23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਪੰਜਾਬੀ ਫ਼ਿਲਮ ਦੇ ਡਾਇਰੈਕਟਰ ਨਾਲ 12 ਲੱਖ ਦੀ ਧੋਖਾਧੜੀ ਕਰਨ ਵਾਲੇ ਪ੍ਰੋਜੈਕਟ ਹੈੱਡ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਪੰਜਾਬੀ ਫ਼ਿਲਮ ਦੇ ਡਾਇਰੈਕਟਰ ਨਾਲ 12 ਲੱਖ ਦੀ ਧੋਖਾਧੜੀ ਕਰਨ ਵਾਲੇ ਪ੍ਰੋਜੈਕਟ ਹੈੱਡ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਭਾਈ ਰਣਧੀਰ ਸਿੰਘ ਨਗਰ ਦੇ ਰਹਿਣ ਵਾਲੇ ਸਤਵਿੰਦਰ ਸਿੰਘ ਪੁੱਤਰ ਕਮਲਜੀਤ ਸਿੰਘ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਮੁਹਾਲੀ ਦੇ ਰਹਿਣ ਵਾਲੇ ਗੁਰਪ੍ਰੇਮ ਸਿੰਘ ਪੁੱਤਰ ਅਜੀਤ ਸਿੰਘ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 23-09-2026
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਪੰਜਾਬੀ ਫ਼ਿਲਮ ਦੇ ਡਾਇਰੈਕਟਰ ਨਾਲ 12 ਲੱਖ ਦੀ ਧੋਖਾਧੜੀ ਕਰਨ ਵਾਲੇ ਪ੍ਰੋਜੈਕਟ ਹੈੱਡ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਭਾਈ ਰਣਧੀਰ ਸਿੰਘ ਨਗਰ ਦੇ ਰਹਿਣ ਵਾਲੇ ਸਤਵਿੰਦਰ ਸਿੰਘ ਪੁੱਤਰ ਕਮਲਜੀਤ ਸਿੰਘ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਮਾਮਲੇ ਵਿਚ ਮੁਹਾਲੀ ਦੇ ਰਹਿਣ ਵਾਲੇ ਗੁਰਪ੍ਰੇਮ ਸਿੰਘ ਪੁੱਤਰ ਅਜੀਤ ਸਿੰਘ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਨੇ ਗੋਬਿੰਦ ਫ਼ਿਲਮ ਕ੍ਰੇਸ਼ਨ ਦੇ ਬੈਨਰ ਤਹਿਤ ਟਰੈਵਲ ਏਜੰਟਾਂ ਸਬੰਧੀ ਇਕ ਫ਼ਿਲਮ ਸ਼ੁਰੂ ਕੀਤੀ ਸੀ। ਇਸ ਦੌਰਾਨ ਉਕਤ ਕਥਿਤ ਦੋਸ਼ੀ ਉਸ ਨੂੰ ਮਿਲ ਗਿਆ ਅਤੇ ਕਥਿਤ ਦੋਸ਼ੀ ਨੇ ਉਨ੍ਹਾਂ ਨੂੰ ਫ਼ਿਲਮ ‘ਜੀ’ ਫਿਲਮਜ਼ ਨੂੰ ਅੱਗੇ ਵੇਚਣ ਦਾ ਝਾਂਸਾ ਦਿੱਤਾ ਅਤੇ ਇਸ ਲਈ ਉਸ ਪਾਸੋਂ 12 ਲੱਖ ਰੁਪਏ ਬਾਅਦ ਵਿਚ ਕਥਿਤ ਦੋਸ਼ੀ ਨੇ ਉਸ ਨੂੰ ‘ਜੀ’ ਫ਼ਿਲਮ ਦੇ ਜਾਅਲੀ ਦਸਤਾਵੇਜ਼ ਦੇ ਦਿੱਤੇ। ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਇਸ ਦਾ ਪਤਾ ਲੱਗਿਆ ਤਾਂ ਉਨ੍ਹਾਂ ਨੇ ਇਸ ਸਬੰਧੀ ਕਥਿਤ ਦੋਸ਼ੀ ਨਾਲ ਗੱਲ ਕੀਤੀ, ਪਰ ਉਹ ਪੈਸੇ ਵਾਪਸ ਕਰਨ ਤੋਂ ਮੁੱਕਰ ਗਿਆ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਹੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਵੈਟਰਨਰੀ ਯੂਨੀਵਰਸਿਟੀ ਵਲੋਂ ਪੋਸਟਰ ਬਣਾਉਣ ਦੇ ਮੁਕਾਬਲੇ ਅਤੇ ਖੂਨਦਾਨ ਕੈਂਪ ਦਾ ਪ੍ਰਬੰਧ ਅਗਲੀ ਖ਼ਬਰ ਪੀ . ਏ . ਯੂ . ਨੇ ਵਿਸ਼ਵ ਬੈਂਕ ਦੀ ਮਦਦ ਨਾਲ ਜਾਰੀ ਜਲ ਸਪਲਾਈ ਪ੍ਰੋਜੈਕਟ ਬਾਰੇ ਵਿਸ਼ੇਸ਼ ਭਾਸ਼ਨ ਕਰਵਾਇਆ
Ad Position 24