23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਖਿਲਾਫ਼ ਕੇਸ ਦਰਜ

ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਉਸ ਦੇ ਦੋਸਤ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪੀੜਿਤ ਲੜਕੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ।

Ad Position 21
No active advertisement
ਅਜੀਤ ਡੈਸਕ 23-09-2026
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਉਸ ਦੇ ਦੋਸਤ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪੀੜਿਤ ਲੜਕੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ। ਇਸ ਸੰਬੰਧੀ ਪੁਲਿਸ ਨੇ ਸੰਦੀਪ ਕੁਮਾਰ ਵਾਸੀ ਬਲਦੇਵ ਨਗਰ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਉਸਦਾ ਸਕੂਲ ਦਾ ਦੋਸਤ ਸੀ ਅਤੇ ਵਿਆਹ ਤੋਂ ਬਾਅਦ ਵੀ ਉਸ ਨਾਲ ਗੱਲ ਕਰਦਾ ਰਿਹਾ। ਬੀਤੇ ਦਿਨ ਕਥਿਤ ਦੋਸ਼ੀ ਸੰਦੀਪ ਨੇ ਆਪਣੀ ਪਤਨੀ ਦੀ ਬਿਮਾਰੀ ਦਾ ਕਹਿ ਕੇ ਬਹਾਨੇ ਨਾਲ ਉਸਨੂੰ ਘਰ ਬੁਲਾ ਲਿਆ, ਜਦੋਂ ਉਹ ਘਰ ਪਹੁੰਚੀ ਤਾਂ ਉਸਦੀ ਪਤਨੀ ਉੱਥੇ ਨਹੀਂ ਸੀ। ਕਥਿਤ ਦੋਸ਼ੀ ਵਲੋਂ ਉਸ ਨੂੰ ਡਰਾ ਧਮਕਾ ਕੇ ਉਸ ਨਾਲ ਜਬਰ ਜਨਾਹ ਕੀਤਾ ਗਿਆ। ਸ਼ਿਕਾਇਤ ਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਨਵ - ਵਿਆਹੁਤਾ ਸਹੁਰੇ ਪਰਿਵਾਰ ਦੇ ਲੱਖਾਂ ਦੇ ਗਹਿਣੇ ਅਤੇ ਨਕਦੀ ਲੈ ਕੇ ਹੋਈ ਫ਼ਰਾਰ ਅਗਲੀ ਖ਼ਬਰ ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਐਕਟਿਵਾ ਖੋਹ ਕੇ ਹੋਏ ਫ਼ਰਾਰ
Ad Position 24