਰਮੇਸ਼ ਸਿੰਘ ਢੰਡਾਰੀ ਵਾਲਿਆਂ ਵਲੋਂ ਸਿੱਖ ਧਰਮ ਦੇ ਵੱਡੇ ਪ੍ਰਚਾਰ ਅਤੇ ਪਸਾਰ ਦੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਸੋਨੇ ਦੇ ਖੰਡੇ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਸੁਖਦੇਵ ਸਿੰਘ, ਪ੍ਰਧਾਨ ਗੁਰਪ੍ਰੀਤ ਸਿੰਘ, ਅਮਰੀਕ ਸਿੰਘ, ਮਲਕੀਤ ਸਿੰਘ, ਪ੍ਰੇਮ ਸਿੰਘ, ਮੋਹਣ ਸਿੰਘ, ਗੁਰਜੀਤ ਸਿੰਘ, ਅਲਵੇਲ ਸਿੰਘ, ਦਰਸ਼ਨ ਸਿੰਘ, ਪਰਮਿੰਦਰ ਸਿੰਘ, ਸੰਤੋਖ ਸਿੰਘ, ਸੁਖਦੇਵ ਸਿੰਘ ਗਰਚਾ, ਪਰਮਜੀਤ ਸਿੰਘ ਪੰਮਾ, ਜਸਵਿੰਦਰ ਸਿੰਘ, ਬਲਜੀਤ ਸਿੰਘ, ਹਰਵਿੰਦਰ ਸਿੰਘ, ਪ੍ਰਦੀਪ ਸਿੰਘ, ਅਮਰਜੀਤ ਸਿੰਘ, ਸੁਖਜੋਬਨ ਸਿੰਘ, ਕਰਨ ਗਰਚਾ, ਨਵੀ ਗਰਚਾ, ਲਵਪ੍ਰੀਤ ਸਿੰਘ, ਮਨਸੀਰਤ ਸਿੰਘ ਆਦਿ ਹਾਜ਼ਰ ਸਨ। ਇਸ ਸਮੇਂ ਭਾਈ ਸੰਦੀਪ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਢੰਡਾਰੀ ਕਲਾਂ ਦੇ ਵਿਦਿਆਰਥੀਆਂ ਨੂੰ ਵੰਡੇ ਰਾਈਟਿੰਗ ਬੋਰਡ ਅਗਲੀ ਖ਼ਬਰ ਡਾ. ਬੀ.ਆਰ. ਅੰਬੇਡਕਰ ਬੁੱਧਾ ਟਰੱਸਟ ਨੇ ਕੀਤਾ 7 ਜੋੜਿਆਂ ਦਾ ਵਿਆਹ
Ad Position 24