22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਵਿਧਾਇਕ ਗਰੇਵਾਲ ਵਲੋਂ ਹਲਕਾ ਪੂਰਬੀ ਦੇ ਵਾਰਡ ਨੰਬਰ 16 ਤੋਂ ਘਰ-ਘਰ ਮੁਹਿੰਮ ਦੀ ਸ਼ੁਰੂਆਤ ਇਲਾਕਾ ਵਾਸੀਆਂ ਨੇ ਕੀਤਾ ਭਰਵਾਂ ਸਵਾਗਤ

ਲੁਧਿਆਣਾ:22 ਸਤੰਬਰ (ਡਾ. ਤਰਲੋਚਨ ਸਿੰਘ)-’ਮਾਨ ਦੇ ਮੁਨਾਫੇ ਮੁਹਿੰਮ’ ਦੀ ਸ਼ੁਰੂਆਤ ਪਿਛਲੇ ਦਿਨੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕੀਤੀ ਗਈ, ਉਸੇ ਲੜੀ ਦੇ ਤਹਿਤ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵਲੋਂ ਅੱਜ ਆਪਣੇ ਹਲਕੇ ਦੇ ਵਾਰਡ ਨੰਬਰ 16 ਤੋਂ ਇਸ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਘਰ ਘਰ ਪ੍ਰਚਾਰ ਕੀਤਾ ਗਿਆ ਅਤੇ ਸਰਕਾਰ ਵਲੋਂ ਕੀਤੇ ਹੋਏ ਕੰਮਾਂ ਸਬੰਧੀ ਇਲਾਕਾ ਵਾਸੀਆਂ ਨਾਲ ਵਿਚਾਰ ਸਾਂਝੇ ਕੀਤੇ।

Ad Position 21
No active advertisement
ਅਜੀਤ ਡੈਸਕ 23-09-2026
ਲੁਧਿਆਣਾ:22 ਸਤੰਬਰ (ਡਾ. ਤਰਲੋਚਨ ਸਿੰਘ)-’ਮਾਨ ਦੇ ਮੁਨਾਫੇ ਮੁਹਿੰਮ’ ਦੀ ਸ਼ੁਰੂਆਤ ਪਿਛਲੇ ਦਿਨੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕੀਤੀ ਗਈ, ਉਸੇ ਲੜੀ ਦੇ ਤਹਿਤ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵਲੋਂ ਅੱਜ ਆਪਣੇ ਹਲਕੇ ਦੇ ਵਾਰਡ ਨੰਬਰ 16 ਤੋਂ ਇਸ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਘਰ ਘਰ ਪ੍ਰਚਾਰ ਕੀਤਾ ਗਿਆ ਅਤੇ ਸਰਕਾਰ ਵਲੋਂ ਕੀਤੇ ਹੋਏ ਕੰਮਾਂ ਸਬੰਧੀ ਇਲਾਕਾ ਵਾਸੀਆਂ ਨਾਲ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਇਲਾਕਾ ਵਾਸੀਆਂ ਵਲੋਂ ਵੱਖ-ਵੱਖ ਥਾਵਾਂ ’ਤੇ ਜੋਰਦਾਰ ਸਵਾਗਤ ਕਰਦੇ ਹੋਏ ਫੁੱਲਾਂ ਦੀ ਵਰਖਾ ਕਰ ਜੀ ਆਇਆਂ ਕਿਹਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਹਰ ਘਰ, ਹਰ ਚੌਕ, ਹਰ ਗਲੀ ਅਤੇ ਸਮੂਹ ਇਲਾਕਾ ਨਿਵਾਸੀਆਂ ਵਲੋਂ ਜਿਸ ਤਰ੍ਹਾਂ ਬੜੀ ਹੀ ਖੁਸ਼ੀ ਦੇ ਨਾਲ ਮਾਣ ਸਤਿਕਾਰ ਕੀਤਾ ਜਾ ਰਿਹਾ ਹੈ, ਉਸ ਤੋਂ ਇਹ ਸਾਫ-ਸਾਫ ਨਜ਼ਰ ਆ ਰਿਹਾ ਹੈ ਕਿ ਲੋਕ ਮਾਨ ਸਰਕਾਰ ਵਲੋਂ ਕੀਤੇ ਗਏ ਕੰਮਾਂ ਤੋਂ ਬੇਹੱਦ ਖੁਸ਼ ਹਨ ਅਤੇ ਲੋਕ ਚਾਹੁੰਦੇ ਹਨ ਕਿ ਇਕ ਵਾਰ ਮੁੜ ਤੋਂ 2027 ’ ਚ ਸੂਬੇ ਦੀ ਵਾਗਡੋਰ ਇਮਾਨਦਾਰ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਥਾਂ ’ਚ ਸੌਂਪੀ ਜਾਵੇ ਤਾਂ ਜੋ ਸੂਬਾ ਹੋਰ ਤਰੱਕੀਆਂ ’ਤੇ ਪਹੁੰਚ ਸਕੇ। ਉਂਨਾਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵਲੋਂ ਜੋ ਵੀ ਗਰੰਟੀਆਂ ਸੂਬਾ ਵਾਸੀਆਂ ਨੂੰ ਦਿੱਤੀਆਂ ਗਈਆਂ ਸਨ, ਉਹਨਾਂ ਨੂੰ 100 ਫ਼ੀਸਦੀ ਪੂਰਾ ਕਰਕੇ ਇਕ ਇਮਾਨਦਾਰ ਸਰਕਾਰ ਹੋਣ ਦਾ ਸਬੂਤ ਸੂਬਾ ਵਾਸੀਆਂ ਦੇ ਸਾਹਮਣੇ ਪੇਸ਼ ਕੀਤਾ ਗਿਆ ਹੈ, ਉਂਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਅੱਜ ਹਰ ਘਰ ਨੂੰ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ, ਆਮ ਆਦਮੀ ਕਲੀਨਿਕ ਸੂਬਾ ਵਾਸੀਆਂ ਲਈ ਵਰਦਾਨ ਸਾਬਿਤ ਹੋ ਰਹੇ ਹਨ ਅਤੇ ਲੱਖਾਂ ਦੀ ਗਿਣਤੀ ‘ਚ ਲੋਕ ਆਮ ਆਦਮੀ ਰਾਹੀਂ ਆਪਣੇ ਮੁਫ਼ਤ ਇਲਾਜ ਕਰਵਾ ਰਹੇ ਹਨ। ਇਸ ਤੋਂ ਇਲਾਵਾ ਚੰਗੇ ਸਕੂਲਾਂ ਤੋਂ ਮੁਫ਼ਤ ਸਿੱਖਿਆ ਦਾ ਲਾਹਾ ਵਿਦਿਆਰਥੀਆਂ ਨੂੰ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਖੇਡਾਂ ਦੇ ਖੇਤਰ ’ਚ ਚੰਗਾ ਮੁਕਾਮ ਹਾਸਿਲ ਕਰਨ ਵਾਲੇ ਖਿਡਾਰੀਆਂ ਨੂੰ ਕਰੋੜਾਂ ਰੁਪਏ ਦੇ ਇਨਾਮ ਦੇ ਕੇ ਨਿਵਾਜਿਆ ਜਾ ਰਿਹਾ ਹੈ, ਉਨ੍ਹਾਂ ਕਿਹਾ ਕਿ ਸੂਬੇ ਦੀ ਇਹ ਪਹਿਲੀ ਸਰਕਾਰ ਹੈ, ਜਿਸਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਪਣਾ ਕੰਮ ਪੂਰੀ ਹੀ ਇਮਾਨਦਾਰੀ ਨਾਲ ਕੀਤਾ ਹੈ। ਵਿਧਾਇਕ ਗਰੇਵਾਲ ਨੇ ਕਿਹਾ ਕਿ ਸੂਬੇ ਦੇ ਹਰ ਘਰ ਦੇ ਪਰਿਵਾਰ ਨੂੰ ਸਲਾਨਾ ਇਕ ਲੱਖ 82000 ਰੁਪਏ ਦਾ ਫਾਇਦਾ ਮਿਲ ਰਿਹਾ ਹੈ। ਉਹਨਾਂ ਸਮੂਹ ਇਲਾਕਾ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਤੁਸੀਂ 2022 ਦੀਆਂ ਚੋਣਾਂ ਵਿਚ ਆਪਣੇ ਅਸ਼ੀਰਵਾਦ ਸਦਕਾ ਰਿਕਾਰਡ ਤੋੜ ਜਿੱਤ ਦਵਾਉਣ ’ਚ ਆਪਣਾ ਅਹਿਮ ਰੋਲ ਅਦਾ ਕੀਤਾ ਸੀ, ਉਸੇ ਤਰ੍ਹਾਂ ਹੀ ਇਸ ਵਾਰ ਵੀ ਆਪਣਾ ਆਸ਼ੀਰਵਾਦ ਬਣਾ ਕੇ ਰੱਖਿਓ। ਮੈਂ ਹਮੇਸ਼ਾ ਇਮਾਨਦਾਰੀ ਨਾਲ ਆਪਣੀ ਸੇਵਾ ਨਿਭਾਉਂਦਾ ਰਹਾਂਗਾ। ਇਸ ਮੌਕੇ ਵਾਰਡ ਕੌਂਸਲਰ ਅਸ਼ਵਨੀ ਗੋਭੀ, ਕੌਂਸਲਰ ਸੁਖਮੇਲ ਸਿੰਘ ਗਰੇਵਾਲ, ਜਤਿੰਦਰ ਸਿੰਘ ਸੋਢੀ , ਗੱਗੀ ਸ਼ਰਮਾ, ਵਿਪਨ ਵੈਦ, ਅਮਰ ਸਿੰਘ ਮਕੌੜੀ, ਰਣਜੀਤ ਸਿੰਘ ਸੈਣੀ, ਬਿੱਟੂ, ਸਵਰਨ ਸਿੰਘ, ਸੰਜੇ ਸ਼ਰਮਾ, ਰਿੰਕੂ, ਅੰਸ਼ੂ ਸ਼ਰਮਾ, ਸੁਰਿੰਦਰ ਸਿੰਘ, ਸ਼ਰਨਜੀਤ ਸਿੰਘ, ਰਿੰਕੂ ਚਾਵਲਾ, ਹੈਪੀ, ਬਿੱਲੂ ਰਾਣਾ, ਚਰਨਜੀਤ ਸਿੰਘ ਅਤੇ ਸਾਜਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਇਲਾਕਾ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੋਰੀ ਕਰਨ ਆਇਆ ਨੌਜਵਾਨ ਸੁਰੱਖਿਆ ਮੁਲਾਜ਼ਮ ਵਲੋਂ ਚਲਾਈ ਗਈ ਗੋਲੀ ਨਾਲ ਜ਼ਖ਼ਮੀ ਅਗਲੀ ਖ਼ਬਰ ਕੈਬਨਿਟ ਮੰਤਰੀ ਖੁਡੀਆਂ ਨੇ ਡਾ. ਡੀ. ਐਨ. ਕੋਟਨਿਸ ਐਕਿਊਪੰਕਚਰ ਹਸਪਤਾਲ ਦਾ ਕੀਤਾ ਦੌਰਾ
Ad Position 24