22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਯਾਦਗਾਰੀ ਹੋਵੇਗਾ ਛੇਵਾਂ ਅੰਮ੍ਰਿਤ ਸਾਗਰ ਅਰਦਾਸ ਸਮਾਗਮ - ਬਲਬੀਰ ਸਿੰਘ ਭਾਟੀਆ

ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ 26 ਸਤੰਬਰ ਸ਼ਨੀਵਾਰ ਨੂੰ ਰਾਤ 7 ਤੋ 10. 30 ਵਜੇ ਤੱਕ ਕਰਵਾਇਆ ਜਾ ਰਿਹਾ ਛੇਵਾਂ ਅੰਮ੍ਰਿਤ ਸਾਗਰ ਅਰਦਾਸ ਸਮਾਗਮ ਇੱਕ ਯਾਦਗਾਰੀ ਕੀਰਤਨ ਸਮਾਗਮ ਹੋਵੇਗਾ।

Ad Position 21
No active advertisement
ਅਜੀਤ ਡੈਸਕ 23-09-2026
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ 26 ਸਤੰਬਰ ਸ਼ਨੀਵਾਰ ਨੂੰ ਰਾਤ 7 ਤੋ 10.30 ਵਜੇ ਤੱਕ ਕਰਵਾਇਆ ਜਾ ਰਿਹਾ ਛੇਵਾਂ ਅੰਮ੍ਰਿਤ ਸਾਗਰ ਅਰਦਾਸ ਸਮਾਗਮ ਇੱਕ ਯਾਦਗਾਰੀ ਕੀਰਤਨ ਸਮਾਗਮ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਅੰਮ੍ਰਿਤ ਸਾਗਰ ਕੰਪਨੀ ਦੇ ਪ੍ਰਮੁੱਖ ਸ. ਬਲਬੀਰ ਸਿੰਘ ਭਾਟੀਆ ਅਤੇ ਸ. ਕਰਨਪ੍ਰੀਤ ਸਿੰਘ ਭਾਟੀਆ ਨੇ ਸਾਂਝੇ ਰੂਪ ਵਿਚ ਕੀਤਾ। ਉਨ੍ਹਾਂ ਦੱਸਿਆ ਕਿ ਛੇਵੇਂ ਅੰਮ੍ਰਿਤ ਸਾਗਰ ਅਰਦਾਸ ਸਮਾਗਮ ਅੰਦਰ ਵਿਸੇਸ਼ ਤੌਰ ‘ਤੇ ਪੁੱਜ ਰਹੇ ਪੰਥ ਦੇ ਮਹਾਨ ਕੀਰਤਨੀਏ ਭਾਈ ਰਵਿੰਦਰ ਸਿੰਘ ਸਾਬਕਾ ਹਜੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਤੇ ਭਾਈ ਹਰਿੰਦਰ ਸਿੰਘ ਨਿਰਵੈਰ ਖਾਲਸਾ ਜੱਥਾ ਯੂ.ਕੇ ਵਾਲਿਆਂ ਦੇ ਕੀਰਤਨੀ ਜੱਥੇ ਗੁਰਬਾਣੀ ਕੀਰਤਨ ਦੀਆਂ ਛਹਿਬਰਾਂ ਲਗਾਉਣਗੇ! ਇਸ ਦੌਰਾਨ ਸ. ਬਲਬੀਰ ਸਿੰਘ ਭਾਟੀਆ ਨੇ ਦੱਸਿਆ ਕਿ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਤੇ ਪੰਥ ਪ੍ਰਚਾਰਕ ਮਾਤਾ ਵਿਪਨਪ੍ਰੀਤ ਕੌਰ ਦੀ ਪਿਆਰ ਭਰੀ ਪ੍ਰੇਣਾ ਅਤੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮਕੱੜ ਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਮੂਹ ਅਹੁਦੇਦਾਰਾਂ ਦੇ ਪੂਰਨ ਸਹਿਯੋਗ ਨਾਲ ਕਰਵਾਏ ਜਾ ਰਹੇ ਉਕਤ ਸਮਾਗਮ ਦੀਆਂ ਤਿਆਰੀਆਂ ਬੜੇ ਸੁਹਿਰਦ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬੜੀ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਕਰਵਾਏ ਜਾ ਰਹੇ ਛੇਵੇਂ ਅੰਮ੍ਰਿਤ ਸਾਗਰ ਅਰਦਾਸ ਸਮਾਗਮ ਦੀ ਵਿਲੱਖਣਤਾ ਇਹ ਰਹੇਗੀ ਕਿ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਹਰਿੰਦਰ ਸਿੰਘ (ਨਿਰਵੈਰ ਖਾਲਸਾ ਜੱਥਾ ਯੂ.ਕੇ ਵਾਲਿਆਂ ਦਾ ਕੀਰਤਨੀ ਜੱਥਾ) ਪਹਿਲੀ ਵਾਰ ਪੰਜਾਬ ਦੀ ਧਰਤੀ, ਖਾਸ ਕਰਕੇ ਲੁਧਿਆਣਾ ਸ਼ਹਿਰ, ਪੰਜਾਬ ਦੀਆਂ ਸੰਗਤਾਂ ਨੂੰ ਗੁਰਬਾਣੀ ਦਾ ਆਨੰਦਮਈ ਕੀਰਤਨ ਸਰਵਨ ਕਰਵਾਉਣ ਲਈ ਉਕਤ ਗੁਰ ਅਸਥਾਨ ’ਤੇ ਉਚੇਚੇ ਤੌਰ ‘ਤੇ ਯੂ. ਕੇ ਤੋਂ ਪੁੱਜ ਰਹੇ ਹਨ। ਇਸ ਦੌਰਾਨ ਸ.ਬਲਬੀਰ ਸਿੰਘ ਭਾਟੀਆ ਨੇ ਅੰਮ੍ਰਿਤ ਸਾਗਰ ਪਰਿਵਾਰ ਵਲੋ ਸਮੂਹ ਸੰਗਤਾਂ ਨੂੰ ਬੇਨਤੀ ਕਰਦਿਆਂ ਹੋਇਆਂ ਕਿਹਾ ਕਿ ਉਹ ਛੇਵੇਂ ਅੰਮ੍ਰਿਤ ਸਾਗਰ ਅਰਦਾਸ ਸਮਾਗਮ ਅੰਦਰ ਆਪਣੀਆਂ ਹਾਜ਼ਰੀਆਂ ਭਰਕੇ ਆਪਣਾ ਜੀਵਨ ਸਫਲ ਕਰਨ।
Ad Position 22
No active advertisement
ਪਿਛਲੀ ਖ਼ਬਰ ਪ੍ਰਵਾਸੀ ਭਾਰਤੀ ਪ੍ਰਾਪਰਟੀ ਕਾਰੋਬਾਰੀ ਦੀ ਖੁਦਕੁਸ਼ੀ ਦੇ ਮਾਮਲੇ ਵਿਚ ਮਹਿਲਾ ਆਈ . ਆਰ . ਐਸ . ਅਧਿਕਾਰੀ ਸਮੇਤ ਛੇ ਖ਼ਿਲਾਫ਼ ਕ... ਅਗਲੀ ਖ਼ਬਰ ਮਾਲਵਾ ਸੈਂਟਰਲ ਕਾਲਜ ਵਿਖੇ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਮਨਾਇਆ
Ad Position 24