ਤੇਜ ਬੁਖ਼ਾਰ , ਜ਼ੁਕਾਮ , ਖੰਘ ਤੇ ਗਲੇ ’ ਚ ਦਰਦ ਹੈ ਤਾਂ ਹੋ ਸਕਦਾ ਸਵਾਈਨ ਫਲੂ - ਡਾ . ਰਮਨਦੀਪ
ਲੁਧਿਆਣਾ, 22 ਸਤੰਬਰ (ਡਾ. ਤਰਲੋਚਨ ਸਿੰਘ)-ਸਿਵਲ ਸਰਜਨ ਡਾ.
ਲੁਧਿਆਣਾ, 22 ਸਤੰਬਰ (ਡਾ. ਤਰਲੋਚਨ ਸਿੰਘ)-ਸਿਵਲ ਸਰਜਨ ਡਾ. ਰਮਨਦੀਪ ਕੌਰ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਵਿਚ ਸਵਾਈਨ ਫਲੂ ਦੇ ਬਚਾਅ ਸੰਬੰਧੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਡਾ. ਰਮਨਦੀਪ ਨੇ ਦੱਸਿਆ ਕਿ ਸਵਾਈਨ ਫਲੂ ਤੋਂ ਘਬਰਾਉਣ ਦੀ ਲੋੜ ਨਹੀਂ ਹੈ, ਬਲਕਿ ਸਾਵਧਾਨੀਆਂ ਵਰਤਣ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖ਼ਾਰ, ਜ਼ੁਕਾਮ, ਗਲੇ ਵਿਚ ਦਰਦ, ਖੰਘ, ਸਾਹ ਲੈਣ ’ਚ ਦਿੱਕਤ ਅਤੇ ਸਰੀਰ ਵਿਚ ਦਰਦ ਹੋਣ ਵਰਗੇ ਲੱਛਣ ਨਜ਼ਰ ਆਉਣ ਤਾਂ ਅਜਿਹੇ ਵਿਅਕਤੀ ਨੂੰ ਤੁਰੰਤ ਨੇੜੇ ਦੇ ਸਿਹਤ ਕੇਂਦਰ ਜਾਂ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਡਾਕਟਰ ਦੀ ਸਲਾਹ ਤੋਂ ਬਿਨਾਂ ਦਵਾਈ ਨਹੀਂ ਲੈਣੀ ਚਾਹੀਦੀ। ਇਸ ਤੋਂ ਬਚਾਅ ਲਈ ਸਾਫ਼-ਸਫ਼ਾਈ ਜ਼ਰੂਰੀ ਹੈ ਅਤੇ ਹੱਥ ਸਾਬਣ ਤੇ ਪਾਣੀ ਨਾਲ ਚੰਗੀ ਤਰਾਂ ਧੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਉਪਰੋਕਤ ਲੱਛਣ ਨਜ਼ਰ ਆਉਣ ਤਾਂ ਉਸ ਵਿਅਕਤੀ ਨੂੰ ਘਰ ਦੇ ਬਾਕੀ ਮੈਂਬਰਾਂ ਨਾਲ ਆਪਣਾ ਸੰਪਰਕ ਘੱਟ ਕਰਨਾ ਚਾਹੀਦਾ ਹੈ। ਭੀੜ ਵਾਲੀਆਂ ਥਾਵਾਂ ਤੇ ਜੇਕਰ ਜ਼ਰੂਰੀ ਨਾ ਹੋਵੇ ਤਾਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਇਸ ਦੇ ਸੰਬੰਧ ਵਿਚ ਅੱਜ ਮਾਸ ਮੀਡੀਆ ਵਿੰਗ ਦੇ ਜ਼ਿਲ੍ਹਾ ਬੀ. ਸੀ. ਸੀ. ਕੋਆਰਡੀਨੇਟਰ ਬਰਜਿੰਦਰ ਸਿੰਘ ਬਰਾੜ ਨੇ ਪੀ. ਏ. ਯੂ. ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਨੂੰ ਸਵਾਈਨ ਫਲੂ ਦੇ ਬਚਾਅ ਸੰਬੰਧੀ ਜਾਗਰੂਕ ਕੀਤਾ।