23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਨਵ - ਵਿਆਹੁਤਾ ਸਹੁਰੇ ਪਰਿਵਾਰ ਦੇ ਲੱਖਾਂ ਦੇ ਗਹਿਣੇ ਅਤੇ ਨਕਦੀ ਲੈ ਕੇ ਹੋਈ ਫ਼ਰਾਰ

ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਫੇਸਬੁਕ ’ਤੇ ਹੋਈ ਦੋਸਤੀ ਤੋਂ ਬਾਅਦ ਨੌਜਵਾਨ ਨਾਲ ਵਿਆਹ ਕਰਵਾ ਕੇ ਉਸਦੇ ਘਰੋਂ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਅਤੇ ਨਗਦੀ ਚੋਰੀ ਕਰਕੇ ਨਵ ਵਿਆਹੁਤਾ ਫ਼ਰਾਰ ਹੋ ਗਈ। ਪੁਲਿਸ ਵਲੋਂ ਇਸ ਸਬੰਧੀ ਨਵ ਵਿਆਹੁਤਾ ਅਤੇ ਉਸਦੇ ਚਾਰ ਹੋਰ ਸਾਥੀਆਂ ਖ਼ਿਲਾਫ਼ ਵੱਖ ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 23-09-2026
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਫੇਸਬੁਕ ’ਤੇ ਹੋਈ ਦੋਸਤੀ ਤੋਂ ਬਾਅਦ ਨੌਜਵਾਨ ਨਾਲ ਵਿਆਹ ਕਰਵਾ ਕੇ ਉਸਦੇ ਘਰੋਂ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਅਤੇ ਨਗਦੀ ਚੋਰੀ ਕਰਕੇ ਨਵ ਵਿਆਹੁਤਾ ਫ਼ਰਾਰ ਹੋ ਗਈ। ਪੁਲਿਸ ਵਲੋਂ ਇਸ ਸਬੰਧੀ ਨਵ ਵਿਆਹੁਤਾ ਅਤੇ ਉਸਦੇ ਚਾਰ ਹੋਰ ਸਾਥੀਆਂ ਖ਼ਿਲਾਫ਼ ਵੱਖ ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪਿੰਡ ਬੀਰਮੀ ਦੇ ਰਹਿਣ ਵਾਲੇ ਗਗਨਦੀਪ ਸਿੰਘ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਨਵ ਵਿਆਹੁਤਾ ਹਰਦੀਪ ਕੌਰ ਉਸਦੇ ਪਿਓ ਨਛੱਤਰ ਸਿੰਘ, ਮਾਂ ਪਰਮਜੀਤ ਕੌਰ, ਭਰਾ ਕਮਲਜੀਤ ਸਿੰਘ ਅਤੇ ਇੰਦਰਜੀਤ ਸਿੰਘ ਵਾਸੀ ਪਿੰਡ ਜੋਗੀ ਮਾਜਰਾ ਖੰਨਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਉਹ ਉਕਤ ਕਥਿਤ ਦੋਸ਼ੀ ਹਰਦੀਪ ਕੌਰ ਨਾਲ ਫੇਸਬੁਕ ਰਾਹੀਂ ਸੰਪਰਕ ਵਿਚ ਆਇਆ ਸੀ ਅਤੇ ਬਾਅਦ ਵਿਚ ਉਸ ਨਾਲ ਦੋਸਤੀ ਹੋ ਗਈ। ਉਕਤ ਹਰਦੀਪ ਕੌਰ ਨੇ ਆਪਣੇ ਆਪ ਨੂੰ ਕੈਨੇਡਾ ਦੀ ਪੀ.ਆਰ. ਦੱਸ ਕੇ ਇਸ ਨੂੰ ਝਾਂਸੇ ਵਿਚ ਲਿਆ ਅਤੇ ਕੁੱਝ ਸਮਾਂ ਪਹਿਲਾਂ ਉਸ ਨਾਲ ਵਿਆਹ ਕਰਵਾ ਲਿਆ। ਬਾਅਦ ਵਿਚ ਉਸ ਨੂੰ ਪਤਾ ਲੱਗਿਆ ਕਿ ਹਰਦੀਪ ਕੌਰ ਪਹਿਲਾਂ ਹੀ ਸ਼ਾਦੀਸ਼ੁਦਾ ਹੈ। ਲੜਕੇ ਨੇ ਦੱਸਿਆ ਕਿ ਬੀਤੇ ਦਿਨ ਇਹ ਇਨ੍ਹਾਂ ਸਾਰੇ ਕਥਿਤ ਦੋਸ਼ੀਆਂ ਨੇ ਆਪਸ ਵਿਚ ਮਿਲੀ ਭੁਗਤ ਕਰਕੇ ਉਸਦੇ ਘਰ ਵਿਚ ਪਏ ਲੱਖਾਂ ਰੁਪਏ ਦੇ ਸੋਨਾ ਦੇ ਗਹਿਣੇ ਅਤੇ 80,000 ਦੀ ਨਗਦੀ ਚੋਰੀ ਕਰ ਲਈ ਤੇ ਫ਼ਰਾਰ ਹੋ ਗਈ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਸਰਕਾਰ ਨਸ਼ਾ ਰੋਕਣ ਵਿਚ ਬੁਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਈ-ਹਰਜੋਤ ਗਰੇਵਾਲ ਅਗਲੀ ਖ਼ਬਰ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਖਿਲਾਫ਼ ਕੇਸ ਦਰਜ
Ad Position 24