22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਪ੍ਰਵਾਸੀ ਭਾਰਤੀ ਪ੍ਰਾਪਰਟੀ ਕਾਰੋਬਾਰੀ ਦੀ ਖੁਦਕੁਸ਼ੀ ਦੇ ਮਾਮਲੇ ਵਿਚ ਮਹਿਲਾ ਆਈ . ਆਰ . ਐਸ . ਅਧਿਕਾਰੀ ਸਮੇਤ ਛੇ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਪ੍ਰਵਾਸੀ ਭਾਰਤੀ ਪ੍ਰਾਪਰਟੀ ਕਾਰੋਬਾਰੀ ਦੀ ਖੁਦਕੁਸ਼ੀ ਦੇ ਮਾਮਲੇ ਵਿਚ ਮਹਿਲਾ ਆਈ. ਆਰ.

Ad Position 21
No active advertisement
ਅਜੀਤ ਡੈਸਕ 23-09-2026
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਪ੍ਰਵਾਸੀ ਭਾਰਤੀ ਪ੍ਰਾਪਰਟੀ ਕਾਰੋਬਾਰੀ ਦੀ ਖੁਦਕੁਸ਼ੀ ਦੇ ਮਾਮਲੇ ਵਿਚ ਮਹਿਲਾ ਆਈ.ਆਰ.ਐਸ. ਅਧਿਕਾਰੀ ਸਮੇਤ ਛੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਸ ਮਾਮਲੇ ਵਿਚ ਤਿੰਨ ਨੂੰ ਹਿਰਾਸਤ ਵਿਚ ਲੈ ਕੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਸਰਾਭਾ ਨਗਰ ਦੇ ਰਹਿਣ ਵਾਲੇ ਮ੍ਰਿਤਕ ਸਤਨਾਮ ਸਿੰਘ ਦੇ ਲੜਕੇ ਸਰਤਾਜ ਸਿੰਘ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਮ੍ਰਿਤਕ ਦੇ ਰਿਸ਼ਤੇਦਾਰ ਮਹਿਲਾ ਆਈ.ਆਰ.ਐਸ. ਅਧਿਕਾਰੀ ਮੋਨਿਕਾ ਭਾਟੀਆ ਮੀਨੂਪੁਰੀ ਰਾਜਵਿੰਦਰ ਮੇਦਵਾਨ ਅਰਵਿੰਦਰ ਮੋਨਾ ਭਾਟੀਆ ਰੂਪੇਸ਼ ਪੁਰੀ ਅਤੇ ਇਹਨਾਂ ਦੇ ਸਾਥੀ ਨੀਰਜ ਖ਼ਿਲਾਫ਼ ਵੱਖ ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਪਿਛਲੇ ਕੁੱਝ ਸਮੇਂ ਤੋਂ ਉਕਤ ਕਥਿਤ ਦੋਸ਼ੀਆਂ ਨਾਲ ਉਨ੍ਹਾਂ ਦਾ ਜਾਇਦਾਦ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ। ਇਹ ਕਥਿਤ ਦੋਸ਼ੀ ਉਨ੍ਹਾਂ ਦੀ ਜ਼ਮੀਨ ਹੜੱਪਣ ਦੀ ਕੋਸ਼ਿਸ਼ ਕਰ ਰਹੇ ਸਨ, ਜਿਸ ਕਾਰਨ ਇਹਨਾਂ ਨੇ ਉਸ ਦੇ ਪਿਤਾ ਸਤਨਾਮ ਸਿੰਘ ਨੂੰ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਇਕ ਝੂਠਾ ਮੁਕੱਦਮਾ ਉਨ੍ਹਾਂ ਖ਼ਿਲਾਫ਼ ਦਰਜ ਕਰਵਾ ਦਿੱਤਾ। ਉਸ ਨੇ ਦੱਸਿਆ ਕਿ ਉਸ ਦੇ ਪਿਤਾ ਇੰਗਲੈਂਡ ਦੇ ਰਹਿਣ ਵਾਲੇ ਸਨ ਅਤੇ ਬੀਤੇ ਦਿਨ ਉਹ ਭਾਰਤ ਆਏ ਅਤੇ ਸਿੱਧਾ ਪੱਖੋਵਾਲ ਰੋਡ ਸਥਿਤ ਹੋਟਲ ਵਿਚ ਚਲੇ ਗਏ, ਜਿੱਥੇ ਕਿ ਉਨ੍ਹਾਂ ਨੇ ਸਲਫਾਸ ਖਾ ਕੇ ਖੁਦਕੁਸ਼ੀ ਕਰ ਲਈ। ਉਸ ਨੇ ਦੋਸ਼ ਲਗਾਇਆ ਕਿ ਉਸ ਦੇ ਪਿਤਾ ਦੀ ਮੌਤ ਦੇ ਜ਼ਿੰਮੇਵਾਰ ਉਕਤ ਕਥਿਤ ਦੋਸ਼ੀ ਹਨ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਜੇਕਰ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਖੁਡੀਆਂ ਨੇ ਡਾ. ਡੀ. ਐਨ. ਕੋਟਨਿਸ ਐਕਿਊਪੰਕਚਰ ਹਸਪਤਾਲ ਦਾ ਕੀਤਾ ਦੌਰਾ ਅਗਲੀ ਖ਼ਬਰ ਯਾਦਗਾਰੀ ਹੋਵੇਗਾ ਛੇਵਾਂ ਅੰਮ੍ਰਿਤ ਸਾਗਰ ਅਰਦਾਸ ਸਮਾਗਮ - ਬਲਬੀਰ ਸਿੰਘ ਭਾਟੀਆ
Ad Position 24