23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਡਿਪਟੀ ਮੇਅਰ ਜੌਹਰ ਨੇ ਵਾਰਡ ਨੰਬਰ 40 ਵਿਚ 31 ਲੱਖ ਰੁਪਏ ਦੇ ਪਾਣੀ ਦੀ ਸਪਲਾਈ ਲਾਈਨ ਪ੍ਰੋਜੈਕਟ ਦੀ ਕੀਤੀ ਸ਼ੁਰੂਆਤ

ਡਾਬਾ/ਲੁਹਾਰਾ, 22 ਸਤੰਬਰ (ਕੁਲਵੰਤ ਸਿੰਘ ਸੱਪਲ)-ਵਧੀਆ ਬੁਨਿਆਦੀ ਢਾਂਚਾ ਵਿਕਸਤ ਕਰਨ ਦੀ ਦਿਸ਼ਾ ਵਿਚ ਕਦਮ ਵਧਾਉਂਦੇ ਹੋਏ ਡਿਪਟੀ ਮੇਅਰ ਪ੍ਰਿੰਸ ਜੌਹਰ ਨੇ ਸ਼ਿਮਲਾਪੁਰੀ (ਵਾਰਡ ਨੰਬਰ 40) ਦੀ ‘ਮਾਇਆ ਸ਼ੋਪ ਵਾਲੀ ਗਲੀ’ ਵਿਚ ਪਾਣੀ ਦੀ ਸਪਲਾਈ ਲਾਈਨ ਵਿਛਾਉਣ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਹ ਪ੍ਰੋਜੈਕਟ ਕੌਂਸਲਰ ਕੋਟੇ ਤਹਿਤ ਲਗਭਗ 31 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 23-09-2026
ਡਾਬਾ/ਲੁਹਾਰਾ, 22 ਸਤੰਬਰ (ਕੁਲਵੰਤ ਸਿੰਘ ਸੱਪਲ)-ਵਧੀਆ ਬੁਨਿਆਦੀ ਢਾਂਚਾ ਵਿਕਸਤ ਕਰਨ ਦੀ ਦਿਸ਼ਾ ਵਿਚ ਕਦਮ ਵਧਾਉਂਦੇ ਹੋਏ ਡਿਪਟੀ ਮੇਅਰ ਪ੍ਰਿੰਸ ਜੌਹਰ ਨੇ ਸ਼ਿਮਲਾਪੁਰੀ (ਵਾਰਡ ਨੰਬਰ 40) ਦੀ ‘ਮਾਇਆ ਸ਼ੋਪ ਵਾਲੀ ਗਲੀ’ ਵਿਚ ਪਾਣੀ ਦੀ ਸਪਲਾਈ ਲਾਈਨ ਵਿਛਾਉਣ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਹ ਪ੍ਰੋਜੈਕਟ ਕੌਂਸਲਰ ਕੋਟੇ ਤਹਿਤ ਲਗਭਗ 31 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ। ਡਿਪਟੀ ਮੇਅਰ ਜੌਹਰ ਨੇ ਦੱਸਿਆ ਕਿ ਇਲਾਕਾ ਨਿਵਾਸੀਆਂ ਨੇ ਪੁਰਾਣੀਆਂ ਪਾਣੀ ਦੀਆਂ ਲਾਈਨਾਂ ਨੂੰ ਬਦਲਣ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਇਹ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਇਸ ਨਾਲ ਇਲਾਕੇ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਸੁਚਾਰੂ ਹੋਵੇਗੀ। ਡਿਪਟੀ ਮੇਅਰ ਜੌਹਰ ਨੇ ਅੱਗੇ ਕਿਹਾ ਕਿ ਨੈਸ਼ਨਲ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਕੰਮ ਕਰਦਿਆਂ ਉਹ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹਨ। ਡਿਪਟੀ ਮੇਅਰ ਜੌਹਰ ਨੇ ਇਹ ਵੀ ਦੱਸਿਆ ਕਿ ਵਧੀਆ ਬੁਨਿਆਦੀ ਢਾਂਚਾ ਵਿਕਸਤ ਕਰਨ ਅਤੇ ਨਿਵਾਸੀਆਂ ਨੂੰ ਰਾਹਤ ਪ੍ਰਦਾਨ ਕਰਨ ਲਈ ਵੱਡੀ ਗਿਣਤੀ ਵਿਚ ਵਿਕਾਸ ਪ੍ਰੋਜੈਕਟ ਕੀਤੇ ਜਾ ਰਹੇ ਹਨ। ਉਦਘਾਟਨੀ ਸਮਾਰੋਹ ਦੌਰਾਨ ਸੁਰਜੀਤ ਸਿੰਘ ਭਮਰਾ, ਅਵਤਾਰ ਸਿੰਘ ਭਮਰਾ, ਹਰਬੰਸ ਸਿੰਘ, ਜੀਤ ਕੰਡਾ, ਮਨਮੋਹਨ ਸਿੰਘ, ਚਰਨਜੀਤ ਸਿੰਘ, ਸੁਰਜੀਤ ਸਿੰਘ, ਅਵਤਾਰ ਸਿੰਘ, ਰਿੰਕੂ, ਗੌਰਵ, ਗੋਬਿੰਦ, ਪਾਲ ਪਰਾਸ਼ਰ, ਧਰਮਪਾਲ ਬਿੱਟੂ, ਕੁਲਬੀਰ ਕੇ.ਵੀ. (ਹਲਕਾ ਆਤਮ ਨਗਰ) ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੀ . ਏ . ਯੂ . ਨੇ ਵਿਸ਼ਵ ਬੈਂਕ ਦੀ ਮਦਦ ਨਾਲ ਜਾਰੀ ਜਲ ਸਪਲਾਈ ਪ੍ਰੋਜੈਕਟ ਬਾਰੇ ਵਿਸ਼ੇਸ਼ ਭਾਸ਼ਨ ਕਰਵਾਇਆ ਅਗਲੀ ਖ਼ਬਰ ਮਿਸ਼ਨ ਜੀਵਨੀ ਤਹਿਤ ਉਚ ਜੋਖ਼ਮ ਵਾਲੀਆਂ ਗਰਭ ਅਵਸਥਾਵਾਂ ਦੀ ਦੇਖਭਾਲ ਮਜ਼ਬੂਤ ਕਰਨ ਲਈ ਹੋਈ ਸਮੀਖਿਆ ਮੀਟਿੰਗ
Ad Position 24