24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਛਪਾਰ ਕਾਨਫ਼ਰੰਸ ਨੂੰ ਲੈ ਕੇ ਇਆਲੀ ਖ਼ੁਰਦ ਵਿਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਅਹਿਮ ਮੀਟਿੰਗ ਛਪਾਰ ਮੇਲੇ ਮੌਕੇ ਹੋਣ ਵਾਲੀ ਪੰਥਕ ਕਾਨਫ਼ਰੰਸ ਨੂੰ ਲੈ ਕੇ ਗਿੱਲ ਹਲਕੇ ਦੇ ਵਰਕਰਾਂ ਵਿਚ ਭਾਰੀ ਉਤਸ਼ਾਹ

ਇਆਲੀ/ਥਰੀਕੇ, 23 ਸਤੰਬਰ (ਮਨਜੀਤ ਸਿੰਘ ਦੁੱਗਰੀ)-ਮਾਲਵਾ ਦੇ ਪਿੰਡ ਛਪਾਰ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ 26 ਸਤੰਬਰ ਨੂੰ ਕੀਤੀ ਜਾ ਰਹੀ ਪੰਥਕ ਕਾਨਫ਼ਰੰਸ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਗਿੱਲ ਵਿਚ ਪਾਰਟੀ ਸਰਗਰਮੀਆਂ ਤੇਜ ਕਰਦੇ ਹੋਏ ਮਾਲਵਾ ਜ਼ੋਨ ਦੇ ਇੰਚਾਰਜ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੇ ਜੱਦੀ ਪਿੰਡ ਇਆਲੀ ਖ਼ੁਰਦ ਵਿਖੇ ਸਾਬਕਾ ਚੇਅਰਮੈਨ ਹਰਵੀਰ ਸਿੰਘ ਇਯਾਲੀ ਅਤੇ ਹਰਕਿੰਦਰ ਸਿੰਘ ਗਰੇਵਾਲ ਵਲੋਂ ਪਾਰਟੀ ਦੀ ਇਕ ਅਹਿਮ ਮੀਟਿੰਗ ਹਲਕਾ ਇੰਚਾਰਜ ਅਤੇ ਪਾਰਟੀ ਉਮੀਦਵਾਰ ਦਰਸ਼ਨ ਸਿੰਘ ਸ਼ਿਵਾਲਿਕ ਦੀ ਅਗਵਾਈ ਹੇਠ ਕਰਵਾਈ ਗਈ, ਜਿਸ ਵਿਚ ਇਆਲੀ ਖ਼ੁਰਦ ਤੋਂ ਇਲਾਵਾ ਦਸ਼ਮੇਸ਼ ਨਗਰ ਅਤੇ ਸਾਊਥ ਸਿਟੀ ਦੇ ਵਸਨੀਕਾਂ ਨੇ ਵੀ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਵੱਡੀ ਗਿਣਤੀ ਵਿਚ ਪਿੰਡ ਵਾਸੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿਚ ਸ਼ਾਮਿਲ ਹੋਏ, ਜਿਨ੍ਹਾਂ ਨੂੰ ਦਰਸ਼ਨ ਸਿੰਘ ਸ਼ਿਵਾਲਿਕ ਅਤੇ ਹਰਵੀਰ ਸਿੰਘ ਇਯਾਲੀ ਵਲੋਂ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 24-09-2026
