ਪੀ . ਏ . ਯੂ . ਨੇ ਵਿਸ਼ਵ ਬੈਂਕ ਦੀ ਮਦਦ ਨਾਲ ਜਾਰੀ ਜਲ ਸਪਲਾਈ ਪ੍ਰੋਜੈਕਟ ਬਾਰੇ ਵਿਸ਼ੇਸ਼ ਭਾਸ਼ਨ ਕਰਵਾਇਆ
ਲੁਧਿਆਣਾ, 22 ਸਤੰਬਰ (ਜਤਿੰਦਰ ਭੰਬੀ)-ਪੀ. ਏ.
ਲੁਧਿਆਣਾ, 22 ਸਤੰਬਰ (ਜਤਿੰਦਰ ਭੰਬੀ)-ਪੀ.ਏ.ਯੂ. ਦੇ ਖੇਤੀ ਇੰਜੀਨੀਅਰਿੰਗ ਕਾਲਜ ਨੇ ਵਿਸ਼ਵ ਬੈਂਕ ਦੀ ਸਹਾਇਤਾ ਨਾਲ ਲੁਧਿਆਣਾ ਜ਼ਿਲ੍ਹੇ ਵਿਚ ਚੱਲਣ ਵਾਲੇ ਜਲ ਸਪਲਾਈ ਪ੍ਰੋਜੈਕਟ ਬਾਰੇ ਵਿਸ਼ੇਸ਼ ਭਾਸ਼ਣ ਆਯੋਜਿਤ ਕੀਤਾ। ਇਸ ਭਾਸ਼ਣ ਨੂੰ ਦੇਣ ਲਈ ਨਗਰ ਨਿਗਮ ਲੁਧਿਆਣਾ ਦੇ ਪ੍ਰੋਜੈਕਟ ਅਤੇ ਸੰਚਾਰ ਮਾਹਿਰ ਇੰਜ: ਜਸਪ੍ਰੀਤ ਸਿੰਘ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਵਿਸ਼ਵ ਬੈਂਕ ਦੇ ਸਹਿਯੋਗ ਨਾਲ ਨਗਰ ਨਿਗਮ ਲੁਧਿਆਣਾ ਵਿਚ 1500 ਕਰੋੜ ਰੁਪਏ ਦਾ ਜਲ ਸਪਲਾਈ ਪ੍ਰੋਜੈਕਟ ਜਾਰੀ ਹੈ। ਇਸ ਤਹਿਤ ਪੂਰੇ ਲੁਧਿਆਣਾ ਸ਼ਹਿਰ ਨੂੰ ਪੀਣ ਲਈ ਨਹਿਰੀ ਪਾਣੀ ਉਪਲਬਧ ਕਰਾਇਆ ਜਾਂਦਾ ਹੈ। ਪ੍ਰੋਜੈਕਟ ਤਹਿਤ ਹੀ ਇਕ ਜਲ ਸੋਧਕ ਪਲਾਂਟ 70 ਜਲ ਭੰਡਾਰਨ ਟੈਂਕ ਅਤੇ 166 ਕਿੱਲੋਮੀਟਰ ਜਲ ਪਾਈਪ ਲਾਈਨਾਂ ਕੰਮ ਕਰ ਰਹੀਆਂ ਹਨ। ਇਹ ਪ੍ਰੋਜੈਕਟ ਨਿਰਮਾਣ ਅਧੀਨ ਹੈ ਅਤੇ ਮਾਰਚ 2028 ਵਿਚ ਇਸਦੇ ਪੂਰਾ ਹੋਣ ਦੀ ਆਸ ਹੈ। ਇਸਦੇ ਪੂਰਾ ਹੋਣ ਤੋਂ ਬਾਅਦ ਸਾਰੇ ਲੁਧਿਆਣਾ ਜ਼ਿਲ੍ਹੇ ਨੂੰ 58 ਕਰੋੜ ਲੀਟਰ ਪਾਣੀ ਰੋਜ਼ਾਨਾ ਉਪਲਬਧ ਕਰਵਾਇਆ ਜਾ ਸਕੇਗਾ।ਕਾਲਜ ਦੇ ਡੀਨ ਡਾ. ਮਨਜੀਤ ਸਿੰਘ ਨੇ ਇਸ ਭਾਸ਼ਣ ਨੂੰ ਲਾਹੇਵੰਦ ਕਹਿੰਦਿਆਂ ਇਸ ਪ੍ਰੋਜੈਕਟ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਾਲਜ ਦੇ ਪੁਰਾਣੇ ਵਿਦਿਆਰਥੀ ਨੂੰ ਇਸ ਕਾਰਜ ਲਈ ਸ਼ਾਬਾਸ਼ ਵੀ ਦਿੱਤੀ। ਕਾਲਜ ਦੇ ਅਕਾਦਮਿਕ ਮਾਮਲਿਆਂ ਦੇ ਚੇਅਰਮੈਨ ਡਾ. ਰਮੇਸ਼ ਛੁਨੇਜਾ ਨੇ ਸਭ ਦਾ ਧੰਨਵਾਦ ਕਰਦਿਆਂ ਅਜਿਹੇ ਹੋਰ ਭਾਸ਼ਣ ਕਰਵਾਉਣ ਦਾ ਅਹਿਦ ਕੀਤਾ।