23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਕੁੱਲ ਹਿੰਦ ਕਾਂਗਰਸ ਓ . ਬੀ . ਸੀ . ਵਿਭਾਗ ਵਲੋਂ ਪਛੜੀਆਂ ਸ਼੍ਰੇਣੀਆਂ ਨੂੰ ਜਨਗਣਨਾ ਵਿਚ ਸਥਾਨ ਦੇਣ ਲਈ ਬਾਵਾ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਲੁਧਿਆਣਾ, 22 ਸਤੰਬਰ (ਜਤਿੰਦਰ ਭੰਬੀ)-ਮਾਣਯੋਗ ਭਾਰਤ ਦੇ ਰਾਸ਼ਟਰਪਤੀ ਦੇ ਨਾਮ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਰਾਹੀਂ ਕੁੱਲ ਹਿੰਦ ਕਾਂਗਰਸ (ਓ. ਬੀ.

Ad Position 21
No active advertisement
ਅਜੀਤ ਡੈਸਕ 23-09-2026
ਲੁਧਿਆਣਾ, 22 ਸਤੰਬਰ (ਜਤਿੰਦਰ ਭੰਬੀ)-ਮਾਣਯੋਗ ਭਾਰਤ ਦੇ ਰਾਸ਼ਟਰਪਤੀ ਦੇ ਨਾਮ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਰਾਹੀਂ ਕੁੱਲ ਹਿੰਦ ਕਾਂਗਰਸ (ਓ.ਬੀ.ਸੀ) ਵਿਭਾਗ ਦੇ ਮੁਖੀ ਡਾ. ਅਨਿਲ ਜੈ ਹਿੰਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੁੱਲ ਹਿੰਦ ਕਾਂਗਰਸ (ਓ.ਬੀ.ਸੀ) ਵਿਭਾਗ ਦੇ ਕੋਆਰਡੀਨੇਟਰ ਕ੍ਰਿਸ਼ਨ ਕੁਮਾਰ ਬਾਵਾ ਇੰਚਾਰਜ ਹਿਮਾਚਲ ਪ੍ਰਦੇਸ਼ ਨੇ ਪਛੜੀਆਂ ਸ਼੍ਰੇਣੀਆਂ ਦਾ ਕਾਲਮ ਭਾਰਤ ਵਿਚ ਹੋ ਰਹੀ ਜਨਗਣਨਾ ਵਿਚ ਸ਼ਾਮਿਲ ਕਰਨ ਲਈ ਮੰਗ ਪੱਤਰ ਦਿੱਤਾ। ਇਸ ਸਮੇਂ ਕੰਵਰਦੀਪ ਸਿੰਘ ਸੈਣੀ ਵਾਈਸ ਪ੍ਰਧਾਨ ਏ.ਆਈ.ਸੀ.ਸੀ (ਓ.ਬੀ.ਸੀ) ਇੰਚਾਰਜ ਪੰਜਾਬ ਨੇ ਕੁੱਲ ਹਿੰਦ ਕਾਂਗਰਸ ਓ.ਬੀ.ਸੀ ਵਿਭਾਗ ਵਲੋਂ ਤਿਆਰ ਕੀਤੇ ਮੰਗ ਪੱਤਰ ਦਾ ਡਾਟਾ ਦਿੱਤਾ। ਇਸ ਸਮੇਂ ਗੁਰਨਾਮ ਸਿੰਘ ਕਲੇਰ ਜਨਰਲ ਸਕੱਤਰ ਓ.ਬੀ.ਸੀ, ਵਰਿੰਦਰ ਭੱਲਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਓ.ਬੀ.ਸੀ, ਮਾਸਟਰ ਹਰੀਦੇਵ ਬਾਵਾ ਜਨਰਲ ਸਕੱਤਰ ਜ਼ਿਲ੍ਹਾ ਕਾਂਗਰਸ, ਬੀਬੀ ਮਨਜੀਤ ਕੌਰ ਸਰੋਏ, ਰਾਕੇਸ਼ ਗੋਇਲ, ਸਰਬਜੀਤ ਕੌਰ ਮਹਿਲਾ ਨੇਤਾ, ਬਲਜੀਤ ਸਿੰਘ ਘਟੌੜੇ ਜਨਰਲ ਸਕੱਤਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਸਮੇਂ ਬਾਵਾ ਨੇ ਦੱਸਿਆ ਕਿ ਮੰਗ ਪੱਤਰ ਰਾਹੀਂ ਮੰਗ ਕੀਤੀ ਗਈ ਹੈ ਕਿ ਪਛੜੀਆਂ ਸ਼੍ਰੇਣੀਆਂ ਦਾ ਕਾਲਮ ਬਣਾਉਣ ਨਾਲ ਪਛੜੇ ਵਰਗਾਂ ਦੀ ਸਹੀ ਜਨਗਣਨਾ ਦਾ ਗਿਆਨ ਹੋਵੇਗਾ ਅਤੇ ਉਨ੍ਹਾਂ ਨੂੰ ਸਿਆਸੀ, ਸਮਾਜਿਕ ਖੇਤਰ ਵਿਚ ਭਾਰਤ ਸਰਕਾਰ ਦੀਆਂ ਯੋਜਨਾਵਾਂ ਵਿਚ ਸੂਬਾ ਸਰਕਾਰ ਦੀਆਂ ਸਕੀਮਾਂ ਦਾ ਸਹੀ ਲਾਭ ਮਿਲੇਗਾ ਅਤੇ ਸਿਆਸੀ ਖੇਤਰ ਵਿਚ ਵੀ ਆਬਾਦੀ ਦੇ ਆਧਾਰ ‘ਤੇ ਨੁਮਾਇੰਦਗੀ ਮਿਲੇਗੀ। ਇਸ ਸਮੇਂ ਸੁਰਜੀਤ ਸਿੰਘ, ਦੀਪਕ ਪੰਡਿਤ, ਗੁਰਜੀਤ ਸਿੰਘ, ਜਸਕਰਨ ਸਿੰਘ, ਜਗਪ੍ਰੀਤ ਸਿੰਘ, ਅਭੀਜੀਤ ਸਿੰਘ, ਗੁਰਵਿੰਦਰ ਸਿੰਘ, ਰਾਕੇਸ ਗੋਇਲ, ਪਰਮਜੀਤ ਕੌਰ, ਬਲਵਿੰਦਰ ਕੌਰ, ਜਸਮੀਨ ਜੱਸੀ, ਮਮਤਾ ਰਾਣੀ, ਗਗਨਦੀਪ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਉੱਤਰੀ ’ ਚ ਭਾਜਪਾ ਦੀਆਂ ਮੰਡਲ ਪੱਧਰੀ ਮੀਟਿੰਗਾਂ ਅਗਲੀ ਖ਼ਬਰ ਜੀ . ਐਨ . ਕੇ . ਸੀ . ਡਬਲਿਊ . ਵਿਖੇ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਮਨਾਇਆ
Ad Position 24