ਇਆਲੀ/ਥਰੀਕੇ, 23 ਸਤੰਬਰ (ਮਨਜੀਤ ਸਿੰਘ ਦੁੱਗਰੀ)-ਮਾਲਵਾ ਦੇ ਪਿੰਡ ਛਪਾਰ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ 26 ਸਤੰਬਰ ਨੂੰ ਕੀਤੀ ਜਾ ਰਹੀ ਪੰਥਕ ਕਾਨਫ਼ਰੰਸ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਗਿੱਲ ਵਿਚ ਪਾਰਟੀ ਸਰਗਰਮੀਆਂ ਤੇਜ ਕਰਦੇ ਹੋਏ ਮਾਲਵਾ ਜ਼ੋਨ ਦੇ ਇੰਚਾਰਜ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੇ ਜੱਦੀ ਪਿੰਡ ਇਆਲੀ ਖ਼ੁਰਦ ਵਿਖੇ ਸਾਬਕਾ ਚੇਅਰਮੈਨ ਹਰਵੀਰ ਸਿੰਘ ਇਯਾਲੀ ਅਤੇ ਹਰਕਿੰਦਰ ਸਿੰਘ ਗਰੇਵਾਲ ਵਲੋਂ ਪਾਰਟੀ ਦੀ ਇਕ ਅਹਿਮ ਮੀਟਿੰਗ ਹਲਕਾ ਇੰਚਾਰਜ ਅਤੇ ਪਾਰਟੀ ਉਮੀਦਵਾਰ ਦਰਸ਼ਨ ਸਿੰਘ ਸ਼ਿਵਾਲਿਕ ਦੀ ਅਗਵਾਈ ਹੇਠ ਕਰਵਾਈ ਗਈ, ਜਿਸ ਵਿਚ ਇਆਲੀ ਖ਼ੁਰਦ ਤੋਂ ਇਲਾਵਾ ਦਸ਼ਮੇਸ਼ ਨਗਰ ਅਤੇ ਸਾਊਥ ਸਿਟੀ ਦੇ ਵਸਨੀਕਾਂ ਨੇ ਵੀ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਵੱਡੀ ਗਿਣਤੀ ਵਿਚ ਪਿੰਡ ਵਾਸੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿਚ ਸ਼ਾਮਿਲ ਹੋਏ, ਜਿਨ੍ਹਾਂ ਨੂੰ ਦਰਸ਼ਨ ਸਿੰਘ ਸ਼ਿਵਾਲਿਕ ਅਤੇ ਹਰਵੀਰ ਸਿੰਘ ਇਯਾਲੀ ਵਲੋਂ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਵੇਂ ਸ਼ਾਮਿਲ ਹੋਏ ਪਿੰਡ ਵਾਸੀਆਂ ਨੇ ਕਿਹਾ ਕਿ ਉਹ ਪਾਰਟੀ ਦੀਆਂ ਪੰਜਾਬ ਉਸਾਰੂ ਸੋਚ ਨੂੰ ਲੈ ਕੇ ਇਸ ਵਿਚ ਸ਼ਾਮਿਲ ਹੋਏ ਹਨ ਅਤੇ ਉਨ੍ਹਾਂ ਨੇ ਪਾਰਟੀ ਦੇ ਏਜੰਡੇ ਨੂੰ ਘਰ-ਘਰ ਪਹੁੰਚਾਉਣ ਤੇ ਬੂਥ ਪੱਧਰ ’ਤੇ ਹੋਰ ਮਜ਼ਬੂਤ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਦਰਸ਼ਨ ਸਿੰਘ ਸ਼ਿਵਾਲਿਕ ਨੇ ਆਪਣੇ ਪਿਛਲੇ ਵਿਧਾਇਕੀ ਕਾਰਜਕਾਲ ਦੌਰਾਨ ਇਲਾਕੇ ਵਿਚ ਕਰਵਾਏ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਲਈ ਲਗਾਤਾਰ ਯਤਨ ਕੀਤੇ ਹਨ, ਜਿਨ੍ਹਾਂ ਸਦਕਾ ਇਆਲੀ ਖ਼ੁਰਦ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਨੇ ਵਿਕਾਸ ਪੱਖੋਂ ਤੇਜ਼ੀ ਨਾਲ ਤਰੱਕੀ ਕੀਤੀ ਹੈ। ਸ਼ਿਵਾਲਿਕ ਅਤੇ ਇਯਾਲੀ ਨੇ ਕਿਹਾ ਕਿ ਛਪਾਰ ਮੇਲੇ ਮੌਕੇ ਹੋਣ ਵਾਲੀ ਪੰਥਕ ਕਾਨਫ਼ਰੰਸ ਨੂੰ ਲੈ ਕੇ ਗਿੱਲ ਹਲਕੇ ਦੇ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਕਾਨਫ਼ਰੰਸ ਪੰਥਕ ਮੁੱਦਿਆਂ ਨੂੰ ਉਭਾਰਨ ਦੇ ਨਾਲ-ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀਆਂ ਸਰਗਰਮੀਆਂ ਨੂੰ ਵੀ ਤੇਜ ਕਰੇਗੀ, ਪਾਰਟੀ ਵਲੋਂ ਕਾਨਫ਼ਰੰਸ ਤੋਂ ਬਾਅਦ ਪਿੰਡ-ਪਿੰਡ ਅਤੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰਨ ਦੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਸਰਪੰਚ ਸੁਖਵਿੰਦਰ ਸਿੰਘ, ਸਰਪੰਚ ਕੁਲਵਿੰਦਰ ਸਿੰਘ, ਹਰਕਿੰਦਰ ਸਿੰਘ ਗਰੇਵਾਲ, ਸੀਨੀਅਰ ਆਗੂ ਹਰਪ੍ਰੀਤ ਸਿੰਘ ਭੰਗੂ, ਦਲਵੀਰ ਸਿੰਘ ਧੀਰੀ, ਸਾਬਕਾ ਚੇਅਰਮੈਨ ਨੇਤਰ ਸਿੰਘ, ਸਾਬਕਾ ਸਰਪੰਚ ਪ੍ਰਗਟ ਸਿੰਘ, ਬਲਾਕ ਸੰਮਤੀ ਮੈਂਬਰ ਰਘਬੀਰ ਸਿੰਘ, ਕੁਲਦੀਪ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ, ਦਰਸ਼ਨ ਸਿੰਘ ਭੰਗੂ, ਭੁਪਿੰਦਰ ਸਿੰਘ ਸਾਊਥ ਸਿਟੀ, ਭਗਵਾਨ ਸਿੰਘ ਬਿੱਲੂ, ਗੁਰਵਿੰਦਰ ਸਿੰਘ ਰੰਧਾਵਾ, ਜੁਗਰਾਜ ਸਿੰਘ ਰੰਧਾਵਾ, ਸਾਬਕਾ ਪ੍ਰਧਾਨ ਗੁਰਦੁਆਰਾ ਪਰਮਜੀਤ ਸਿੰਘ ਪੰਮਾ, ਨੰਬਰਦਾਰ ਦਵਿੰਦਰ ਸਿੰਘ, ਜਗਤਾਰ ਸਿੰਘ ਢਿੱਲੋਂ, ਮਨਮੋਹਨ ਸਿੰਘ ਭੰਗੂ, ਜੋਰਾ ਸਿੰਘ ਭੰਗੂ, ਜਰਨੈਲ ਸਿੰਘ ਭੋਲਾ, ਨਰਿੰਦਰ ਸਿੰਘ ਭੰਗੂ, ਬੇਅੰਤ ਸਿੰਘ ਢੋਲਣ ਸਰਕਲ ਪ੍ਰਧਾਨ ਪ੍ਰਤਾਪ ਸਿੰਘ ਵਾਲਾ, ਹਾਕਮ ਸਿੰਘ ਸਾਊਥ ਸਿਟੀ ਤੋਂ ਇਲਾਵਾ ਹੋਰ ਪਿੰਡ ਵਾਸੀ ਵੀ ਵੱਡੇ ਗਿਣਤੀ ਵਿਚ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਕੌਂਸਲਰ ਮਨਜੀਤ ਢਿਲੋਂ ਦਾ ਨਿਗਮ ਖਿਲਾਫ ਮੋਰਚਾ ਅਗਲੀ ਖ਼ਬਰ ਪਸ਼ੂ ਪਾਲਕਾਂ ਨੇ ਪਸ਼ੂ ਪੌਸ਼ਟਿਕਤਾ ਉਤਪਾਦਾਂ ਵਿਚ ਦਿਖਾਇਆ ਭਰੋਸਾ
Ad Position 24