ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਚਿਮਨੀ ਰੋਡ ‘ਤੇ ਪਤਨੀ ਦੇ ਕਥਿਤ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ ਇਕ ਨੌਜਵਾਨ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਪਤਨੀ ਅਤੇ ਉਸਦੇ ਦੋ ਕਥਿਤ ਪ੍ਰੇਮੀਆਂ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
ਲੁਧਿਆਣਾ, 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਚਿਮਨੀ ਰੋਡ ‘ਤੇ ਪਤਨੀ ਦੇ ਕਥਿਤ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ ਇਕ ਨੌਜਵਾਨ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਪਤਨੀ ਅਤੇ ਉਸਦੇ ਦੋ ਕਥਿਤ ਪ੍ਰੇਮੀਆਂ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਧਰਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਸ਼ਨਾਖ਼ਤ ਗਗਨਦੀਪ ਸਿੰਘ ਵਜੋਂ ਕੀਤੀ ਗਈ ਹੈ ਅਤੇ ਉਹ ਕੱਪੜੇ ਦੀ ਦੁਕਾਨ ’ਤੇ ਕੰਮ ਕਰਦਾ ਸੀ। ਉਸਦੀ ਇਕ ਦੋ ਸਾਲ ਦੀ ਬੇਟੀ ਹੈ। ਪੁਲਿਸ ਨੇ ਉਸਦੇ ਕਬਜ਼ੇ ਵਿਚੋਂ ਇਕ ਚਿੱਠੀ ਬਰਾਮਦ ਕੀਤੀ ਹੈ, ਜਿ ਸ ਵਿਚ ਉਸਨੇ ਆਪਣੀ ਪਤਨੀ ਰਾਜਨੀਤ ਕੌਰ ਉਨ੍ਹਾਂ ਦੇ ਕਥਿਤ ਪ੍ਰੇਮੀ ਅਮਰਪਾਲ ਅਤੇ ਸਾਹਿਲ ਨੂੰ ਦੋਸ਼ੀ ਠਹਿਰਾਇਆ ਹੈ। ਉਸ ਦੱਸਿਆ ਕਿ ਪਿਛਲੇ ਕੁੱਝ ਸਮੇਂ ਤੋਂ ਆਪਣੀ ਪਤਨੀ ਦੇ ਕਥਿਤ ਨਾਜਾਇਜ਼ ਸੰਬੰਧਾਂ ਨੂੰ ਲੈ ਕੇ ਗਗਨਦੀਪ ਪਰੇਸ਼ਾਨ ਸੀ। ਇਸ ਕਾਰਨ ਉਸ ਨੇ ਘਰ ਵਿਚ ਹੀ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਪੁਲਿਸ ਵਲੋਂ ਹਾਲ ਦੀ ਘੜੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਜਿਹੜੇ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।