22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਕੈਬਨਿਟ ਮੰਤਰੀ ਖੁਡੀਆਂ ਨੇ ਡਾ. ਡੀ. ਐਨ. ਕੋਟਨਿਸ ਐਕਿਊਪੰਕਚਰ ਹਸਪਤਾਲ ਦਾ ਕੀਤਾ ਦੌਰਾ

ਲੁਧਿਆਣਾ, 22 ਸਤੰਬਰ(ਡਾ. ਤਰਲੋਚਨ ਸਿੰਘ)-ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸਲੇਮ ਟਾਬਰੀ ਸਥਿਤ ਡਾ.

Ad Position 21
No active advertisement
ਅਜੀਤ ਡੈਸਕ 23-09-2026
ਲੁਧਿਆਣਾ, 22 ਸਤੰਬਰ(ਡਾ.ਤਰਲੋਚਨ ਸਿੰਘ)-ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸਲੇਮ ਟਾਬਰੀ ਸਥਿਤ ਡਾ. ਡੀ. ਐਨ. ਕੋਟਨਿਸ ਐਕਿਊਪੰਕਚਰ ਹਸਪਤਾਲ ਐਂਡ ਰਿਸਰਚ ਸੈਂਟਰ ਦਾ ਦੌਰਾ ਕੀਤਾ। ਹਸਪਤਾਲ ਪਹੁੰਚਣ ’ਤੇ ਹਲਕਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ, ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਇੰਦਰਜੀਤ ਸਿੰਘ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਅਤੇ ਸਾਬਕਾ ਆਈ.ਜੀ. ਆਈ.ਪੀ.ਐੱਸ. ਇਕਬਾਲ ਸਿੰਘ ਗਿੱਲ, ਟਰੱਸਟ ਦੀ ਲੁਧਿਆਣਾ ਇਕਾਈ ਦੇ ਪ੍ਰਧਾਨ ਜਸਵੰਤ ਸਿੰਘ ਛਾਪਾ ਅਤੇ ਸੁਖਬੀਰ ਸਿੰਘ ਜਾਖੜ ਸੇਵਾਮੁਕਤ ਐੱਸ.ਈ ਇੰਪਰੂਵਮੈਂਟ ਟਰੱਸਟ ਨੇ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ। ਦੌਰੇ ਦੌਰਾਨ ਡਾ. ਇੰਦਰਜੀਤ ਸਿੰਘ ਨੇ ਖੇਤੀਬਾੜੀ ਮੰਤਰੀ ਅਤੇ ਹੋਰ ਪਤਵੰਤੇ ਸੱਜਣਾਂ ਨੂੰ ਹਸਪਤਾਲ ਦੇ 51 ਸਾਲਾਂ ਦੇ ਲੰਮੇ ਅਤੇ ਪ੍ਰੇਰਣਾਦਾਇਕ ਸੇਵਾ ਇਤਿਹਾਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਐਕਿਊਪੰਕਚਰ ਇਲਾਜ ਪ੍ਰਣਾਲੀ ਦੀਆਂ ਬਾਰੀਕੀਆਂ ’ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਇਹ ਇਲਾਜ ਪ੍ਰਣਾਲੀ ਨਾ ਸਿਰਫ਼ ਤੁਲਨਾਤਮਕ ਤੌਰ ’ਤੇ ਬਹੁਤ ਘੱਟ ਖਰਚੀਲੀ ਹੈ, ਸਗੋਂ ਜਟਿਲ ਬਿਮਾਰੀਆਂ ਦੇ ਇਲਾਜ ਲਈ ਹੈ, ਇਸ ਨਾਲ ਹਾਨੀਕਾਰਕ ਦਵਾਈਆਂ ਦੀ ਲੋੜ ਵੀ ਨਹੀਂ ਪੈਂਦੀ, ਜਿਸ ਨਾਲ ਮਰੀਜ਼ਾਂ ਨੂੰ ਕੁਦਰਤੀ ਢੰਗ ਨਾਲ ਸਿਹਤ ਲਾਭ ਪ੍ਰਾਪਤ ਕਰਨ ਵਿੱਚ ਸਹਾਇਤਾ ਮਿਲਦੀ ਹੈ। ਇਸ ਮੌਕੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਐਕਿਊਪੰਕਚਰ ਇਲਾਜ ਪ੍ਰਣਾਲੀ ਵਿੱਚ ਡੂੰਘੀ ਦਿਲਚਸਪੀ ਦਿਖਾਈ ਅਤੇ ਖੁਦ ਇਸ ਇਲਾਜ ਪ੍ਰਣਾਲੀ ਦਾ ਪ੍ਰਤੱਖ ਅਨੁਭਵ ਵੀ ਪ੍ਰਾਪਤ ਕੀਤਾ। ਡਾ. ਇੰਦਰਜੀਤ ਸਿੰਘ ਦੀ ਦੇਖ-ਰੇਖ ਹੇਠ ਇਸ ਚਿਕਿਤਸਾ ਸੇਵਾ ਦਾ ਅਨੁਭਵ ਕਰਦਿਆਂ ਉਨ੍ਹਾਂ ਨੇ ਇਸ ਪ੍ਰਾਚੀਨ ਅਤੇ ਪ੍ਰਭਾਵਸ਼ਾਲੀ ਇਲਾਜ ਪ੍ਰਣਾਲੀ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਅਜਿਹੀਆਂ ਇਲਾਜ ਪ੍ਰਣਾਲੀਆਂ ਦੀ ਬੇਹੱਦ ਲੋੜ ਹੈ, ਜੋ ਆਮ ਨਾਗਰਿਕਾਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਤੱਕ ਸੌਖੀਆਂ, ਸਰਲ ਅਤੇ ਕਿਫਾਇਤੀ ਸਿਹਤ ਸੇਵਾਵਾਂ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ। ਇਸ ਮੌਕੇ ਵਿਧਾਇਕ ਬੱਗਾ ਨੇ ਕਿਹਾ ਕਿ ਡਾ.ਕੋਟਨਿਸ ਐਕਿਊਪੰਕਚਰ ਹਸਪਤਾਲ ਲੁਧਿਆਣਾ ਵਾਸੀਆਂ ਲਈ ਵਰਦਾਨ ਦੇ ਸਮਾਨ ਹੈ, ਜੋ ਆਪਣੀਆਂ ਉੱਤਮ ਅਤੇ ਨਿਸ਼ਕਾਮ ਸਿਹਤ ਸੇਵਾਵਾਂ ਰਾਹੀਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਲੁਧਿਆਣਾ ਸ਼ਹਿਰ ਦਾ ਨਾਮ ਰੌਸ਼ਨ ਕਰ ਰਿਹਾ ਹੈ। ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਲੁਧਿਆਣਾ ਇਕਾਈ ਦੇ ਪ੍ਰਧਾਨ ਜਸਵੰਤ ਸਿੰਘ ਛਾਪਾ ਨੇ ਹਸਪਤਾਲ ਵੱਲੋਂ ਕੀਤੇ ਜਾ ਰਹੇ ਲੋਕ-ਭਲਾਈ ਦੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਵਿਕਲਪਕ ਚਿਕਿਤਸਾ ਅਤੇ ਪਰਉਪਕਾਰੀ ਭਾਵਨਾ ਨਾਲ ਸਮਾਜ ਦੇ ਆਖਰੀ ਵਿਅਕਤੀ ਤੱਕ ਸਿਹਤ ਸੇਵਾਵਾਂ ਪਹੁੰਚਾਉਣਾ ਬਹੁਤ ਵੱਡੇ ਪੁੰਨ ਦਾ ਕੰਮ ਹੈ, ਜਿਸ ਨੂੰ ਇਹ ਹਸਪਤਾਲ ਪੂਰੀ ਨਿਸ਼ਠਾ ਨਾਲ ਅੱਗੇ ਵਧਾ ਰਿਹਾ ਹੈ। ਇਸ ਮੌਕੇ ਹਸਪਤਾਲ ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਵੱਲੋਂ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਹਸਪਤਾਲ ਦੌਰਾ ਕਰਨ ਅਤੇ ਐਕਿਊਪੰਕਚਰ ਇਲਾਜ ਪ੍ਰਣਾਲੀ ਵਿੱਚ ਦਿਲਚਸਪੀ ਦਿਖਾਉਣ ਲਈ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗਰੇਵਾਲ ਵਲੋਂ ਹਲਕਾ ਪੂਰਬੀ ਦੇ ਵਾਰਡ ਨੰਬਰ 16 ਤੋਂ ਘਰ-ਘਰ ਮੁਹਿੰਮ ਦੀ ਸ਼ੁਰੂਆਤ ਇਲਾਕਾ ਵਾਸੀਆਂ ਨੇ ਕੀਤਾ ਭਰਵਾਂ... ਅਗਲੀ ਖ਼ਬਰ ਪ੍ਰਵਾਸੀ ਭਾਰਤੀ ਪ੍ਰਾਪਰਟੀ ਕਾਰੋਬਾਰੀ ਦੀ ਖੁਦਕੁਸ਼ੀ ਦੇ ਮਾਮਲੇ ਵਿਚ ਮਹਿਲਾ ਆਈ . ਆਰ . ਐਸ . ਅਧਿਕਾਰੀ ਸਮੇਤ ਛੇ ਖ਼ਿਲਾਫ਼ ਕ...
Ad Position 24