22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਹਲਕਾ ਗਿੱਲ ’ਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ ਸਰਗਰਮੀਆਂ ਕੀਤੀਆਂ ਤੇਜ਼

ਇਆਲੀ/ਥਰੀਕੇ, 22 ਸਤੰਬਰ (ਮਨਜੀਤ ਸਿੰਘ ਦੁੱਗਰੀ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ 26 ਸਤੰਬਰ ਨੂੰ ਮਾਲਵੇ ਦੇ ਪ੍ਰਸਿੱਧ ਛਪਾਰ ਮੇਲੇ ਦੌਰਾਨ ਕਰਵਾਈ ਜਾ ਰਹੀ ਪੰਥਕ ਕਾਨਫ਼ਰੰਸ ਨੂੰ ਲੈ ਕੇ ਹਲਕਾ ਗਿੱਲ ਵਿਚ ਪਾਰਟੀ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਪਾਰਟੀ ਆਗੂਆਂ ਵਲੋਂ ਪਿੰਡ ਪੱਧਰ ’ਤੇ ਮੀਟਿੰਗਾਂ ਕਰਕੇ ਵਰਕਰਾਂ ਅਤੇ ਸਮਰਥਕਾਂ ਨੂੰ ਕਾਨਫ਼ਰੰਸ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਲਈ ਲਾਮਬੰਦ ਕੀਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 23-09-2026
ਇਆਲੀ/ਥਰੀਕੇ, 22 ਸਤੰਬਰ (ਮਨਜੀਤ ਸਿੰਘ ਦੁੱਗਰੀ)-‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ 26 ਸਤੰਬਰ ਨੂੰ ਮਾਲਵੇ ਦੇ ਪ੍ਰਸਿੱਧ ਛਪਾਰ ਮੇਲੇ ਦੌਰਾਨ ਕਰਵਾਈ ਜਾ ਰਹੀ ਪੰਥਕ ਕਾਨਫ਼ਰੰਸ ਨੂੰ ਲੈ ਕੇ ਹਲਕਾ ਗਿੱਲ ਵਿਚ ਪਾਰਟੀ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਪਾਰਟੀ ਆਗੂਆਂ ਵਲੋਂ ਪਿੰਡ ਪੱਧਰ ’ਤੇ ਮੀਟਿੰਗਾਂ ਕਰਕੇ ਵਰਕਰਾਂ ਅਤੇ ਸਮਰਥਕਾਂ ਨੂੰ ਕਾਨਫ਼ਰੰਸ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਲਈ ਲਾਮਬੰਦ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਅੱਜ ਹਲਕਾ ਗਿੱਲ ਦੇ ਪਿੰਡ ਨੰਗਲ ਅਤੇ ਹੋਰਨਾਂ ਪਿੰਡਾਂ ਤੋਂ ਪੁੱਜੇ ਨੌਜਵਾਨਾਂ ਨੇ ਬਾੜੇਵਾਲ ਸਥਿਤ ਪਾਰਟੀ ਦਫ਼ਤਰ ਮਹਿਤਾਬ ਹਾਊਸ ਵਿਖੇ ਹਲਕਾ ਇੰਚਾਰਜ ਅਤੇ ਪਾਰਟੀ ਉਮੀਦਵਾਰ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਦੀ ਹਾਜ਼ਰੀ ਵਿਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿਚ ਸ਼ਮੂਲੀਅਤ ਕੀਤੀ। ਪਾਰਟੀ ਵਿਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਦਾ ਸਵਾਗਤ ਕਰਦਿਆਂ ਸ਼ਿਵਾਲਿਕ ਨੇ ਕਿਹਾ ਕਿ ਪੰਜਾਬ ਪ੍ਰਤੀ ਉਸਾਰੂ ਸੋਚ ਅਤੇ ਪੰਜਾਬ ਦੇ ਹਿਤਾਂ ਨੂੰ ਕੇਂਦਰ ਵਿਚ ਰੱਖ ਕੇ ਬਣਾਈਆਂ ਨੀਤੀਆਂ ਪ੍ਰਤੀ ਲੋਕਾਂ ਵਿਚ ਲਗਾਤਾਰ ਦਿਲਚਸਪੀ ਵਧ ਰਹੀ ਹੈ। ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਆਪ ਮੁਹਾਰੇ ਪਾਰਟੀ ਨਾਲ ਜੁੜਨ ਲਈ ਅੱਗੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਖ਼ਾਸ ਕਰਕੇ ਨੌਜਵਾਨਾਂ ਵਿਚ ਪਾਰਟੀ ਨਾਲ ਜੁੜਨ ਲਈ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਛਪਾਰ ਦੀ ਪੰਥਕ ਕਾਨਫ਼ਰੰਸ ਨੂੰ ਲੈ ਕੇ ਹਲਕਾ ਗਿੱਲ ਦੇ ਪਿੰਡਾਂ ਵਿਚੋਂ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਪਾਰਟੀ ਵਲੋਂ ਲੋਕਾਂ ਵਿਚ ਆਪਣਾ ਆਧਾਰ ਮਜ਼ਬੂਤ ਕਰਨ ਲਈ ਪਿੰਡ ਤੋਂ ਲੈ ਕੇ ਬੂਥ ਪੱਧਰ ਤੱਕ ਜਥੇਬੰਦਕ ਢਾਂਚੇ ਨੂੰ ਸਰਗਰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਚੋਣ ਜ਼ਾਬਤਾ ਲੱਗਦੇ ਹੀ ਇਸ ਬਾਰ ਪੰਜਾਬ ਦੀ ਸਿਆਸਤ ਵਿਚ ਵੱਡੇ ਪੱਧਰ ‘ਤੇ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਇਸ ਮੌਕੇ ਪਾਰਟੀ ਆਗੂਆਂ ਨੇ ਕਿਹਾ ਕਿ 26 ਸਤੰਬਰ ਦੀ ਛਪਾਰ ਕਾਨਫ਼ਰੰਸ ਨੂੰ ਲੈ ਕੇ ਹਲਕਾ ਗਿੱਲ ਦੇ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਕਾਨਫ਼ਰੰਸ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਲਈ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਇਸ ਮੌਕੇ ਮਲਕੀਤ ਸਿੰਘ ਬੱਲ ਕਾਰਜਕਾਰੀ ਮੈਂਬਰ ਪੰਜ ਮੈਂਬਰੀ ਕਮੇਟੀ, ਜਸਕੀਰਤ ਸਿੰਘ ਜੱਸਾ ਧਾਲੀਵਾਲ, ਸਰਕਲ ਪ੍ਰਧਾਨ ਕੰਵਲਜੀਤ ਸਿੰਘ ਥਰੀਕੇ, ਨਵਜੋਤ ਸਿੰਘ, ਜਸਕੀਰਤ ਸਿੰਘ, ਹਰਵਿੰਦਰ ਸਿੰਘ, ਸਰਇੰਦਰ ਸਿੰਘ, ਵਰਇੰਦਰ ਸਿੰਘ, ਜਸਵਿੰਦਰ ਸਿੰਘ, ਅਵਨੀਤ ਸਿੰਘ, ਗੁਰਜੰਟ ਸਿੰਘ, ਬਲਵਿੰਦਰ ਸਿੰਘ, ਨਿਰਮਲ ਸਿੰਘ, ਮਨਪ੍ਰੀਤ ਸਿੰਘ ਵਿਰਕ, ਹਰਦੀਪ ਸਿੰਘ ਵਿਰਕ, ਜਸਵੀਰ ਸਿੰਘ ਸੀਰਾ, ਪੰਚਾਇਤ ਮੈਂਬਰ ਹਰਵਿੰਦਰ ਸਿੰਘ, ਭਵਨਪ੍ਰੀਤ ਸਿੰਘ, ਮਨਪ੍ਰੀਤ ਸਿੰਘ ਮਾਨ ਤੋਂ ਇਲਾਵਾ ਹੋਰ ਸਮਰਥਕ ਵੀ ਵੱਡੀ ਗਿਣਤੀ ਵਿਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤੇਜ ਬੁਖ਼ਾਰ , ਜ਼ੁਕਾਮ , ਖੰਘ ਤੇ ਗਲੇ ’ ਚ ਦਰਦ ਹੈ ਤਾਂ ਹੋ ਸਕਦਾ ਸਵਾਈਨ ਫਲੂ - ਡਾ . ਰਮਨਦੀਪ ਅਗਲੀ ਖ਼ਬਰ ਲੁਧਿਆਣਾ ਗੁਡਜ਼ ਟਰਾਂਸਪੋਰਟ ਐਸੋਸੀਏਸ਼ਨ ਤੇ ਸੀ.ਐਨ.ਜੀ. ਕੰਪਨੀ ਦੇ ਅਧਿਕਾਰੀਆਂ ਦੀ ਮੀਟਿੰਗ ਅਧਿਕਾਰੀਆਂ ਨੇ ਸੀ.ਐਨ.ਜੀ. ਦੇ...
Ad Position 24